Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ‘ਤੇ ਪੰਥਕ ਆਗੂਆਂ ਦੀ ਨਜ਼ਰਬੰਦੀ ਲਮਕਾਉਣ ਦਾ ਦੋਸ਼

ਸਰਕਾਰ ‘ਤੇ ਪੰਥਕ ਆਗੂਆਂ ਦੀ ਨਜ਼ਰਬੰਦੀ ਲਮਕਾਉਣ ਦਾ ਦੋਸ਼

Harcharnjit Singh Dhammi ਹੁਸ਼ਿਆਰਪੁਰ, (6 ਅਪ੍ਰੈਲ, 2012): ਦਲ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਪੰਥਕ ਆਗੂਆਂ ਭਾਈ ਮੋਹਕਮ ਸਿੰਘ, ਭਾਈ ਦਲਜੀਤ ਸਿੰਘ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾਪਿੰਡ ਅਤੇ ਹੋਰਨਾਂ ਦੀ ਨਜ਼ਰਬੰਦੀ ਨੂੰ ਜਾਣ ਬੁਝ ਕੇ ਲਮਕਾਉਣ ਦੀ ਸਖ਼ਤ ਸ਼ਬਦਾਂ ‘ਚ ਆਲੋਚਨਾ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਪ੍ਰਸ਼ਾਸਨ ਇਨ੍ਹਾਂ ਆਗੂਆਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਇੱਕ ਬਿਆਨ ‘ਚ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੇ 7 ਅਪ੍ਰੈਲ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ‘ਚ ਸ਼ਾਮਿਲ ਹੋਣ ਤੋਂ ਰੋਕਣ ਲਈ ਜੇਲ੍ਹ ‘ਚ ਡੱਕਿਆ ਹੋਇਆ ਹੈ, ਜੋ ਕਿ ਇਨ੍ਹਾਂ ਆਗੂਆਂ ਦੇ ਬੁਨਿਆਦੀ ਹੱਕਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਸ਼ਹੀਦ ਜਸਪਾਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਿੰਡ ਚੌੜ ਸਿੱਧਵਾਂ ਵਿਖੇ ਵੱਡੀ ਗਿਣਤੀ ‘ਚ ਪੁੱਜਣ ਦੀ ਅਪੀਲ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: