Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਲੈਣ ਦੇ ਕਾਨੂੰਨ ਵਿਰੁੱਧ ਅੰਨਾ ਹਜ਼ਾਰੇ ਭੁੱਖ ਹੜਤਾਲ ‘ਤੇ ਬੈਠਣਗੇ

ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਲੈਣ ਦੇ ਕਾਨੂੰਨ ਵਿਰੁੱਧ ਅੰਨਾ ਹਜ਼ਾਰੇ ਭੁੱਖ ਹੜਤਾਲ ‘ਤੇ ਬੈਠਣਗੇ

ਨਵੀਂ ਦਿੱਲੀ (22 ਫਰਵਰੀ,2015): ਭੂਮੀ ਗ੍ਰਹਿਣ ਆਰਡੀਨੈਂਸ ਦਾ ਵਿਰੋਧ ਕਰ ਰਹੇ ਅੰਦੋਲਨਕਾਰੀ ਅੰਨਾ ਹਜ਼ਾਰੇ, ਜੋ ਕੱਲ੍ਹ ਤੋਂ ਇਸ ਸਬੰਧੀ ਦੋ ਦਿਨਾ ਧਰਨੇ ‘ਤੇ ਬੈਠਣਗੇ, ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਇਸ ਅੰਦੋਲਨ ਵਿੱਚ ਉਨ੍ਹਾਂ ਦਾ ਸਾਥ ਤਾਂ ਦੇ ਸਕਦੇ ਹਨ ਪਰ ਉਨ੍ਹਾਂ ਨਾਲ ਸਟੇਜ ਸਾਂਝੀ ਨਹੀਂ ਕਰ ਸਕਦੇ।ਉਨ੍ਹਾਂ ਨੂੰ ਆਮ ਕਾਰਕੁਨਾਂ ਨਾਲ ਹੀ ਬੈਠਣਾ ਪਵੇਗਾ।

anna_hazare1-225x300
ਅੰਨਾ ਹਜ਼ਾਰੇ

ਗਾਂਧੀਵਾਦੀ ਵਿਚਾਰਾਧਾਰਾ ਵਾਲੇ 77 ਸਾਲਾ ਸ੍ਰੀ ਹਜ਼ਾਰੇ ਨੇ ਕਿਹਾ ਕਿ ਉਨ੍ਹਾਂ ਦੀ ਕੇਜਰੀਵਾਲ ਨਾਲ ਫੋਨ ‘ਤੇ ਗੱਲ ਹੋਈ ਹੈ ਅਤੇ ਉਹ ਅਗਲੀ ਕਾਰਵਾਈ ਸਬੰਧੀ ਕੱਲ੍ਹ ਉਨ੍ਹਾਂ ਨੂੰ ਮਿਲਣਗੇ।

ਉਨ੍ਹਾਂ ਕਿਹਾ ਕਿ ਭੂਮੀ ਗ੍ਰਹਿਣ ਆਰਡੀਨੈਂਸ ਕਿਸਾਨ ਵਿਰੋਧੀ ਹੈ। ਭਾਰਤ ਜਿਹੇ ਖੇਤੀ ਪ੍ਰਧਾਨ ਦੇਸ਼ ਵਿੱਚ ਜੇ ਕਿਸਾਨਾਂ ਨਾਲ ਬੇਇਨਸਾਫੀ ਹੋ ਰਹੀ ਹੈ ਤਾਂ ਸਾਰੇ ਲੋਕਾਂ ਨੂੰ ਇਸ ਖ਼ਿਲਾਫ਼ ਇਕੱਠੇ ਹੋਣਾ ਚਾਹੀਦਾ ਹੈ। ਇਸ ਲਈ ਅਸੀਂ ਚਾਹੁੰਦੇ ਹਾਂ ਕਿ ਕੋਈ ਵੀ ਵਿਰੋਧੀ ਪਾਰਟੀ ਜਾਂ ਕੇਜਰੀਵਾਲ ਤੇ ਸਾਰੇ ਪਾਰਟੀ ਵਰਕਰ ਇਕੱਠੇ ਹੋ ਕੇ ਇਸ ਅੰਦੋਲਨ ਦਾ ਹਿੱਸਾ ਬਣਨ।

ਸ੍ਰੀ ਹਜ਼ਾਰੇ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ, ‘ਮੈਂ ਕੇਜਰੀਵਾਲ ਨੂੰ ਕਿਹਾ ਹੈ ਕਿ ਵਰਕਰ ਸਟੇਜ ‘ਤੇ ਨਾ ਆ ਕੇ ਅੰਦੋਲਨ ਦਾ ਹਿੱਸਾ ਬਣ ਸਕਦੇ ਹਨ। ਅਸੀਂ ਇਸ ਬਾਰੇ ਕੱਲ੍ਹ ਮੀਟਿੰਗ ਵਿੱਚ ਗੱਲ ਕਰਾਂਗੇ ਤੇ ਅਗਲੀ ਕਾਰਵਾਈ ਲਈ ਰਣਨੀਤੀ ਬਣਾਵਾਂਗੇ।

ਕਾਂਗਰਸ ਦੇ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਅਜਿਹੇ ਹਾਲਾਤ ਦਾ ਇਕ-ਦੂਜੇ ਦੇ ਵਿਰੋਧ ਵਿੱਚ ਪ੍ਰਯੋਗ ਕਰਦੀਆਂ ਹਨ ਅਤੇ ਜੇ ਰਾਹੁਲ ਗਾਂਧੀ ਅੰਦੋਲਨ ਵਿੱਚ ਭਾਗ ਲੈਣਾ ਚਾਹੁੰਦੇ ਹਨ ਤਾਂ ਉਹ ਆ ਕੇ ਆਮ ਜਨਤਾ ਵਿੱਚ ਬੈਠ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਅਤੇ ਸਨਅਤਕਾਰਾਂ ਦੇ ਪੱਖ ਵਿੱਚ ਹੈ।

ਇਸ ਤੋਂ ਇਹੀ ਲੱਗਦਾ ਹੈ ਕਿ ਸਿਰਫ ਸਨਅਤਕਾਰਾਂ ਦੇ ‘ਅੱਛੇ ਦਿਨ’ ਆਏ ਹਨ।
ਜ਼ਿਕਰਯੋਗ ਹੈ ਕਿ ਅੰਨਾ ਹਜ਼ਾਰੇ ਭੂਮੀ ਗ੍ਰਹਿਣ ਆਰਡੀਨੈਂਸ ਵਿਰੁੱਧ ਕੱਲ੍ਹ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਜੰਤਰ-ਮੰਤਰ ਵਿੱਚ ਦੋ ਦਿਨਾ ਧਰਨੇ ‘ਤੇ ਬੈਠਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: