Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ ਨਾਲ ਸਬੰਧਿਤ ਇੱਕ ਹੋਰ ਆਗੂ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ

ਸਰਬੱਤ ਖਾਲਸਾ ਨਾਲ ਸਬੰਧਿਤ ਇੱਕ ਹੋਰ ਆਗੂ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ

ਪਰਮਜੀਤ ਸਿੰਘ ਜਿੱਜੇਆਣੀ ਨੂੰ ਅਦਾਲਤ ਵਿੱਚ ਲੈਕੇ ਜਾਂਦੀ ਪੁਲਿਸ
ਪਰਮਜੀਤ ਸਿੰਘ ਜਿੱਜੇਆਣੀ ਨੂੰ ਅਦਾਲਤ ਵਿੱਚ ਲੈਕੇ ਜਾਂਦੀ ਪੁਲਿਸ

ਅੰਮਿ੍ਤਸਰ (7 ਦਸੰਬਰ, 2015): ਸਰਬੱਤ ਖਾਲਸਾ (2015) ਦੇ ਸਮਾਗਮ ਵਿੱਚ ਸਰਗਰਮ ਸਿੱਖ ਆਗੂਆਂ ਦੀ ਦੇਸ਼ ਧਰੋਹ ਦੇ ਮੁਕੱਦਮੇ ਅਧੀਨ ਗ੍ਰਿਫਤਾਰੀਆਂ ਵਿੱਚ ਅੱਜ ਇਕ ਨਾਂਅ ਉਸ ਸਮੇਂ ਹੋ ਜੁੜ ਗਿਆ, ਜਦ ਪੁਲਿਸ ਨੇ ਯੁਨਾਈਟਿਡ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਵਾਸੀ ਪਿੰਡ ਜਿੱਜੇਆਣੀ ਮਜੀਠਾ ਜ਼ਿਲ੍ਹਾ ਅੰਮਿ੍ਤਸਰ ਨੂੰ ਗ੍ਰਿਫਤਾਰ ਕਰ ਲਿਆ।

ਹਰਿਆਣਾ ਦੇ ਜੀਂਦ ਖੇਤਰ ਦੇ ਨਰਵਾਣਾ ਰੋਡ ਤੋਂ ਗਿ੍ਫਤਾਰ ਕੀਤੇ ਗਏ ਯੂਨਾਈਟਿਡ ਅਕਾਲੀ ਦਲ ਦੇ ਉਕਤ ਆਗੂ ਨੂੰ ਪੁਲਿਸ ਵੱਲੋਂ ਇੱਥੇ ਹਰਸਿਮਰਨਜੀਤ ਕੌਰ ਇਲਾਕਾ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕਰਕੇ ਦਿਨ ਪੁਲਿਸ ਵੱਲੋਂ ਇਕ ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ (ਦਿਹਾਤੀ) ਸ੍ਰੀ ਜਸਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਹਰਿਆਣਾ ਤੋਂ ਗਿ੍ਫਤਾਰ ਕੀਤੇ ਆਗੂ ਦੀ ਸ਼ਨਾਖਤ ਪਰਮਜੀਤ ਸਿੰਘ ਵਾਸੀ ਪਿੰਡ ਜਿੱਜੇਆਣੀ ਮਜੀਠਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ, ਜਿਸ ਨੂੰ ਚਾਟੀਵਿੰਡ ਥਾਣੇ ਦੀ ਪੁਲਿਸ ਵੱਲੋਂ ਦਰਜ ‘ਦੇਸ਼ ਧਰੋਹ’ ਦੇ ਮਾਮਲੇ ‘ਚ ਗਿ੍ਫਤਾਰ ਕੀਤਾ ਹੈ। ਅੱਜ ਸ਼ਾਮ ਪੁਲਿਸ ਨੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਲੈ ਲਿਆ ਹੈ ।

ਜਿੱਜੇਆਣੀ ਨੇ ਸਰਬੱਤ ਖ਼ਾਲਸਾ ਦੇ ਸਮਾਗਮ ‘ਚ ਪ੍ਰਮੁੱਖ ਤੌਰ ‘ਤੇ ਸ਼ਮੂਲੀਅਤ ਕੀਤੀ ਸੀ, ਉੱਥੇ ਉਹ ਦੀਵਾਲੀ ਮੌਕੇ ਭਾਈ ਧਿਆਨ ਸਿੰਘ ਮੰਡ ਨੂੰ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਮੌਕੇ ਉਨ੍ਹਾਂ ਦੇ ਡਰਾਈਵਰ ਬਣ ਕੇ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਗਏ ਅਤੇ ਵਾਪਸ ਲੈ ਕੇ ਆਏ ਸਨ । ਇਸੇ ਕਾਰਨ ਉਹ ਪੁਲਿਸ ਦੀ ਅੱਖ ‘ਚ ਰੜਕ ਰਹੇ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: