Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦਾਂ ਦੀ ਯਾਦ ‘ਚ ਪਿੰਡ ਆਲੋਅਰਖ ਵਿਖੇ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ

ਸ਼ਹੀਦਾਂ ਦੀ ਯਾਦ ‘ਚ ਪਿੰਡ ਆਲੋਅਰਖ ਵਿਖੇ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਦਾ ਸਨਮਾਨ

ਸੰਗਰੂਰ (29 ਅਗਸਤ, 2024): ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਖਾੜਕੂ ਸੰਘਰਸ਼ ਦੌਰਾਨ ਪਿੰਡ ਆਲੋਅਰਖ (ਸੰਗਰੂਰ) ਤੋਂ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਈ ਪਿਆਰਾ ਸਿੰਘ, ਬੀਬੀ ਭਰਪੂਰ ਕੌਰ, ਭਾਈ ਅਮਰ ਸਿੰਘ ਅਤੇ ਭਾਈ ਸਮਸ਼ੇਰ ਸਿੰਘ ਦੀ ਯਾਦ ਵਿੱਚ ਇਲਾਕੇ ਦੀ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਹਾਜ਼ਰੀ ਭਰੀ ਅਤੇ ਇਲਾਕੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬੋਲਦਿਆਂ ਬੁਲਾਰਿਆਂ ਨੇ ਸਾਂਝੇ ਰੂਪ ਵਿਚ ਇਹ ਗੱਲ ਉਭਾਰੀ ਕਿ ਸ਼ਹੀਦਾਂ ਦੀ ਯਾਦ ਵਿੱਚ ਪਿੰਡ ਪਿੰਡ ਸਮਾਗਮ ਹੋਣੇ ਚਾਹੀਦੇ ਹਨ। ਸ਼ਹੀਦੀ ਦਾ ਰੁਤਬਾ ਬਹੁਤ ਵੱਡਾ ਹੁੰਦਾ ਹੈ, ਇਸਨੂੰ ਵਾਧੇ ਘਾਟੇ ਦੇ ਪੱਖ ਤੋਂ ਨਹੀਂ ਵੇਖਣਾ ਚਾਹੀਦਾ। ਖਾਲਸਾਈ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਵਾਲੇ ਪਾਸੇ ਪੈਣਾ ਚਾਹੀਦਾ ਹੈ।

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਬੁਲਾਰੇ

ਇਸ ਦੌਰਾਨ ਸਟੇਜ ਸੰਭਾਲਣ ਦੀ ਜਿੰਮੇਵਾਰੀ ਡਾ: ਅਮਨਪ੍ਰੀਤ ਸਿੰਘ ਨੇ ਨਿਭਾਈ। ਬੁਲਾਰਿਆਂ ਵਿਚੋਂ ਭਾਈ ਦਲਜੀਤ ਸਿੰਘ, ਵਕੀਲ ਜਗਮੀਤ ਸਿੰਘ ਸੰਗਰੂਰ, ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਕਰਮਜੀਤ ਸਿੰਘ ਸੁਨਾਮ, ਭਾਈ ਸੁਖਬੀਰ ਸਿੰਘ ਸੁਖੀ, ਭਾਈ ਰਾਜਿੰਦਰ ਸਿੰਘ ਛੰਨਾ, ਭਾਈ ਬਲਵੀਰ ਸਿੰਘ ਸਾਗਰ, ਸ: ਮੇਜਰ ਸਿੰਘ ਮੱਟਰਾਂ, ਜਥੇ: ਗੁਰਦੀਪ ਸਿੰਘ ਕਾਲਝਾੜ, ਭਾਈ ਛੱਜੂ ਸਿੰਘ ਮਾਝੀ, ਭਾਈ ਮਲਕੀਤ ਸਿੰਘ ਭਵਾਨੀਗੜ੍ਹ (ਸਿੱਖ ਜਥਾ ਮਾਲਵਾ), ਜਥੇ: ਗੁਰਨੈਬ ਸਿੰਘ ਰਾਮਪੁਰਾ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਜਥੇ: ਗੁਰਦਿੱਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਜਿਨ੍ਹਾਂ ਨੇ 1 ਮਾਰਚ 1989 ਨੂੰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 2 ਮਾਰਚ 2025 ਨੂੰ ਪਿੰਡ ਪੰਡੋਰੀ
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਜਿਨ੍ਹਾਂ ਨੇ 1 ਮਾਰਚ 1989 ਨੂੰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ 2 ਮਾਰਚ 2025 ਨੂੰ ਪਿੰਡ ਪੰਡੋਰੀ
ਬੀਤੇ ਦਿਨੀ ਸ਼ਹੀਦ ਬਾਬਾ ਹਰਦਿਆਲ ਸਿੰਘ ਸਰਹਾਲੀ ਕਾਰ ਸੇਵਾ ਵਾਲੇ ਤੇ ਉਹਨਾਂ ਦੀ ਪੁੱਤਰੀ ਸ਼ਹੀਦ ਬੀਬੀ ਬਲਜੀਤ ਕੌਰ ਸਰਹਾਲੀ ਦੀ 32 ਵੀਂ ਬਰਸੀ ’ਤੇ ਗੁਰੂਸਰ ਮਹਿਰਾਜ ਵਿੱਚ ਗੁਰਮਤਿ ਸਮਾਗਮ ਕਰਵਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: