Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖ਼ਾਲਸਾ 2016 ਲਈ ਭਾਈ ਹਵਾਰਾ ਦੀ ਅਪੀਲ ਨੂੰ ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਨੇ ਕੀਤਾ ਪ੍ਰਵਾਨ

ਸਰਬੱਤ ਖ਼ਾਲਸਾ 2016 ਲਈ ਭਾਈ ਹਵਾਰਾ ਦੀ ਅਪੀਲ ਨੂੰ ਭਾਈ ਸਤਨਾਮ ਸਿੰਘ ਅਤੇ ਸਾਥੀ ਸਿੰਘਾਂ ਨੇ ਕੀਤਾ ਪ੍ਰਵਾਨ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਨੂੰ ਲੈਕੇ ਪੈਦਾ ਹੋਏ ਹਾਲਾਤਾਂ ਵਿੱਚ ਕੌਮੀ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤ ਸੰਚਾਰ ਜੱਥੇ ਦੇ ਪੰਜ ਪਿਆਰੇ ਸਿੰਘਾਂ ਨੇ 10 ਨਵੰਬਰ 2016 ਨੂੰ ਹੋਣ ਵਾਲੇ ਸਰਬੱਤ ਖਾਲਸਾ ਨੂੰ ਇਤਿਹਾਸਕ ਬਨਾਉਣ ਲਈ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਵਾਨ ਕਰਦਿਆਂ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਇਸ ਸਰਬੱਤ ਖਾਲਸੇ ਨੂੰ ਮੀਲ ਪੱਥਰ ਬਨਾਉਣ ਲਈ ਹਰ ਸੰਭਵ ਯਤਨ ਕਰਨਗੇ।

ਚੌਂਕ ਬਾਬਾ ਸਾਹਿਬ ਸਥਿਤ ਅਖੰਡ ਕੀਰਤਨੀ ਜਥਾ ਦੇ ਹੈੱਡ ਕੁਆਟਰ ਰੰਗਲੇ ਸੱਜਣ ਟੱਰਸਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ ਰਾਹੀਂ ਜੋ ਹੱਥ ਲਿਖਤ ਪੱਤਰ ਪ੍ਰਾਪਤ ਹੋਇਆ ਸੀ ਉਸ ਅਨੁਸਾਰ ਪੰਜ ਪਿਆਰੇ ਸਾਹਿਬਾਨ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ 10 ਨਵੰਬਰ 2016 ਨੂੰ ਹੋਣ ਵਾਲੇ ਸਰਬੱਤ ਖਾਲਸਾ ਨੁੰ ਇਤਿਹਾਸਕ ਬਨਾਉਣ, ਨੂੰ ਪੰਜ ਪਿਆਰੇ ਸਾਹਿਬਾਨ ਨੇ ਪ੍ਰਵਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਚਾਰਾਂ ਕਰਦਿਆਂ ਤਿਹਾੜ ਜੇਲ੍ਹ ਦੀ ਕਾਲ ਕੋਠੜੀ ਵਿੱਚ ਬੈਠਿਆਂ ਵੀ ਭਾਈ ਜਗਤਾਰ ਸਿੰਘ ਹਵਾਰਾ ਦੀ ਪੰਥ ਦੇ ਭਵਿਖ ਪਪ੍ਰਤੀ ਗੰਭੀਰ ਚਿੰਤਾ, ਪੰਥ ਨੂੰ ਇਕ ਪਲੇਟਫਾਰਮ ‘ਤੇ ਦੇਖਣ ਦੇ ਸੁਪਨੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦਾ ਸਾਬਕਾ ਅੰਮ੍ਰਿਤ ਸੰਚਾਰ ਜੱਥਾ; ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ; ਜਿਨ੍ਹਾਂ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੇ ਸਰਬੱਤ ਖ਼ਾਲਸਾ 2016 ਦੀ ਅਗਵਾਈ ਕਰਨ ਲਈ ਕਿਹਾ ਹੈ
ਸ਼੍ਰੋਮਣੀ ਕਮੇਟੀ ਦਾ ਸਾਬਕਾ ਅੰਮ੍ਰਿਤ ਸੰਚਾਰ ਜੱਥਾ; ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਸਾਥੀ ਸਿੰਘ; ਜਿਨ੍ਹਾਂ ਨੂੰ ਭਾਈ ਜਗਤਾਰ ਸਿੰਘ ਹਵਾਰਾ ਨੇ ਸਰਬੱਤ ਖ਼ਾਲਸਾ 2016 ਦੀ ਅਗਵਾਈ ਕਰਨ ਲਈ ਕਿਹਾ ਹੈ

ਭਾਈ ਸਤਾਨਮ ਸਿੰਘ ਖੰਡੇਵਾਲਾ ਨੇ ਕਿਹਾ ਕਿ ਅਸੀਂ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਯਕੀਨ ਦਿਵਾੁੳਂਦੇ ਹਾਂ ਕਿ ਕਿ ਕੌਮ ਦੇ ਦਰਦ ਨੂੰ ਮਹਿਸੂਸ ਕਰਦਿਆਂ ਪਹਿਲਾਂ ਵੀ ਸਿਧਾਂਤਕ ਤੌਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦਿਆਂ ਆਪਣਾ ਫਰਜ਼ ਨਿਭਾਇਆ ਸੀ। ਪੰਥਕ ਏਕਤਾ ਲਈ ਸਿਰਤੋੜ ਯਤਨ ਵੀ ਕੀਤੇ ਅਤੇ ਹੁਣ ਭਾਈ ਹਵਾਰਾ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ‘ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ’ ਦੇ ਮਾਹਨ ਗੁਰਮਤਿ ਫਲਸਫੇ ਤੋਂ ਸ਼ਕਤੀ ਲੈਕੇ ਸਰਬੱਤ ਖਾਲਸਾ 2016 ਨੂੰ ਪੰਥ ਲਈ ਇੱਕ ਮੀਲ ਪੱਥਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਉਨ੍ਹਾਂ ਦੱਸਿਆ ਕਿ ਸਰਬੱਤ ਖਾਲਸਾ ਦੀ ਮਹਾਨ ਸੰਸਥਾ ਨੁੰ ਸੁਚਾਰੂ ਅਤੇ ਸਿਧਾਂਤਕ ਪ੍ਰਣਾਲੀ ਨਾਲ ਚਲਾਉਣ ਲਈ ਸਮੂੰਹ ਸਿੱਖ ਜਥੇਬੰਦੀਆਂ, ਤਿੰਨਾਂ ਜਥੇਦਾਰਾਂ ਅਤੇ ਪੰਥ ਹਿਤੈਸ਼ੀਆਂ ਨੁੰ ਭਰੋਸੇ ਵਿੱਚ ਲੈਕੇ ਬਹੁਤ ਜਲਦੀ ਵਿਧੀ ਵਿਧਾਨ ਬਣਾਇਆ ਜਾਵੇਗਾ ਅਤੇ ਉਸ ਅਨੁਸਾਰ ਹੀ ਸਰੱਬਤ ਖਾਲਸਾ ਜਥੇਬੰਦਕ ਕੀਤਾ ਜਾਵੇਗਾ।

ਪੰਜ ਪਿਆਰੇ ਸਿੰਘਾਂ ਨੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਵਲੋਂ ਪੰਥ ਨੂੰ ਦਰਪੇਸ਼ ਮੁਸ਼ਕਿਲਾਂ ਤੇ ਪੰਜਾਬ ਦੀਆਂ ਸਮੱਸਿਆਵਾਂ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੀਤੇ ਗਗਏ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ ਗਈ। ਇਹ ਪੁਛੇ ਜਾਣ ‘ਤੇ ਕਿ ਸ਼੍ਰੋਮਣੀ ਕਮੇਟੀ ਅਤੇ ਇਸਦੇ ਥਾਪੇ ਜਥੇਦਾਰ ਹਰ ਵਾਰ ਕਹਿ ਦਿੰਦੇ ਹਨ ਕਿ ਸਰੱਤਬ ਖਾਲਸਾ ਬੁਲਾਉਣ ਦਾ ਅਧਿਕਾਰ ਉਨ੍ਹਾਂ ਪਾਸ ਹੀ ਹੈ ਤਾਂ ਭਾਈ ਖੰਡੇਵਾਲਾ ਨੇ ਕਿਹਾ ਕਿ 1 ਜੂਨ 2015 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਇਆ ਹੈ, ਸ਼੍ਰੋਮਣੀ ਕਮੇਟੀ, ਅਕਾਲੀ ਦਲ ਤੇ ਜਥੇਦਾਰ ਘਰਾਂ ਵਿੱਚ ਲੁੱਕ ਕੇ ਬੈਠ ਗਏ ਸਨ ਤੇ ਇਹ ਫੈਸਲਾ ਪਹਿਲਾਂ ਵੀ ਕੌਮ ਨੇ ਕੀਤਾ ਸੀ ਕਿ ਉਸਦੀ ਅਗਵਾਈ ਕੌਣ ਕਰੇ ਤੇ ਹੁਣ ਵੀ ਕੌਮ ਹੀ ਕਰੇਗੀ। ਇਸ ਮੌਕੇ ਅਖੰਡ ਕੀਰਤਨੀ ਜੱਥਾ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ, ਕੁਲਵਿੰਦਰ ਸਿੰਘ ਖਾਨਪੁਰੀਆ, ਪ੍ਰਿੰਸੀਪਲ ਬਲਜਿੰਦਰ ਸਿੰਘ, ਭਾਈ ਪ੍ਰਣਾਮ ਸਿੰਘ ਤੇ ਭਾਈ ਮਨਜੀਤ ਸਿੰਘ ਠੇਕੇਦਾਰ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: