Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਰੋਮਣੀ ਕਮੇਟੀ ਦੀ ਕਾਰਜਕਾਰਨੀ ਜਥੇਦਾਰਾਂ ਸਬੰਧੀ ਰਹੀ ਖਾਮੋਸ਼

ਸ਼ਰੋਮਣੀ ਕਮੇਟੀ ਦੀ ਕਾਰਜਕਾਰਨੀ ਜਥੇਦਾਰਾਂ ਸਬੰਧੀ ਰਹੀ ਖਾਮੋਸ਼

ਅੰਮ੍ਰਿਤਸਰ ਸਾਹਿਬ: ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਦੁਆਰਾ ਅਹੁਦਿਆਂ ਤੋਂ ਮੁਕਤ ਕੀਤੇ ਵੱਖ ਵੱਖ ਜਥੇਦਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਘਰ ਤੋਰਨ ਦੀਆਂ ਅਖਬਾਰੀ ਖਬਰਾਂ ਨੂੰ ਅੱਜ ਵੀ ਬੂਰ ਨਹੀ ਪਿਆ ਕਿਉਂਕਿ ਅੱਜ ਇਥੇ ਹੋਈ ਕਮੇਟੀ ਦੀ ਕਾਰਜਕਾਰਣੀ ਵਿੱਚ ਇਸ ਸਬੰਧੀ ਕੋਈ ਵਿਚਾਰ ਚਰਚਾ ਹੀ ਨਹੀ ਹੋਈ।

ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਵਤਾਰ ਸਿੰਘ ਮੱਕੜ
ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਵਤਾਰ ਸਿੰਘ ਮੱਕੜ

ਕਮੇਟੀ ਦੀ ਕਾਰਜਕਾਰਣੀ ਇਕਤਰਤਾ ਨੇ 26ਫਰਵਰੀ ਨੂੰ ਪਾਰਲੀਮੈਂਟ ਵਿੱਚ ਪੇਸ਼ ਹੋਣ ਵਾਲੇ ਅਨੰਦ ਮੈਰਿਜ ਬਿੱਲ ਪ੍ਰਤੀ ਕੋਈ ਸਿਆਸੀ ਸਫਬੰਦੀ ਕਾਇਮ ਕਰਨ ਬਾਰੇ ਵੀ ਵਿਚਾਰ ਨਹੀ ਕੀਤੀ ਲੇਕਿਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੀਤੇ ਦਿਨੀ ਹੋਈ ‘ਸਰਬਜੀਤ’ਫਿਲਮ ਦੀ ਬਿਨ੍ਹਾ ਪ੍ਰਵਾਨਗੀ ਹੋਈ ਸ਼ੂਟਿੰਗ ਦੇ ਮਾਮਲੇ ਦੀ ਜਾਂਚ ਕਰਾਏ ਜਾਣ ਦਾ ਫੈਸਲਾ ਜਰੂਰ ਕੀਤਾ ਹੈ।

ਅੱਜ ਇਥੇ ਕਮੇਟੀ ਕਾਰਜਕਾਰਣੀ ਦੀ ਕੋਈ ਤਿੰਨ ਘੰਟੇ ਚੱਲੀ ਇਕਤਰਤਾ ਵਿੱਚ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ ਰਘੂਜੀਤ ਸਿੰਘ ਵਿਰਕ ਸਮੇਤ ਪੰਜ ਕਾਰਜਕਾਰਣੀ ਮੈਂਬਰ ਸ਼ਾਮਿਲ ਨਹੀ ਹੋਏ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਸ੍ਰੀ ਗੁਰੁ ਗੋਬਿੰਦ ਸਿੰਘ ਮਹਾਰਾਜ ਦਾ 350 ਸਾਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਕਮੇਟੀ 5ਜਨਵਰੀ 2017 ਲਈ ਵਿਸ਼ੇਸ਼ ਤਿਆਰੀਆਂ ਕਰ ਰਹੀ ਹੈ ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਪਟਨਾ ਸਾਹਿਬ ਤੀਕ ਇਕ ਵਿਸ਼ਾਲ ਮਾਰਚ ,ਪਟਨਾ ਸਾਹਿਬ ਵਿਖੇ 52 ਕਵੀ ਬੁਲਾਕੇ ਕਵੀ ਦਰਬਾਰ ਕਰਵਾਇਆ ਜਾਣਾ ,ਗੁਰੂ ਨਾਨਕ ਦੇਵ ਯੂਨੀਵਰਸਿਟੀ,ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਦਿੱਲੀ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਣੇ ਸ਼ਾਮਿਲ ਹਨ।

ਸ੍ਰ ਮੱਕੜ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ 25 ਜੂਨ 2016 ਦਾ ਸ਼ਹੀਦੀ ਦਿਹਾੜਾ ਖਾਲਸਾਈ ਰਵਾਇਤਾਂ ਅਨੁਸਾਰ ਮਨਾਇਆ ਜਾਵੇਗਾ।ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਸ਼ਹੀਦੀ ਮਾਰਚ ਗੁਰਦਾਸ ਨੰਗਲ ਗੜ੍ਹੀ ਤੋਂ ਦਿੱਲੀ ਤੱਕ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਮਾਰਚ ਪੰਜਾਬ ਤੇ ਹਰਿਆਣਾ ਦੇ ਹਰ ਇਲਾਕੇ ’ਚੋਂ ਲੰਘੇਗਾ ਜਿਥੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਗ੍ਰਿਫਤਾਰ ਕਰਕੇ ਲੈ ਜਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਿਖਲਾਈ ’ਚ ਆਧੁਨਿਕਤਾ ਦੀ ਲੋੜ ਵਿਸ਼ੇ ’ਤੇ ਸੈਮੀਨਾਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਇੰਜੀਨੀਅਰਿੰਗ ਵਿਖੇ ਆਰਮਡ ਫੋਰਸਿਜ ਦੇ ਕਮਿਸ਼ਨਡ ਅਧਿਕਾਰੀਆਂ ਦੀ ਟਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ ,ਸਿਵਲ ਸਰਵਿਸਜ ਪੇਪਰਾਂ ਦੀ ਟਰੇਨਿੰਗ ਪਹਿਲਾਂ ਹੀ ਚਲ ਰਹੀ ਹੈ।

ਵਿਦੇਸ਼ਾਂ ਵਿੱਚ ਸਿਖ ਪਹਿਚਾਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਪੁਛੇ ਜਾਣ ਤੇ ਸ੍ਰ ਮੱਕੜ ਨੇ ਕਿਹਾ ਕਿ ਕਮੇਟੀ ਨੂੰ ਅਜੇ ਤੀਕ ਕੋਈ ਯੋਗ ਸਿੱਖ ਨਹੀ ਮਿਲ ਸਕਿਆ ਜੋ ਇਸ ਪਹਿਚਾਣ ਦੀ ਬੇਹਤਰੀਨ ਪੇਸ਼ਕਾਰੀ ਕਰ ਸਕੇ ।ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਾਂ ਸ਼ੁਰੂ ਹੋਇਆ ਸੀ ਲੇਕਿਨ ਨੇਪਰੇ ਨਹੀ ਚੜ੍ਹ ਸਕਿਆ।

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਫਿਲਮ ‘ਸਰਬਜੀਤ’ਦੀ ਹੋਈ ਸ਼ੂਟਿੰਗ ਬਾਰੇ ਪੁਛੇ ਜਾਣ ਤੇ ਸ਼੍ਰੋਮਣੀ ਕਮੇਟੀ ਪਰਧਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਹੋਵੇਗੀ ਕਿ ਬਿਨ੍ਹਾਂ ਕਮੇਟੀ ਦੀ ਅਧਿਕਾਰਤ ਪ੍ਰਵਾਨਗੀ ਦੇ ਇਹ ਸ਼ੂਟਿੰਗ ਕਿਵੇਂ ਹੋਈ ਤੇ ਇਸ ਸਬੰਧ ਵਿੱਚ ਹੁਕਮਾਂ ਦੀ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

ਸ੍ਰੀ ਅਕਾਲ ਤਖਤ ਸਾਹਿਬ ਸਮੇਤ ਕਮੇਟੀ ਪ੍ਰਬੰਧ ਹੇਠਲੇ ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਬਦਲੇ ਜਾਣ ਬਾਰੇ ਪੁਛੇ ਸਵਾਲ ਦੇ ਜਵਾਬ ਵਿੱਚ ਸ੍ਰ: ਮੱਕੜ ਨੇ ਕਿਹਾ ਕਿ ਅਜਿਹੀ ਕੋਈ ਮੁੱਦਾ ਏਜੰਡੇ ਵਿੱਚ ਸ਼ਾਮਿਲ ਹੀ ਨਹੀ ਸੀ ।

ਅੱਜ ਦੀ ਇਕੱਤਰਤਾ ਵਿੱਚ ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਸ.ਨਿਰਮੈਲ ਸਿੰਘ ਜੌਲਾਂ ਕਲਾਂ, ਸ.ਦਿਆਲ ਸਿੰਘ ਕੋਲਿਆਂਵਾਲੀ, ਸ.ਗੁਰਬਚਨ ਸਿੰਘ ਕਰਮੂੰਵਾਲ, ਸ.ਕਰਨੈਲ ਸਿੰਘ ਪੰਜੋਲੀ, ਸ.ਰਾਮਪਾਲ ਸਿੰਘ ਬਹਿਣੀਵਾਲ, ਸ.ਮੰਗਲ ਸਿੰਘ ਤੇ ਸ.ਮੋਹਣ ਸਿੰਘ ਬੰਗੀ, ਸ.ਹਰਚਰਨ ਸਿੰਘ ਮੁੱਖ ਸਕੱਤਰ, ਡਾ.ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਕੇਵਲ ਸਿੰਘ ਵਧੀਕ ਸਕੱਤਰ, ਸ.ਸਤਿੰਦਰ ਸਿੰਘ ਨਿਜੀ ਸਹਾਇਕ, ਸ.ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ.ਕਰਮਬੀਰ ਸਿੰਘ, ਸ.ਗੁਰਦਿਆਲ ਸਿੰਘ ਤੇ ਸ.ਸੁਖਬੀਰ ਸਿੰਘ ਇੰਚਾਰਜ, ਸ.ਸੁਖਵਿੰਦਰ ਸਿੰਘ ਗਰੇਵਾਲ ਨਿਜੀ ਸਹਾਇਕ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ ਅਤੇ ਸ.ਹਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: