Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦਾ ਜਨਮ ਦਿਹਾੜਾ ਆਸਟਰੇਲੀਆ ਵਿੱਚ ਮਨਾਇਆ ਗਿਆ

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦਾ ਜਨਮ ਦਿਹਾੜਾ ਆਸਟਰੇਲੀਆ ਵਿੱਚ ਮਨਾਇਆ ਗਿਆ

ਮੇਲਬੌਰਨ, ਆਸਟਰੇਲੀਆ ( 15 ਫਰਵਰੀ, 2015): ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਸਟਰੇਲੀਆ ਦੇ ਸ਼ਹਿਰ ਮੈਲਬੌਰਨ ਵਿੱਚ ਖਾਲਸਾ ਛਾਉਣੀ, ਸਿੱਖ ਫੈਡਰੇਸ਼ਨ ਅਸਟਰੇਲੀਆ, ਆਖੰਡ ਕੀਰਤਨੀ ਜੱਥਾ ਆਸਟਰੇਲੀਆ, ਬਾਬਾ ਬਿਧੀ ਚੰਦ ਦਲ, ਦਮਦਮੀ ਟਕਸਾਲ, ਰਣਜੀਤ ਗਤਕਾ ਅਖਾੜਾ ਸਮੇਤ ਹੋਰ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ।

Melbourne-Sikh-Sangat-marks-Birthday-of-Sant-Bhindranwale-e1424058078760
ਸਮਾਗਮ ਦੀਆਂ ਝਲਕੀਆਂ

ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਦਲਜੀਤ ਸਿੰਘ ਸਿੱਖ ਫੈਡਰੇਸ਼ਨ ਅਸਟਰੇਲੀਆ, ਭਾਈ ਜੋਗਾ ਸਿੰਘ ਖਾਲਸਾ ਛਾਉਣੀ, ਭਾਈ ਗੁਰਤੇਜ ਸਿੰਘ ਕੌਮੀ ਆਵਾਜ਼ ਰੇਡੀਓੁ, ਅਤੇ ਦਮਦਮੀ ਟਕਸਾਲ ਦੇ ਭਾਈ ਸ਼ਮਸ਼ੇਰ ਸਿੰਘ ਨੇ ਇਸ ਸਮੇਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਇਹ ਵਰਨਣਯੋਗ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ 2 ਜੂਨ 1947 ਨੂੰ ਹੋਇਆ ਸੀ ਅਤੇ ਉਨ੍ਹਾਂ ਨੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਵਜੋਂ ਸਿੱਖ ਕੌਮ ਦੀ ਸੇਵਾ ਕੀਤੀ।

ਸੰਤ ਭਿੰਡਰਾਂਵਾਲੇ 6 ਜੂਨ 1984 ਨੂੰ ਭਾਰਤੀ ਫੋਜ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਦੇ ਹੋਏ ਸ਼ਹੀਦ ਹੋ ਗਏ ਸਨ।

ਜਿਸ ਤਰਾਂ ਕਿ ਦਮਦਮੀ ਟਕਸਾਲ ਨੇ ਸਾਲ 2005 ਤੱਕ ਉਨ੍ਹਾਂ ਦੀ ਸ਼ਹੀਦ ਹੋਣ ਦੇ ਤੱਥ ਨੂੰ ਨਹੀਂ ਮੰਨਿਆ ਸੀ ਤਾਂ ਸਿੱਖ ਜੱਥੇਬੰਦੀਆਂ ਨੇ ਸਿੱਖ ਕੌਮ ਦੇ ਇਸ ਮਾਹਨ ਸ਼ਹੀਦ ਨੂੰ ਯਾਦ ਕਰਨ ਲਈ ਉਨ੍ਹਾਂ ਦਾ ਜਨਮ ਦਿਹਾੜਾ 12 ਫਰਵਰੀ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਸੀ।ਉਸ ਸਮੇਂ ਤੋਂ ਸ਼ੁਰੂ ਹੋਈ ਇਸ ਪ੍ਰੰਪਰਾ ਦੇ ਅਨੁਸਾਰ ਅਕਾਲੀ ਦਲ ਅੰਮ੍ਰਿਤਸਰ ਸਮੇਤ ਕਈ ਜੱਥੇਬਮਦੀਆਂ ਅਜੇ ਵੀ ਸੰਤਾਂ ਦ ਜਨਮ ਦਿਹਾੜਾ ਮਨਾਉਦੀਆਂ ਆ ਰਹੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: