Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਹੱਦੀ ਪੱਟੀ ਤੋਂ ਹਟਾਏ ਗਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਕੈਂਪ ਅੱਜ ਤੋਂ

ਸਰਹੱਦੀ ਪੱਟੀ ਤੋਂ ਹਟਾਏ ਗਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਕੈਂਪ ਅੱਜ ਤੋਂ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਪਾਕਿ-ਹਿੰਦ ਦਰਮਿਆਨ ਕਿਸੇ ਸੰਭਾਵੀ ਹਮਲੇ ਦੇ ਅਹਿਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦੀ ਖੇਤਰ ਦੀ 10 ਕਿਲੋਮੀਟਰ ਦੀ ਪੱਟੀ ‘ਚੋਂ ਲੋਕਾਂ ਨੂੰ ਉਠਾਇਆ ਜਾ ਰਿਹਾ ਹੈ। ਅਜਿਹੇ ਲੋਕਾਂ ਨੂੰ ਆਰਜੀ ਰਿਹਾਇਸ਼, ਲੰਗਰ ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਰਾਹਤ ਕੈਂਪ ਲਗਾਏਗੀ।

ਸਰਹੱਦੀ ਪੱਟੀ ਤੋਂ ਹਟਾਏ ਗਏ ਲੋਕਾਂ ਲਈ ਰਾਹਤ ਕੈਂਪ ਲਾਉਣ ਲਈ ਵਿਚਾਰ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰ
ਸਰਹੱਦੀ ਪੱਟੀ ਤੋਂ ਹਟਾਏ ਗਏ ਲੋਕਾਂ ਲਈ ਰਾਹਤ ਕੈਂਪ ਲਾਉਣ ਲਈ ਵਿਚਾਰ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰ

ਇਹ ਪ੍ਰਗਟਾਵਾ ਕਰਦਿਆਂ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਇਸ ਰਾਹਤ ਮੁਹਿੰਮ ਨੂੰ ਚਲਾਉਣ ਲਈ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਕਾਰਜਕਾਰਣੀ ਮੈਂਬਰ ਰਜਿੰਦਰ ਸਿੰਘ ਮਹਿਤਾ, ਦਿਆਲ ਸਿੰਘ ਕੋਲਿਆਂਵਾਲੀ, ਮੋਹਨ ਸਿੰਘ ਬੰਗੀ, ਗੁਰਬਚਨ ਸਿੰਘ ਕਰਮੂਵਾਲ ਅਤੇ ਕਮੇਟੀ ਮੈਂਬਰਾਨ ਸੁੱਚਾ ਸਿੰਘ ਲੰਗਾਹ, ਸੁਰਜੀਤ ਸਿੰਘ ਭਿੱਟੇਵੱਡ, ਦਰਸ਼ਨ ਸਿੰਘ ਮੋਠਾਂਵਾਲਾ, ਪ੍ਰੀਤਮ ਸਿੰਘ ਮਨਸੀਆਂ ਅਤੇ ਕਮੇਟੀ ਸਕੱਤਰ ਮਨਜੀਤ ਸਿੰਘ ‘ਤੇ ਅਧਾਰਿਤ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਮੁੱਚੀ ਰਾਹਤ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਸਕੱਤਰ ਰੂਪ ਸਿੰਘ ਕੰਟਰੋਲਰ ਹੋਣਗੇ ਅਤੇ ਸਮੁਚੀ ਸਰਹੱਦੀ ਪੱਟੀ ਨੂੰ ਖੇਮਕਰਨ, ਅਟਾਰੀ, ਗੁਰਦਾਪੁਰ-ਪਠਾਨਕੋਟ, ਫਿਰੋਜ਼ਪੁਰ–ਫਾਜ਼ਿਲਕਾ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਇਨ੍ਹਾਂ ਜ਼ੋਨਾਂ ਨੂੰ ਵੇਖਣ ਲਈ ਕਮੇਟੀ ਦੇ ਸਕੱਤਰ, ਵਧੀਕ ਸਕੱਤਰ ਅਤੇ ਮੀਤ ਸਕੱਤਰ ਸਾਹਿਬਾਨ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਅਤੇ ਲੋੜ ਅਨੁਸਾਰ ਸਟਾਫ ਦੀ ਡਿਊਟੀ ਲਗਾ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: