Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਲੁਜ-ਯਮੁਨਾ ਨਹਿਰ ਰਾਹੀਂ ਕਿਸੇ ਵੀ ਸੂਰਤ ਵਿੱਚ ਪਾਣੀ ਨਹੀਂ ਵਹਿਣ ਦਿੱਤਾ ਜਾਵੇਗਾ: ਸਿੱਖ ਯੂਥ ਆਫ਼ ਪੰਜਾਬ

ਸਤਲੁਜ-ਯਮੁਨਾ ਨਹਿਰ ਰਾਹੀਂ ਕਿਸੇ ਵੀ ਸੂਰਤ ਵਿੱਚ ਪਾਣੀ ਨਹੀਂ ਵਹਿਣ ਦਿੱਤਾ ਜਾਵੇਗਾ: ਸਿੱਖ ਯੂਥ ਆਫ਼ ਪੰਜਾਬ

ਅੰਮ੍ਰਿਤਸਰ: ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ ‘ਸਿੱਖ ਯੂਥ ਆਫ਼ ਪੰਜਾਬ’ ਨੇ ਕਿਹਾ ਕਿ “ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਤੁਹਾਨੂੰ ਯਾਦ ਹੋਣਾ ਚਾਹੀਦਾ ਹੈ ਕਿ ਜਿਸ ਸਮਝੋਤੇ ਦੇ ਬਲਬੁਤੇ ਤੁਸੀਂ ਪਾਣੀ ਲੈਣ ਦੀ ਗਲ ਕਰਦੇ ਹੋ ਉਸੇ ਰਾਹੀਂ ਤੁਸੀਂ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਤਿਹਾਸ ਬਣ ਚੁੱਕੀ ਸਤਲੁਜ-ਯਮੁਨਾ ਲੰਿਕ ਨਹਿਰ ਰਾਹੀਂ ਕਿਸੇ ਵੀ ਸੂਰਤ ਵਿੱਚ ਪਾਣੀ ਨਹੀੰ ਵਹਿਣ ਦੇਣਗੇ।

ਸ. ਪਰਮਜੀਤ ਸਿੰਘ ਮੰਡ (ਪ੍ਰਧਾਨ, ਸਿੱਖ ਯੂਥ ਆਫ ਪੰਜਾਬ)

ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪਹਿਲਾਂ ਹੀ ਗੈਰ-ਰਾਇਪੇਰੀਅਨ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ 25 ਐੱਮ.ਏ.ਐੱਫ. ਪਾਣੀ ਜ਼ਮੀਨ ਹੇਠੋਂ ਕੱਢ ਰਿਹਾ ਹੈ।

ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ “ਕਿ ਹਰਿਆਣਾ ਸਰਕਾਰ ਸਤਲੁਜ ਯਮੁਨਾ ਲੰਿਕ (ਐਸਵਾਈਐਲ) ਨਹਿਰ ਰਾਹੀਂ ਪਾਣੀ ਦਾ ਆਪਣਾ ਹਿੱਸਾ ਲੈਣ ਲਈ ਵਚਨਬੱਧ ਹੈ ਅਤੇ ਨਦੀ ਦੇ ਪਾਣੀ ਬਾਰੇ ਹਰਿਆਣਾ ਦਾ ਪੱਖ ਸਪੱਸ਼ਟ ਹੈ ਅਤੇ ਇਸ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ”।

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਭਾਰਤ ਦੀਆਂ ਕੇਂਦਰ ਸਰਕਾਰਾਂ ਦੀ ਤਾਂ ਫਿਤਰਤ ਹੀ ਪੰਜਾਬ-ਵਿਰੋਧੀ ਹੈ ਪਰ ਅਫਸੋਸ ਕਿ ਪੰਜਾਬ ਦੇ ਮੋਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਮਝੌਤਿਆਂ ਰੱਦ ਕਾਨੂੰਨ 2004 ਵਿੱਚ ਧਾਰਾ 5 ਸ਼ਾਮਿਲ ਕਰਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕੈਪਟਨ ਸਰਕਾਰ ਸੱਤਾ ਵਿੱਚ ਹੈ ਤੇ ਇਸ ਧਾਰਾ ਨੂੰ ਰੱਦ ਕਰਕੇ ਉਨ੍ਹਾਂ ਨੂੰ ਆਪਣੀ ਗਲਤੀ ਸੁਧਾਰਨੀ ਚਾਹੀਦੀ ਹੈ।

ਉਨ੍ਹਾਂ ਕੈਪਟਨ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਉਹ ਵੀ ਖੱਟੜ ਵਾਂਗ ਪੰਜਾਬ ਦੇ ਪਾਣੀਆਂ ‘ਤੇ ਆਪਣਾ ਨਜ਼ਰੀਆ ਸਪੱਸ਼ਟ ਕਰਨ ਕਿਉਂਜੋ ਸੁਪਰੀਮ ਕੋਰਟ ਵੱਲੋਂ ਫੈਸਲਾ ਪੰਜਾਬ ਦੇ ਹੱਕ ਵਿੱਚ ਸਨਾਉਣਾ ਨਾਮੁਨਕਿਨ ਪ੍ਰਤੀਤ ਹੁੰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: