Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਦੇਣ ਤੋਂ ਮੁੱਕਰੀ ਬਰਤਾਨੀਆ ਸਰਕਾਰ: ਵਿਦੇਸ਼ ਮੰਤਰਾਲਾ

ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਦੇਣ ਤੋਂ ਮੁੱਕਰੀ ਬਰਤਾਨੀਆ ਸਰਕਾਰ: ਵਿਦੇਸ਼ ਮੰਤਰਾਲਾ

ਚੰਡੀਗੜ:  1919 ਦੀ  ਵਿਸਾਖੀ ਵਾਲੇ ਦਿਨ ਵਾਪਰੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਵਾਲੇ ਸੁਨਾਮ ਦੇ ਸ਼ਹੀਦ ਊਧਮ ਸਿੰਘ ਨੂੰ 77 ਸਾਲ ਪਹਿਲਾਂ ਅੱਜ ਹੀ ਦੇ ਦਿਨ ਫ਼ਾਂਸੀ ਦੇ ਕੇ ਸ਼ਹੀਦ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਮੌਕੇ ਅਤੇ ਪੁਲੀਸ ਵੱਲੋਂ ਬਾਅਦ ’ਚ ਉਸ ਦੀ ਰਿਹਾਇਸ਼ ਤੋਂ ਜੋ ਸਾਮਾਨ ਬਰਾਮਦ ਕੀਤਾ ਗਿਆ ਸੀ, ਉਹ ਸਾਰਾ ਸਾਮਾਨ ਬਰਤਾਨਵੀ ਸਰਕਾਰ ਨੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸੁਨਾਮ ਦੇ ਆਰਟੀਆਈ ਕਾਰਕੁਨ ਅਤੇ ਸਮਾਜ ਸੇਵੀ ਜਤਿੰਦਰ ਜੈਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੂਚਨਾ ਦੇ ਅਧਿਕਾਰ ਤਹਿਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਪੁੱਛਿਆ ਗਿਆ ਸੀ ਕਿ ਲੰਡਨ ਵਿੱਚ ਸ਼ਹੀਦ ਊਧਮ ਸਿੰਘ ਦੇ ਸਾਮਾਨ ਵਿੱਚ ਕੀ ਕੁਝ ਪਿਆ ਹੈ ਅਤੇ ਇਸ ਨੂੰ ਵਾਪਸ ਲਿਆਉਣ ਲਈ ਸਰਕਾਰ ਨੇ ਕੀ ਯਤਨ ਕੀਤੇ ਹਨ। ਆਰਟੀਆਈ ਕਾਰਕੁਨ ਨੇ ਦੱਸਿਆ ਕਿ ਉਸ ਨੇ ਉਨ੍ਹਾਂ ਪੱਤਰਾਂ ਦੀਆਂ ਨਕਲਾਂ ਦੀ ਵੀ ਮੰਗ ਕੀਤੀ ਸੀ ਜੋ ਵਿਦੇਸ਼ ਮੰਤਰਾਲੇ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਾਮਾਨ ਮੰਗਵਾਉਣ ਲਈ ਬਰਤਾਨੀਆ ਸਰਕਾਰ ਨੂੰ ਲਿਖੇ ਗਏ ਸਨ।Udham-Singh

ਜੈਨ ਨੇ ਦੱਸਿਆ ਕਿ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਇਹ ਮਿਿਲਆ ਹੈ ਕਿ ਯੂਕੇ ਦੀ ਸਰਕਾਰ ਨੇ ਮੰਨਿਆ ਹੈ ਕਿ ਊਧਮ ਸਿੰਘ ਦੀ ਰਿਵਾਲਵਰ, ਕੋਬਲਰ ਚਾਕੂ, ਡਾਇਰੀ ਤੇ ਹੋਰ ਸਾਮਾਨ ਜਿਸ ਵਿੱਚ ਗੋਲਾ ਬਾਰੂਦ ਸ਼ਾਮਲ ਹੈ, ਇੰਗਲੈਂਡ ਦੀ ਮੈਟਰੋਪੋਲਿਟਨ ਪੁਲੀਸ ਕੋਲ ਹਨ। ਊਧਮ ਸਿੰਘ ਖ਼ਿਲਾਫ਼ ਚਲਾਏ ਕੇਸ ਦੀ ਪ੍ਰਾਪਰਟੀ ਦੇ ਰੂਪ ਵਿੱਚ ਇਹ ਸਾਰਾ ਸਾਮਾਨ ਸਾਂਭ ਕੇ ਰੱਖਿਆ ਹੋਇਆ ਹੈ। ਇਸ ਲਈ ਇਸ ਨੂੰ ਵਾਪਿਸ ਨਹੀਂ ਕੀਤਾ ਜਾ ਸਕਦਾ ਕਿਉਂਕਿ ਯੂਕੇ ਸਰਕਾਰ ਦੀਆਂ ਨੀਤੀਆਂ ਅਨੁਸਾਰ ਅਜਿਹੇ ਮਾਮਲੇ ਵਿੱਚ ਵਰਤੇ ਸਾਮਾਨ ਨੂੰ ਸਾਂਭ ਕੇ ਰੱਖਣਾ ਜ਼ਰੂਰੀ ਹੁੰਦਾ ਹੈ। ਜਦਕਿ ਸ਼ਹੀਦ ਦੇ ਸਾਮਾਨ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਲਿਖੇ ਪੱਤਰਾਂ ਦੀਆਂ ਕਾਪੀਆਂ ਦੇਣ ਤੋਂ ਵਿਦੇਸ਼ ਮੰਤਰਾਲੇ ਨੇ ਜਵਾਬ ਦੇ ਦਿੱਤਾ ਹੈ।

ਆਰਟੀਆਈ ਕਾਰਕੁਨ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਪ੍ਰਤੀ ਪੰਜਾਬ ਸਰਕਾਰ ਦੀ ਪੋਲ ਉਦੋਂ ਖੁੱਲ੍ਹੀ ਜਦੋਂ ਉਨ੍ਹਾਂ ਵੱਲੋਂ ਵਿਦੇਸ਼ ਮੰਤਰਾਲੇ ਤੋਂ ਇਹ ਸੂਚਨਾ ਮੰਗੀ ਗਈ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਾਮਾਨ ਵਾਪਸ ਮੰਗਵਾਉਣ ਲਈ ਕਿੰਨੇ ਕੁ ਪੱਤਰ ਲਿਖੇ ਹਨ। ਇਸ ਦਾ ਜਵਾਬ ਦਿੰਦਿਆਂ ਵਿਦੇਸ਼ ਮੰਤਰਾਲੇ ਨੇ ਖੁਲਾਸਾ ਕੀਤਾ ਕਿ ਸਾਲ 2004 ਵਿੱਚ ਪੰਜਾਬ ਸਰਕਾਰ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਸ਼ਹੀਦ ਦੇ ਸਾਮਾਨ ਨੂੰ ਯੂਕੇ ਸਰਕਾਰ ਤੋਂ ਵਾਪਿਸ ਮੰਗਵਾਉਣ ਲਈ ਬੇਨਤੀ ਕੀਤੀ ਸੀ।

ਆਰਟੀਆਈ ਕਾਰਕੁਨ ਅਤੇ ਸਮਾਜ ਸੇਵੀ ਜੈਨ ਨੇ ਕਿਹਾ ਕਿ ਇਸ ਤੋਂ ਸਾਫ਼ ਹੋ ਗਿਆ ਹੈ ਕਿ ਆਏ ਸਾਲ 31 ਜੁਲਾਈ ਨੂੰ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰਾਂ ਵੱਲੋਂ ਸ਼ਹੀਦ ਊਧਮ ਸਿੰਘ ਦੀਆਂ ਵਸਤਾਂ ਨੂੰ ਵਾਪਸ ਲਿਆਉਣ ਦੇ ਸਿਰਫ਼ ਦਮਗਜ਼ੇ ਮਾਰੇ ਜਾਂਦੇ ਹਨ ਅਸਲ ਵਿੱਚ ਹਕੀਕਤ ਕੁਝ ਹੋਰ ਹੀ ਹੈ।

ਜ਼ਿਕਰਯੋਗ ਹੈ ਕਿ ਊਧਮ ਸਿੰਘ ਨੂੰ ਕੈਕੰਸਟਨ ਹਾਲ ਵਿੱਚ ਮਾਈਕਲ ਉਡਵਾਈਰ ਨੂੰ ਗੋਲੀ ਮਾਰਨ ਮਗਰੋਂ ਗ਼੍ਰਿਫ਼ਤਾਰੀ ਦੇ ਦਿੱਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਡਨ ਦੀ ਅਦਾਲਤ ਵਿੱਚ ਸ਼ਹੀਦ ਊਧਮ ਸਿੰਘ ਵੱਲੋਂ ਵਾਰਿਸ ਸ਼ਾਹ ਦੀ ਹੀਰ ਦੀ ਸਹੁੰ ਚੁੱਕਣ ਦਾ ਪ੍ਰਚਲਿਤ ਦਾਅਵਾ ਨਵੇਂ ਇਤਿਹਾਸਕ ਦਸਤਾਵੇਜ਼ਾਂ ਨਾਲ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਖੋਜ
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਣ ਲਈ ਪਿੰਡ ਪੱਧਰ 'ਤੇ ਗੱਤਕੇਬਾਜ਼ੀ ਦੇ ਵਿਰਾਸਤੀ ਮੁਕਾਬਲੇ ਕਰਵਾਉਣ ਲਈ ਪ੍ਰੇਰਿਤ
ਸੁਨਾਮ ਰੇਲਵੇ ਸਟੇਸ਼ਨ ਦਾ ਨਾਮ ਪੰਜਾਬੀ ਵਿੱਚ ਸਿਖ਼ਰ ’ਤੇ ਲਿਖ ਕੇ ਰੇਲਵੇ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿੱਤਾ ਹੈ। ਆਰਟੀਆਈ ਪਾਉਣ ਵਾਲੇ ਜਤਿੰਦਰ ਜੈਨ ਨੇ ਦਾਅਵਾ ਕੀਤਾ ਕਿ ਉਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: