Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਮੁੱਚੀ ਸਿੱਖ ਕੌਮ ਵਿੱਚ ਸਤਿਕਾਰਤ ਸੰਘਰਸ਼ਸੀਲ ਸ਼ਹੀਦ ਪ੍ਰੀਵਾਰਾ ਵੱਲੋਂ 1 ਨਵੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ

ਸਮੁੱਚੀ ਸਿੱਖ ਕੌਮ ਵਿੱਚ ਸਤਿਕਾਰਤ ਸੰਘਰਸ਼ਸੀਲ ਸ਼ਹੀਦ ਪ੍ਰੀਵਾਰਾ ਵੱਲੋਂ 1 ਨਵੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ

ਅੰਮ੍ਰਿਤਸਰ ( 21 ਅਕਤੂਬਰ, 2014): ਸਮੁੱਚੀ ਸਿੱਖ ਕੌਮ ਵਿੱਚ ਵਿਸ਼ੇਸ਼ ਸਤਿਕਾਰਤ ਸਥਾਨ ਰੱਖਦੇ ਅਜੌਕੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਵੱਲੋਂ ਨਵੰਬਰ 1984 ਸਿੱਖ ਨਸਲਕੁਸੀ ਦੇ ਖਿਲਾਫ਼ ਲੜੇ ਜਾ ਰਹੇ ਸੰਘਰਸ਼ ਨੂੰ ਪੂਰਨ ਇਕਜੁੱਟਤਾ ਨਾਲ ਕਾਮਯਾਬ ਕਰਨ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਅਤੇ ਨਵੰਬਰ 1984 ਸਿੱਖ ਨਸਲਕੁਸੀ ਦੇ ਪੀੜਤ ਪ੍ਰੀਵਾਰਾ, ਵਿਧਵਾਵਾ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ।

Appeal to sign the Sikh genocide petition
1 ਨਵੰਬਰ ਨੂੰ ਸਿੱਖ ਨਸਲਕੁਸ਼ੀ ਦੇ ਖਿਲਾਫ ਕੀਤੇ ਜਾ ਰਹੇ ਪੰਜਾਬ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕਰਦਿਆ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤ੍ਰਿਲੌਕ ਸਿੰਘ ਅਗਵਾਨ ਬੇਟੇ ਭਾਈ ਸਰਵਨ ਸਿੰਘ ਆਕਲੈਂਡ, ਸ਼ਹੀਦ ਭਾਈ ਬੇਅੰਤ ਸਿੰਘ ਦੇ ਬੇਟੇ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਜਸਵਿੰਦਰ ਸਿੰਘ ਅਸਟਰੇਲੀਆ, ਭਾਈ ਵਰਿਆਮ ਸਿੰਘ, ਸ਼ਹੀਦ ਭਾਈ ਕੇਹਰ ਸਿੰਘ ਦੇ ਬੇਟੇ ਸ੍ਰ ਸਤਵੰਤ ਸਿੰਘ ਦਿੱਲੀ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾ ਭਾਈ ਨਿਰਭੈ ਸਿੰਘ ਗਦਲੀ ਭੈਣ ਬੀਬੀ ਬਲਵਿੰਦਰ ਕੌਰ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 6 ਜੂਨ 1984 ਅਤੇ ਨਵੰਬਰ 1984 ਦੌਰਾਨ ਅਤੇ ਉਸ ਤੋਂ ਬਾਅਦ ਲਗਾਤਾਰ ਕਈ ਸਾਲਾ ਦੌਰਾਨ ਸਿੱਖ ਕੌਮ ਦੀ ਭਿਆਨਕ ਨਸਲਕੁਸੀ ਕੀਤੀ ਗਈ ਹੈ ਜਿਸ ਦੇ ਤਮਾਮ ਦੋਸ਼ੀ ਕਾਨੂੰਨ ਦੀ ਗ੍ਰਿਫਤ ਤੋ ਬਾਹਰ ਹਨ ਅਜਿਹੇ ਕਾਤਲਾ ਖਿਲਾਫ ਅਵਾਜ ਬੁਲੰਦ ਕਰਨ ਲਈ ਬੀਬੀ ਜਗਦੀਸ਼ ਕੌਰ ਅਤੇ ਫ਼ੈਡਰੇਸ਼ਨ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਜੋ 1 ਨਵੰਬਰ 2014 ਦਿਨ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ ਉਸ ਦਿਨ ਸਪੂੰਰਨ ਪੰਜਾਬ ਬੰਦ ਰੱਖ ਕੇ ਪੰਜਾਬ ਦੇ ਸਿੱਖਾ, ਮਨੁੱਖੀ ਹੱਕਾ ਹਕੂਕਾ ਨੂੰ ਪਿਆਰ ਕਰਨ ਵਾਲੇ ਲੋਕਾਂ ਅਤੇ ਹਰੇਕ ਫਿਰਕੇ ਨੂੰ ਅੱਗੇ ਆਕੇ ਸਾਥ ਦੇਣਾ ਚਾਹੀਦਾ ਹੈ।

ਸ਼ਹੀਦ ਪ੍ਰੀਵਾਰਾ ਨੇ ਦਲ ਬਾਦਲ ਅਤੇ ਸ੍ਰੌਮਣੀ ਕਮੇਟੀ ਨੂੰ ਸਵਾਲ ਕੀਤਾ ਕਿ ਉਹ ਹੁਣ ਮੌਦੀ ਸਰਕਾਰ ਬਨਣ ਤੇ ਨਵੰਬਰ 1984 ਸਿੱਖ ਨਸਲਕੁਸੀ ਮੁੱਦੇ ਤੇ ਚੁੱਪ ਕਿਉ ਹੈ ? ਹੁਣ ਇਨਸਾਫ਼ ਪ੍ਰਾਪਤੀ ਲਈ ਪ੍ਰਧਾਨ ਮੰਤਰੀ ਦੇ ਘਰ ਮੂਹਰੇ ਧਰਨੇ ਕਿਉ ਨਹੀ ਦਿੱਤੇ ਜਾਦੇ।

ਉਹਨਾਂ ਸਮੂਹ ਪੰਥਕ ਦਲਾ, ਸਭਾ ਸੋਸੇਇਟੀਆਂ, ਅਕਾਲੀ ਧੜਿਆ, ਸੰਤ ਮਹਾਪੁਰਸ਼ਾ, ਨਿਹੰਗ ਸਿੰਘ ਜਥੇਬੰਦੀਆਂ, ਪਿੰਡਾਂ ਦੀਆ ਪੰਚਾਇਤਾ, ਯੂਥ ਕਲੱਬਾ, ਵਿਦਿਆਰਥੀਆ ਆਦਿ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਅੱਗੇ ਆਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: