Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਲੁਜ਼ ਜੁਮਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਬਾਰੇ ਕਾਨੂੰਨ ਦਾ ਖਰੜਾ ਵਿਧਾਨ ਸਭਾ ਨੇ ਪਾਸ ਕੀਤਾ

ਸਤਲੁਜ਼ ਜੁਮਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਬਾਰੇ ਕਾਨੂੰਨ ਦਾ ਖਰੜਾ ਵਿਧਾਨ ਸਭਾ ਨੇ ਪਾਸ ਕੀਤਾ

ਚੰਡੀਗਡ਼੍ਹ (13 ਮਾਰਚ, 2016): ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਤਾਜ਼ਾ ਸੁਣਵਾਈ ਦੇ ਮੱਦੇਨਜ਼ਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਤਲੁਜ਼ ਜ਼ੁਮਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਨਾਲ ਸਬੰਧਤ ਬਣਾਏ ਜਾਣ ਵਾਲੇ ਕਾਨੂੰਨ ਦਾ ਖਰੜਾ ਸਦਨ ਵਿੱਚ ਪੇਸ਼ ਕਰ ਦਿੱਤਾ ਗਿਆ।

ਪੰਜਾਬ ਕਾਂਗਰਸ ਨੇ ਵੀ ਇਸ ਬਿੱਲ ਦਾ ਸਮਰਥਨ ਕੀਤਾ ਪਰ ਬਿੱਲ ਪਾਸ ਕਰਨ ਤੋਂ ਪਹਿਲਾਂ ਕਾਂਗਰਸ ਨੇ ਸਤਲੁਜ ਜੁਮਨਾ ਲਿੰਕ ਨਹਿਰ ਦੀ ਜ਼ਮੀਨ ਬਿਨ੍ਹਾਂ ਕੋਈ ਪੈਸਾ ਵਸੂਲ਼ ਕੀਤਿਆਂ ਕਿਸਾਨਾਂ ਨੂੰ ਮੁਫਤ ਵਾਪਸ ਕਰਨ ਦੀ ਮੱਦ ਬਿੱਲ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)
ਪੰਜਾਬ ਵਿਧਾਨ ਸਭਾ (ਪੁਰਾਣੀ ਤਸਵੀਰ)

ਇਸ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਲਈ ਰਾਜ ਸਰਕਾਰ ਵੱਲੋਂ ਪ੍ਰਾਪਤ ਕੀਤੀ 5376 ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦਾ ਰਾਹ ਸਾਫ ਹੋ ਗਿਆ ਹੈ।

ਪੰਜਾਬ ਕਾਂਗਰਸ ਸਮੇਤ ਪੰਜਾਬ ਦੀਆਂ ਸਾਰੀਆਂ ਮੁੱਖ ਪਾਰਟੀਆਂ ਨੇ ਸਪੱਸ਼ਟ ਕੀਤਾ ਕਿ ਭਾਰਤ ਦੀ ਕੇਂਦਰੀ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕਿਸੇ ਵੀ ਨੀਤੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਵਿਸਥਾਰ ਸਾਹਿਤ ਪੜ੍ਹਨ ਲਈ ਵੇਖੋ:

Punjab Assembly passes law to de-notify SYL land to Punjab farmers [Full Details] 

ਵਰਨਣਯੋਗ ਹੈ ਕਿ ਮੌਜੂਦਾ ਨਿਯਮਾਂ ਅਤੇ ਕਾਨੂੰਨ ਅਨੁਸਾਰ ਸਰਕਾਰ ਲਈ ਇਹ ਜ਼ਰੂਰੀ ਹੈ ਕਿ ਜਿਸ ਮੰਤਵ ਲਈ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਜ਼ਮੀਨ ਪ੍ਰਾਪਤ ਕੀਤੀ ਜਾਂਦੀ ਹੈ ਪਰ ਜੇਕਰ ਉਸ ਮੰਤਵ ਲਈ ਵਰਤੀ ਨਹੀਂ ਜਾਂਦੀ ਤਾਂ ਕਿਸਾਨ 5 ਸਾਲ ਬਾਅਦ ਉਹ ਜ਼ਮੀਨ ਸਰਕਾਰ ਤੋਂ ਵਾਪਸ ਪ੍ਰਾਪਤ ਕਰਨ ਲਈ ਅਦਾਲਤ ‘ਚ ਜਾ ਸਕਦੇ ਹਨ । ਸਤਲੁਜ ਯਮੁਨਾ ਿਲੰਕ ਨਹਿਰ ਲਈ ਇਹ ਜ਼ਮੀਨ 1977-78 ਦੌਰਾਨ ਪ੍ਰਾਪਤ ਕੀਤੀ ਜਾਣੀ ਸ਼ੁਰੂ ਕੀਤੀ ਗਈ ਸੀ । ਪਰ ਨਹਿਰ ਚਾਲੂ ਕਰਨ ਸਬੰਧੀ 5 ਸਾਲ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਵੀ 30 ਸਾਲ ਲੰਘਣ ਤੋਂ ਬਾਅਦ ਨਹਿਰ ਦੇ ਚਾਲੂ ਨਹੀਂ ਹੋ ਸਕੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: