Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਲੁਜ ਜਮੁਨਾ ਲਿੰਕ ਨਹਿਰ ਮਾਮਲਾ: ਹਰਿਆਣਾ ਦੀਆਂ ਪੰਚਾਇਤਾਂ ਨੇ ਪੰਜਾਬ ਦਾ ਦਿੱਲੀ ਜਾਣ ਦਾ ਰਸਤਾ ਬੰਦ ਕਰਨ ਦੀ ਦਿੱਤੀ ਧਮਕੀ

ਸਤਲੁਜ ਜਮੁਨਾ ਲਿੰਕ ਨਹਿਰ ਮਾਮਲਾ: ਹਰਿਆਣਾ ਦੀਆਂ ਪੰਚਾਇਤਾਂ ਨੇ ਪੰਜਾਬ ਦਾ ਦਿੱਲੀ ਜਾਣ ਦਾ ਰਸਤਾ ਬੰਦ ਕਰਨ ਦੀ ਦਿੱਤੀ ਧਮਕੀ

ਨਵੀਂ ਦਿੱਲੀ (20 ਮਾਰਚ, 2016): ਪੰਜਾਬ ਦੇ ਪਾਣੀਆਂ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਮੁੱਦੇ ‘ਤੇ ਗਰਮ ਹੋਏ ਮਾਹੌਲ ਦਰਮਿਆਨ ਹੁਣ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੇ ਸਰਪ੍ਰਸਤ ਟੇਕ ਰਾਮ ਕੰਦੋਲਾ ਨੇ ਧਮਕੀ ਦਿੱਤੀ ਹੈ ਜੇਕਰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਦਿੱਤੇ ਨਿਰਦੇਸ਼ਾਂ ਨੂੰ ਨਜ਼ਰਅੰਦਾਜ ਕਰਕੇ ਨਹਿਰ ਦੀ ਉਸਾਰੀ ‘ਤੇ ਰੋਕ ਲਾਈ ਗਈ ਤਾਂ ਅਸੀਂ ਪੰਜਾਬ ਦਾ ਦਿੱਲੀ ਜਾਣ ਦਾ ਰਸਤਾ ਰੋਕ ਦੇਵਾਂਗੇ।

ਸਤਲੁਜ-ਜਮੁਨਾ ਲਿੰਕ ਨਹਿਰ
ਸਤਲੁਜ-ਜਮੁਨਾ ਲਿੰਕ ਨਹਿਰ

ਜੀਂਦ ਜਿਲ੍ਹੇ ਦੇ ਪਿੰਡ ਕੰਦੋਲਾ ਵਿਖੇ ਖਾਪ ਪੰਚਾਇਤਾਂ ਦੀ ਬੈਠਕ ਦੌਰਾਨ ਟੇਕਰਾਮ ਨੇ ਕਿਹਾ ਕਿ ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰਨਾ ਚਾਹੁੰਦੇ ਪਰ ਪੰਜਾਬ ਸਰਕਾਰ ਦੇ ਰਵੱਈਆ ਤੋਂ ਜਾਪਦਾ ਹੈ ਕਿ ਸਾਨੂੰ ਸੜਕਾਂ ‘ਤੇ ਉਤਰਨਾ ਪਵੇਗਾ ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਭਾਰਤ ਦੀ ਸਭ ਤੋਂ ਵੱਡੀ ਅਦਾਲਤ ਦੇ ਲਗਾਤਾਰ ਅਣਦੇਖੀ ਕਰ ਰਹੀ ਹੈ ਤੇ ਜੇਕਰ ਉਸਨੇ ਆਪਣਾ ਰਵੱਈਆ ਨਹੀਂ ਬਦਲਿਆ ਤਾਂ ਪੰਜਾਬ ਦੇ ਹਰਿਆਣਾ ਹੋਕੇ ਦਿੱਲੀ ਨੂੰ ਜਾਂਦੇ ਰਸਤਾ ਅਸੀਂ ਬੰਦ ਕਰ ਦੇਵਾਂਗੇ ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ‘ਤੇ ਹਰਿਆਣਾ ਆਹਮੋ-ਸਾਹਮਣੇ ਆ ਗਏ ਸਨ ਜਦੋਂ ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਹੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਵਿਧਾਨ ਸਭਾ ‘ਚ ਇਸ ਨਹਿਰ ਦੀ ਜ਼ਮੀਨ ਨੂੰ ਉਨ੍ਹਾਂ ਕਿਸਾਨਾਂ ਨੂੰ ਵਾਪਸ ਕਰਨ ਦਾ ਮਤਾ ਪਾਸ ਕਰ ਦਿੱਤਾ ਜਿਨ੍ਹਾਂ ਤੋਂ ਇਹ ਪ੍ਰਾਪਤ ਕੀਤੀ ਗਈ ਸੀ । ਇਹ ਮਤੇ ਨੂੰ ਅਜੇ ਪੰਜਾਬ ਦੇ ਰਾਜਪਾਲ ਵੱਲੋਂ ਪ੍ਰਵਾਨਗੀ ਨਹੀਂ ਦਿੱਤੀ ਗਈ ਪਰ ਬਹੁਤ ਸਾਰੇ ਥਾਵਾਂ ‘ਤੇ ਕਿਸਾਨਾਂ ਨੇ ਨਹਿਰ ਦੀ ਜ਼ਮੀਨ ਨੂੰ ਸਮਤਲ ਵੀ ਕਰ ਲਿਆ ਹੈ । ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਨਹਿਰ ਦੀ ਸਥਿਤੀ ਪਹਿਲਾਂ ਜਿਹੀ ਕਾਇਮ ਰੱਖੀ ਜਾਵੇ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਰਵਨੀਤ ਬਿੱਟੂ ਵੱਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਅਪ-ਸ਼ਬਦ ਬੋਲਣ ਉੱਤੇ ਕਈ ਸਿੱਖ ਜਥੇਬੰਦੀਆਂ ਨੇ ਰਵਨੀਤ ਬਿੱਟੂ ਦੇ ਦਾਦੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ
ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: