Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ ਦੇ ਇਕੱਠ ਨੂੰ ਰੋਕਣ ਲਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੰਥਕ ਤਾਲਮੇਲ ਸੰਗਠਨ

ਸਰਬੱਤ ਖਾਲਸਾ ਦੇ ਇਕੱਠ ਨੂੰ ਰੋਕਣ ਲਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ (9 ਨਵੰਬਰ, 2015): ਸਰਬੱਤ ਖਾਲਸਾ ਦੇ ਨਾਂਅ ‘ਤੇ ਹੋ ਰਹੇ ਪੰਥਕ ਇਕੱਠ ਨੂੰ, ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨਾਲ ਜਾਂ ਧੱਕੇਸ਼ਾਹੀ ਨਾਲ ਕਿਸੇ ਨੂੰ ਰੋਕਣਾ ਮਨੁੱਖ ਦੇ ਮੌਲਿਕ ਅਧਿਕਾਰਾਂ ਨੂੰ ਚੁਣੌਤੀ ਹੈ ਅਤੇ ਸਰਬੱਤ ਖਾਲਸਾ ਦੇ ਇਕੱਠ ਨੂੰ ਰੋਕਣ ਲਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਾਟਵਾ ਕਰਦਿਆਂ ਪੰਥਕ ਤਾਲਮੇਲ ਕਮੇਟੀ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋਰ ਕਮੇਟੀ ਦੇ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਆਖਿਆ ਕਿ ਭਾਵੇਂ ਉਹ 10 ਨਵੰਬਰ ਨੂੰ ਹੋਣ ਵਾਲੇ ਪੰਥਕ ਇਕੱਠ (ਸਰਬੱਤ ਖ਼ਾਲਸਾ) ਦਾ ਹਿੱਸਾ ਨਹੀਂ ਹਨ ਪਰ ਇਸ ਦੇ ਬਾਵਜੂਦ ਇਸ ਮਾਮਲੇ ਵਿੱਚ ਸਰਕਾਰੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਗਿਆਨੀ ਕੇਵਲ ਸਿੰਘ
ਗਿਆਨੀ ਕੇਵਲ ਸਿੰਘ

ਸਿੱਖ ਆਗੂਆਂ ਨੇ ਕਿਹਾ ਕਿ 10 ਨਵੰਬਰ ਨੂੰ ਹੋਣ ਵਾਲੇ ਸਮਾਗਮ ਵਿੱਚ ਕਿਸੇ ਵਿਅਕਤੀ ਜਾਂ ਸੰਸਥਾ ਵੱਲੋਂ ਸ਼ਾਮਲ ਹੋਣ ਜਾਂ ਨਾ ਹੋਣ ਦਾ ਫ਼ੈਸਲਾ ਉਸ ਦਾ ਨਿੱਜੀ ਫ਼ੈਸਲਾ ਹੈ, ਪਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨਾਲ ਜਾਂ ਧੱਕੇਸ਼ਾਹੀ ਨਾਲ ਕਿਸੇ ਨੂੰ ਰੋਕਣਾ ਉਸ ਦੇ ਮੌਲਿਕ ਅਧਿਕਾਰਾਂ ਨੂੰ ਚੁਣੌਤੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪੰਥਕ ਤਾਲਮੇਲ ਕਮੇਟੀ ਇਸ ਇਕੱਠ ਵਿੱਚ ਸ਼ਾਮਲ ਨਹੀਂ ਹੋ ਰਹੀ ਪਰ ਇਸ ਇਕੱਠ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਹਰ ਨਾਗਰਿਕ ਅਤੇ ਜਥੇਬੰਦੀਆਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਹੱਕ ਹੈ। ਇਸੇ ਤਰ੍ਹਾਂ ਕਿਸੇ ਜਥੇਬੰਦੀ ਨੂੰ ਸਰਕਾਰ ਕੋਲੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ ਕਿ ਉਹ ਪੰਥਕ ਹੈ ਜਾਂ ਨਹੀਂ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਸੁਚੇਤ ਕੀਤਾ ਕਿ ਬੰਦੀ ਛੋਡ਼ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਨਾ ਕਰਾਇਆ ਜਾਵੇ ਕਿਉਂਕਿ ਸਮੁੱਚੀ ਕੌਮ ਵੱਲੋਂ ਉਨ੍ਹਾਂ ਨੂੰ ਰੱਦ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਆਖਿਆ ਕਿ ਪੰਥਕ ਜਥੇਬੰਦੀਆਂ ਵੱਲੋਂ ਦਿੱਤੇ ਸੁਝਾਅ ਨੂੰ ਅਣਗੌਲਿਆ ਨਾ ਕਰਨ। ਇਸ ਦੌਰਾਨ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕਮੇਟੀ ਦੀ ਭਵਿੱਖ ਦੀ ਨੀਤੀ ਦਾ ਖੁਲਾਸਾ ਕੀਤਾ ਗਿਆ।

ਉਨ੍ਹਾਂ ਆਖਿਆ ਕਿ ਸੰਯੁਕਤ ਰਾਸ਼ਟਰ ਨੂੰ ਵਿਸ਼ਵ ਭਰ ਦੀਆਂ ਘੱਟ ਗਿਣਤੀ ਧਾਰਮਿਕ ਕੌਮਾਂ ਲਈ ਇੱਕ ਸਥਾਈ ਕਮਿਸ਼ਨ ਸਥਾਪਤ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਤਸ਼ੱਦਦ ਨੂੰ ਰੋਕਿਆ ਜਾ ਸਕੇ। ਇਸੇ ਤਰ੍ਹਾਂ ਸਰਬੱਤ ਖ਼ਾਲਸਾ ਸੰਸਥਾ ਵਾਸਤੇ ਇੱਕ ਲੋਅਰ ਅਤੇ ਅੱਪਰ ਹਾਊਸ ਸਥਾਪਤ ਕੀਤਾ ਜਾਵੇ ਤਾਂ ਜੋ ਵਿਸ਼ਵ ਪੱਧਰ ’ਤੇ ਸਿੱਖ ਕੌਮ ਨੂੰ ਦਰਪੇਸ਼ ਸਿਆਸੀ, ਧਾਰਮਿਕ, ਆਰਥਿਕ ਅਤੇ ਸਮਾਜਕ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਇਸੇ ਤਰ੍ਹਾਂ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ, ਕਾਰਜ ਖੇਤਰ, ਸੇਵਾ, ਮਿਆਦ ਆਦਿ ਬਾਰੇ ਨਿਯਮ ਤੈਅ ਹੋਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: