Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ ਸਾਹਿਬ: ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 15 ਨਵੰਬਰ ਨੂੰ ਅੰਮ੍ਰਿਤਸਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ।

ਸ਼ਹੀਦੀ ਸਮਾਗਮ ਪ੍ਰਥਾਇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ।

ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂੰ ਕਰਵਾਇਆ ਅਤੇ ਕਵੀ ਦਰਬਾਰ ਦੌਰਾਨ ਹਾਜ਼ਰ ਕਵੀਆਂ ਨੇ ਹਾਜ਼ਰੀ ਭਰੀ।

ਇਸੇ ਦੌਰਾਨ ਬਾਅਦ ਦੁਪਹਿਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਗੁਰਦੇਵ ਸਿੰਘ ਆਸਟਰੇਲੀਆ, ਭਾਈ ਮਹਿਲ ਸਿੰਘ ਕਵੀਸ਼ਰ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਬੀਬਾ ਤਰਨਪ੍ਰੀਤ ਕੌਰ, ਭਾਈ ਦਲੇਰ ਸਿੰਘ ਅੰਮ੍ਰਿਤਸਰ ਨੇ ਸੰਗਤ ਗੁਰਬਾਣੀ ਕੀਰਤਨ ਤੇ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਤੋਂ ਇਲਾਵਾ ਸੇਵਕ ਜਥਾ ਕੜਾਹਿ ਪ੍ਰਸ਼ਾਦਿ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ। ਬੱਚਿਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ 350 ਬੱਚਿਆਂ ਨੇ ਭਾਗ ਲਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ
ਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਬੀਤੇ ਦਿਨੀਂ ਪਿੰਡ ਖੱਖ ਜਿਲ੍ਹਾ ਅੰਮ੍ਰਿਤਸਰ ਨੇੜੇ ਟਾਂਗਰਾ ਵਿਖੇ ਗੁਰਦੁਆਰਾ ਬਾਬਾ ਗੰਗਾ ਸਿੰਘ ਜੀ ਦੇ ਅਸਥਾਨ ਉੱਤੇ
ਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਬੀਤੇ ਦਿਨੀਂ ਪਿੰਡ ਖੱਖ ਜਿਲ੍ਹਾ ਅੰਮ੍ਰਿਤਸਰ ਨੇੜੇ ਟਾਂਗਰਾ ਵਿਖੇ ਗੁਰਦੁਆਰਾ ਬਾਬਾ ਗੰਗਾ ਸਿੰਘ ਜੀ ਦੇ ਅਸਥਾਨ ਉੱਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: