Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਵਰਾਜ ਪਾਰਟੀ ਕੋਲ ਗਾਂਧੀ ਤੇ ਖਾਲਸਾ ਦੇ ਸਮਰਥਨ ਦਾ ਸਬੂਤ : ਪ੍ਰੋਫੈਸਰ ਮਨਜੀਤ ਸਿੰਘ

ਸਵਰਾਜ ਪਾਰਟੀ ਕੋਲ ਗਾਂਧੀ ਤੇ ਖਾਲਸਾ ਦੇ ਸਮਰਥਨ ਦਾ ਸਬੂਤ : ਪ੍ਰੋਫੈਸਰ ਮਨਜੀਤ ਸਿੰਘ

ਚੰਡੀਗੜ੍ਹ: ਯੋਗੇਂਦਰ ਯਾਦਵ ਦੇ ਸਵਰਾਜ ਅਭਿਆਨ ਦੇ ਪੰਜਾਬ ਯੂਨਿਟ ਵੱਲੋਂ ਬਣਾਈ ਸਵਰਾਜ ਪਾਰਟੀ ਨੂੰ ‘ਆਪ’ ਦੇ ਦੋ ਸਾਂਸਦਾ ਨੇ ਸਮਰਥਨ ਦਿੱਤਾ ਹੈ। ਇਸ ਸਮਰਥਨ ਦਾ ਆਡੀਓ ਤੇ ਵੀਡੀਓ ਸਬੂਤ ਵੀ ਮੌਜੂਦ ਹੈ। ਸਵਰਾਜ ਪਾਰਟੀ ਦੇ ਪ੍ਰਧਾਨ  ਨੇ ਇਹ ਦਾਅਵਾ ਕੀਤਾ ਹੈ। ਕੱਲ੍ਹ ਸਵਰਾਜ ਪਾਰਟੀ ਬਣਦਿਆਂ ਹੀ ਦਾਅਵਾ ਕੀਤਾ ਗਿਆ ਸੀ ਕਿ ‘ਆਪ’ ਸੰਸਦ ਡਾ ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖਾਲਸਾ ਨੇ ਸਮਰਥਨ ਦੇ ਦਿੱਤਾ ਹੈ। ਪਰ ਖਾਲਸਾ ਤੇ ਗਾਂਧੀ ਨੇ ਅਜਿਹਾ ਕੋਈ ਵੀ ਸਮਰਥਨ ਦਿੱਤੇ ਜਾਣ ਤੋਂ ਇਨਕਾਰ ਕਰ ਦਿੱਤਾ ਸੀ।

ਸਵਰਾਜ ਪਾਰਟੀ ਦੇ ਪ੍ਰਧਾਨ ਪ੍ਰੋਫੈਸਰ ਮਨਜੀਤ ਸਿੰਘ ਪ੍ਰੈਸ ਨੂੰ ਸੰਬੋਧਤ ਹੁੰਦੇ ਹੋਏ
ਸਵਰਾਜ ਪਾਰਟੀ ਦੇ ਪ੍ਰਧਾਨ ਪ੍ਰੋਫੈਸਰ ਮਨਜੀਤ ਸਿੰਘ ਪ੍ਰੈਸ ਨੂੰ ਸੰਬੋਧਤ ਹੁੰਦੇ ਹੋਏ

ਖਾਲਸਾ ਨੇ ਕਿਹਾ ਹੈ ਕਿ ਕਨਵੈਨਸ਼ਨ ਬਾਰੇ ਉਨ੍ਹਾਂ ਨੇ ਇੱਕ ਪੱਤਰ ‘ਤੇ ਹਸਤਾਖਰ ਤਾਂ ਕੀਤੇ ਸਨ ਪਰ ਉਸ ਵਿੱਚ ਕਿਤੇ ਵੀ ਨਵੀਂ ਪਾਰਟੀ ਬਣਾਉਣ ਤੇ ਉਸ ਦਾ ਸਮਰਥਨ ਕਰਨ ਦੀ ਗੱਲ ਦਾ ਜ਼ਿਕਰ ਨਹੀਂ ਸੀ।

ਐਤਵਾਰ ਨੂੰ ਸਵਰਾਜ ਪਾਰਟੀ ਬਣਾਉਣ ਬਾਰੇ ਐਲਾਨ ਕੀਤਾ ਗਿਆ ਸੀ ਪਰ ਸਵਰਾਜ ਅਭਿਆਨ ਦੇ ਕੇਂਦਰੀ ਬੁਲਾਰੇ ਅਨੁਪਮ ਦਾ ਕਹਿਣਾ ਹੈ ਕਿ ਸਵਰਾਜ ਪਾਰਟੀ ਬਣਾਉਣ ਦਾ ਫੈਸਲਾ ਪਾਰਟੀ ਦੀ ਨੀਤੀ ਦੇ ਆਧਾਰ ’ਤੇ ਨਹੀਂ ਲਿਆ ਗਿਆ। ਇਸੇ ਤਰਾਂ ਡਾ ਗਾਂਧੀ ਨੇ ਆਪਣੀ ਸਫਾਈ ਦਿਦਿਆਂ ਕਿਹਾ ਕਿ ਉਨ੍ਹਾਂ ਸਿਰਫ ਨਵੀਂ ਪਾਰਟੀ ਲਈ ਸ਼ੁੱਭ ਇੱਛਾਵਾਂ ਹੀ ਦਿੱਤੀਆਂ ਸਨ ਨਾ ਕਿ ਕੋਈ ਸਮਰਥਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਤਵਾਰ (3 ਸਤੰਬਰ) ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ 1947 'ਚ ਆਪਣਿਆਂ ਵਲੋਂ ਆਪਣਿਆਂ ਦੇ ਕਤਲੇਆਮ ਦੀ ਮਾਫੀ ਲਈ ਅਰਦਾਸ ਤੇ ਦੁਆ ਪ੍ਰੋਗਰਾਮ ਕੀਤਾ ਗਿਆ।
ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਆਮ ਆਦਮੀ ਦੇ ਕੁਝ ਵਰਕਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ
ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਪੰਜਾਬ ਫਰੰਟ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ (2017) ਲਈ ਆਪਣੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਜਾਰੀ ਹੋਣ ਤੋਂ ਪਹਿਲਾਂ
ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਪਾਣੀਆਂ ਦੀ ਸਮਸਿਆ ਅਤੇ ਉਸਦੇ ਹੱਲ ਵਿਸ਼ੇ 'ਤੇ 10 ਦਸੰਬਰ ਨੂੰ ਚੰਡੀਗੜ੍ਹ ਦੇ ਪੀਪਲਸ ਕਨਵੈਨਸ਼ਨ ਹਾਲ ਵਿਖੇ ਸੈਮੀਨਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: