Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰੱਬਤ ਖਾਲਸਾ, ਅਕਾਲ ਤਖਤ ਸਾਹਿਬ ਵਿਖੇ ਸੱਦਿਆ ਜਾਵੇ: ਪੰਥਕ ਜਥੇਬੰਦੀਆਂ

ਸਰੱਬਤ ਖਾਲਸਾ, ਅਕਾਲ ਤਖਤ ਸਾਹਿਬ ਵਿਖੇ ਸੱਦਿਆ ਜਾਵੇ: ਪੰਥਕ ਜਥੇਬੰਦੀਆਂ

ਫਤਹਿਗੜ ਸਾਹਿਬ (5 ਨਵੰਬਰ, 2015): ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਅਖੰਡ ਕੀਰਤਨੀ ਜਥਾ ਅਤੇ ਸਿੱਖ ਯੂਥ ਆਫ ਪੰਜਾਬ ਨੇ 10 ਨਵੰਬਰ ਨੂੰ ਸੱਰਬਤ ਖਾਲਸਾ ਦੇ ਨਾਂ ਹੇਠ ਹੋ ਰਹੇ ਪੰਥਕ ਇਕੱਠ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਸਥਾਨ ਅਕਾਲ ਤਖਤ ਸਾਹਿਬ ਰੱਖਣ, ਇਸਦੇ ਏਜੰਡੇ ਬਾਰੇ ਕੌਮੀ ਰਾਏ ਤਿਆਰ ਕਰਨ ਅਤੇ ਅੱਡ-ਅੱਡ ਵਿਚਾਰਧਾਰਾ ਵਾਲੀਆਂ ਸਿੱਖ ਸੰਸਥਾਵਾਂ, ਧਿਰਾਂ ਅਤੇ ਸ਼ਖਸ਼ੀਅਤਾਂ ਦਾ ਇਸ ਵਿੱਚ ਸ਼ਾਮਿਲ ਹੋਣਾ ਯਕੀਨੀ ਬਨਾਉਣ।

Dal Khalsa- Sarbat Khalsa
ਸ੍ਰ. ਸਿਮਰਨਜੀਤ ਸਿੰਘ ਮਾਨ ਨਾਲ ਮੀਟਿੰਗ ਦੌਰਾਨ ਭਾਈ ਹਰਪਾਲ ਸਿੰਘ ਚੀਮਾ, ਭਾਈ ਹਰਚਰਨਜੀਤ ਸਿੰਘ ਧਾਮੀ ਅਤੇ ਹੋਰ

ਇਹ ਅਪੀਲ ਚਾਰੇ ਪੰਥਕ ਜਥੇਬੰਦੀਆਂ ਦੇ ਆਗੂਆਂ ਹਰਪਾਲ ਸਿੰਘ ਚੀਮਾ, ਸਤਿਨਾਮ ਸਿੰਘ ਪਾਂਉਟਾ ਸਾਹਿਬ, ਆਰ ਪੀ ਸਿੰਘ ਅਤੇ ਮਨਧੀਰ ਸਿੰਘ ਨੇ ਫਤਿਹਗੜ ਸਾਹਿਬ ਵਿਖੇ ਪੰਥਕ ਇਕੱਠ ਦੇ ਪ੍ਰਬੰਧਕਾਂ ਜਿਨਾਂ ਵਿੱਚ ਸਿਮਰਨਜੀਤ ਸਿੰਘ ਮਾਨ, ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ, ਧਿਆਨ ਸਿੰਘ ਮੰਡ ਆਦਿ ਸ਼ਾਮਿਲ ਸਨ ਨਾਲ ਮੀਟਿੰਗ ਦੌਰਾਨ ਕੀਤੀ। ਇਸ ਮੌਕੇ ਸਿੱਖ ਵਿਦਵਾਨ ਕਰਮਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ। ਚਾਰੇ ਜਥੇਬੰਦੀਆਂ ਦਾ ਇਹ ਮੰਨਣਾ ਸੀ ਕਿ ਸਰਬਤ ਖਾਲਸਾ ਸਿੱਖਾਂ ਦੀ ਇਤਿਹਾਸਕ ਸੰਸਥਾ ਹੈ ਅਤੇ ਇਸ ਨੂੰ ਵਿਵਾਦਾਂ ਦੇ ਘੇਰੇ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ।

ਉਹਨਾਂ ਨੇ ਕਿਹਾ ਕਿ ਸਰਬਤ ਖਾਲਸਾ ਸੱਦਣ ਮੌਕੇ ਸਾਨੂੰ ਸਿੱਖਾਂ ਦੀਆਂ ਰਵਾਇਤਾਂ ਅਤੇ ਸਿਧਾਂਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਹਨਾਂ ਸਰਬਤ ਖਾਲਸਾ ਦੀ ਤਾਰੀਕ ਵੀ 20 ਦਿਨ ਅੱਗੇ ਪਾਉਣ ਲਈ ਬੇਨਤੀ ਕੀਤੀ ਤਾਂ ਜੋ ਇਸ ਤੋਨ ਦੂਰੀ ਬਣਾਕੇ ਰੱਖਣ ਵਾਲੀਆਂ ਧਿਰਾਂ ਅਤੇ ਸ਼ਖਸ਼ੀਅਤਾਂ ਨਾਲ ਲਿਆ ਜਾ ਸਕੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਬਤ ਖਾਲਸਾ ਪ੍ਰਤੀਨਿਧ ਇਕੱਠ ਦਾ ਨਾਮ ਹੈ ਜਿਸ ਰਾਂਹੀ ਕੌਮ ਦੀ ਸਮੂਹਿਕ ਭਾਵਨਾ ਝਲਕੇ।

ਐਡਵੋਕੇਟ ਚੀਮਾ ਨੇ ਦਸਿਆ ਕਿਹ ਉਹ ਬੀਤੇ ਦਿਨ ਦਿੱਲੀ ਦੀ ਤਿਹਾੜ ਜੇਲ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲਕੇ ਆਏ ਸਨ ਜਿਹਨਾਂ ਨੇ ਮਾਨ ਸਾਹਿਬ ਲਈ ਸੁਨੇਹਾ ਭੇਜਿਆ ਸੀ ਕਿ ਉਹ ਸਰਬਤ ਖਾਲਸਾ ਵਿੱਚ ਸਾਰੀਆਂ ਪੰਥਕ ਧਿਰਾਂ ਨੂੰ ਸ਼ਾਮਿਲ ਕਰਨ ਅਤੇ ਲੋੜ ਪੈਣ ਤੇ ਇਸ ਨੂੰ ਥੋੜੇ ਸਮੇ ਲਈ ਅਗਾਂਹ ਪਾ ਦੇਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ
ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: