Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਸਰਬੱਤ ਖ਼ਾਲਸਾ’ ਤੋਂ ਸੂਬੇ ਦੀ ਅਮਨ ਸ਼ਾਂਤੀ ਨੂੰ ਕੋਈ ਖਤਰਾ ਨਹੀਂ : ਸਿੱਖ ਯੂਥ ਫ਼ੈਡਰੇਸ਼ਨ (ਭਿੰਡਰਾਂਵਾਲਾ)

‘ਸਰਬੱਤ ਖ਼ਾਲਸਾ’ ਤੋਂ ਸੂਬੇ ਦੀ ਅਮਨ ਸ਼ਾਂਤੀ ਨੂੰ ਕੋਈ ਖਤਰਾ ਨਹੀਂ : ਸਿੱਖ ਯੂਥ ਫ਼ੈਡਰੇਸ਼ਨ (ਭਿੰਡਰਾਂਵਾਲਾ)

ਤਰਨਤਾਰਨ: ਪਿਛਲੇ ਸਾਲ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਇਸ ਸਾਲ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ ‘ਸਰਬੱਤ ਖ਼ਾਲਸਾ’ ਸੱਦਿਅਾ ਗਿਆ ਸੀ, ਇਸ ਨੂੰ ਅਸਫ਼ਲ ਬਣਾੳੁਣ ਵਾਸਤੇ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹੁਕਮਾਂ ਤਹਿਤ ਪੁਲਿਸ ਨੇ 1500 ਤੋਂ ਵੱਧ ਸਿੰਘਾਂ ਨੂੰ ਘਰਾਂ ‘ਚੋਂ ਤੜਕਸਾਰ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ।

ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਦੇ ਆਗੂ ਅਤੇ ਕਾਰਜਕਰਤਾ
ਸਿੱਖ ਯੂਥ ਫੈਡਰੇਸ਼ਨ (ਭਿੰਡਰਾਂਵਾਲਾ) ਦੇ ਆਗੂ ਅਤੇ ਕਾਰਜਕਰਤਾ

ਇਕ ਲਿਖਤੀ ਬਿਆਨ ਜਾਰੀ ਕਰਕੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸਾਬੋ ਕੀ ਤਲਵੰਡੀ ਵਿਖੇ 10 ਨਵੰਬਰ ਨੂੰ ਹੋਣ ਜਾ ਰਹੇ ‘ਸਰਬੱਤ ਖ਼ਾਲਸਾ’ ‘ਤੇ ਲਾਈ ਗਈ ਪਾਬੰਦੀ ਅਤੇ ਪੰਜਾਬ ਭਰ ਵਿਚ ਸਿੱਖ ਆਗੂਆਂ ਅਤੇ ‘ਸਰਬੱਤ ਖ਼ਾਲਸਾ’ ਦੇ ਪ੍ਰਬੰਧਕਾਂ, ਸਹਿਯੋਗੀਆਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਪੁਲਿਸ ਵਲੋਂ ਦਹਿਸ਼ਤ ਦਾ ਮਾਹੌਲ ਸਿਰਜੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਪਹਿਲਾਂ ਤਖ਼ਤਾਂ ਦੇ ਮਾਣ ਸਤਿਕਾਰ ਅਤੇ ਮਰਿਯਾਦਾ ਨੂੰ ਢਾਹ ਲਾਈ, ਹੁਕਮਨਾਮਿਆਂ ਦੀ ਪ੍ਰੰਪਰਾ ਦਾ ਘਾਣ ਕੀਤਾ ਅਤੇ ਹੁਣ ‘ਸਰਬੱਤ ਖ਼ਾਲਸਾ’ ਨੂੰ ਵੀ ਇਕ ਹਊਆ ਬਣਾ ਰਹੀ ਹੈ।

ਭਾਈ ਗੋਪਾਲਾ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹੀ ਕਿਉਂਕਿ ਪੁਲਿਸ ਪ੍ਰਸ਼ਾਸਨ ਵਲੋਂ ਸਰਕਾਰ ਦੀਆਂ ਗੈਰ-ਕਾਨੂੰਨੀ ਹਦਾਇਤਾਂ ਨੂੰ ਲਾਗੂ ਕਰਨਾ ਆਪਣੇ ਆਪ ਵਿਚ ਕਾਨੂੰਨ ਦਾ ਘਾਣ ਕਰਨਾ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਕੌਮੀ ਹੱਕਾਂ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਦੇਸ਼ ਧ੍ਰੋਹ ਜਿਹੇ ਕੇਸ ਬਣਾ ਕੇ ਜੇਲ੍ਹਾਂ ‘ਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਵਾਲੇ ਅਤੇ ਬੇਅਦਬੀਅਾਂ ਕਰਨ ਵਾਲੇ ਦੁਸ਼ਟਾਂ ਨੂੰ ਤਾਂ ਅਜੇ ਤੱਕ ਪੁਲਿਸ ਨੇ ਗ੍ਰਿਫਤਾਰ ਨਹੀਂ ਕੀਤਾ ਪਰ ਬੇਕਸੂਰ ਅਤੇ ਬੇਦੋਸ਼ੇ ਸਿੰਘਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਫ਼ੈਡਰੇਸ਼ਨ ਆਗੂਆਂ ਨੇ ਕਿਹਾ ਕਿ ਸਰਬੱਤ ਖ਼ਾਲਸਾ ਤੋਂ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕੋਈ ਖਤਰਾ ਨਹੀਂ ਹੈ। ਉਹਨਾਂ ਕਿਹਾ ਕਿ ਪਿਛਲਾ ਸਰਬੱਤ ਖ਼ਾਲਸਾ ਸਮਾਗਮ ਵੀ ਸ਼ਾਂਤੀਪੂਰਵਕ ਰਿਹਾ ਸੀ ਪਰ ਸਰਕਾਰ ਸਿੱਖ ਕੌਮ ਨਾਲ ਧੱਕੇਸ਼ਾਹੀ ਕਰ ਰਹੀ ਹੈ। ਇਸ ਮੌਕੇ ਜਨਰਲ ਸਕੱਤਰ ਭਾਈ ਮੇਜਰ ਸਿੰਘ ਕੰਗ ਅਤੇ ਜ਼ਿਲ੍ਹਾ ਪ੍ਰਧਾਨ ਭਾਈ ਸਿਮਰਨਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ
ਨਿਹੰਗ ਸਿੰਘਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਣ-ਬੋਲਣ ਵਾਲੇ ਇੱਕ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ ਤੇ ਉਹਨਾਂ ਉੱਤੇ
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਭਾਰਤੀ ਏਜੰਸੀਆਂ ਦੀ ਸਹਿਮਤੀ ਨਾਲ ਬਣਾਈ ਗਈ ਫਿਲਮ ‘ਬਲੈਕੀਆ’ ਵਿੱਚ ਬੜੀ ਚਲਾਕੀ ਨਾਲ ਪੰਜਾਬ ਦੀ ਬਰਬਾਦੀ ਦਾ ਸਿਹਰਾ ਖਾੜਕੂਆਂ ਸਿਰ ਮੜ੍ਹਿਆ
ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੌਜਵਾਨਾਂ ਦੀਆਂ ਜਥੇਬੰਦੀਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਹਿੰਮਤ-ਏ-ਖ਼ਾਲਸਾ ਹਿਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: