Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਿਵ ਸੈਨਾ ਵੱਲੋਂ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜਨ ਕੋਸ਼ਿਸ਼ ਅਸਫਲ਼, ਪੁਲਿਸ ਨੇ ਸਿੱਖਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ

ਸ਼ਿਵ ਸੈਨਾ ਵੱਲੋਂ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜਨ ਕੋਸ਼ਿਸ਼ ਅਸਫਲ਼, ਪੁਲਿਸ ਨੇ ਸਿੱਖਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ

ਅੰਮ੍ਰਿਤਸਰ (12 ਫਰਵਰੀ, 2015): ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜੇ ‘ਤੇ ਹਿੰਦੂ ਫ਼ਿਰਕੂ ਜਥੇਬੰਦੀਆਂ ਸ਼ਿਵ ਸੈਨਾ ਅਤੇ ਕਰਨ ਸੈਨਾ ਵੱਲੋਂ ਅੱਜ ਇਥੇ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜੇ ਜਾਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਫਿਰਕੂ ਜੱਥੇਬੰਦੀਆਂ ਦੇ ਮੈਂਬਰ ਦੁਪਿਰਹ ਤੋਂ ਬਾਅਦ ਹਾਲ ਹੇਟ ‘ਤੇ ਇੱਕੱਠੇ ਹੋਏ।ਹਿੰਦੂ ਜਥੇਬੰਦੀਆਂ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਮੌਕੇ ’ਤੇ ਪੁੱਜ ਗਏ ਸਨ ਪਰ ਦੋਵਾਂ ਧਿਰਾਂ ਨੂੰ ਆਹਮੋ ਸਾਹਮਣੇ ਆਉਣ ਤੋਂ ਰੋਕਣ ਲਈ ਪੁਲੀਸ ਨੇ ਤਕਰੀਬਨ 9 ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ।

Civil-Lines-Police-Station-Amritsar-File-Photo-e1423756751568

ਸੂਤਰਾਂ ਤੋਂ ਪ੍ਰਾਪਤ ਜਾਣ ਕਾਰੀ ਅਨੁਸਾਰ ਮੌਕੇ ’ਤੇ ਹਾਜ਼ਰ ਵਧੀਕ ਡੀ.ਸੀ.ਪੀ. ਪੁਲੀਸ ਪਰਮਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਨੇ ਦੋਵਾਂ ਧਿਰਾਂ ਦੇ ਕਾਰਕੁਨਾਂ ਨੂੰ ਘੇਰ ਲਿਆ। ਪੁਲੀਸ ਇਨ੍ਹਾਂ ਕਾਰਕੁਨਾਂ ਨੂੰ ਵੱਖ ਵੱਖ ਵਾਹਨਾਂ ਵਿੱਚ ਬਿਠਾ ਕੇ ਥਾਣੇ ਲੈ ਗਈ ਅਤੇ ਸ਼ਾਮ ਤਕ ਇਨ੍ਹਾਂ ਨੂੰ ਥਾਣੇ ਵਿੱਚ ਬੰਦ ਰੱਖਿਆ।

ਹਿੰਦੂ ਜਥੇਬੰਦੀ ਕਰਨ ਸੈਨਾ ਅਤੇ ਸ਼ਿਵ ਸੈਨਾ ਸ਼ੇਰੇ ਪੰਜਾਬ ਦੇ ਕਾਰਕੁਨਾਂ ਨੇ ਅੱਜ ਇਥੇ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਸੀ।ਹਾਥੀ ਗੇਟ ਵਿੱਚ ਸ਼ਿਵ ਸੈਨਾ ਸ਼ੇਰੇ ਪੰਜਾਬ ਦੇ ਕਾਰਕੁਨਾਂ ਵੱਲੋਂ ਪੁਤਲਾ ਸਾੜਨ ਦੀ ਤਿਆਰੀ ਕੀਤੀ ਜਾ ਰਹੀ ਸੀ।

ਜਦੋਂ ਇਹ ਜਾਣਕਾਰੀ ਸਿੱਖ ਜਥੇਬੰਦੀ ਦੇ ਕਾਰਕੁਨਾਂ ਨੂੰ ਮਿਲੀ ਤਾਂ ਉਨ੍ਹਾਂ ਨੇ ਹਾਥੀ ਗੇਟ ਵਾਲੇ ਪਾਸੇ ਕੂਚ ਕਰ ਦਿੱਤਾ। ਜਿਸ ਇਸ ਘਟਨਾ ਦੀ ਜਾਣਕਾਰੀ ਜਦੋਂ ਦਮਦਮੀ ਟਕਸਾਲ ਅਜਨਾਲਾ ਦੇ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਮਿਲੀ ਤਾਂ ਉਹ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪੁੱਜ ਗਏ।

ਇਸ ਦੌਰਾਨ ਪੁਲੀਸ ਨੇ ਸ਼ਿਵ ਸੈਨਾ ਕਾਰਕੁਨਾਂ ਨੂੰ ਪੁਤਲਾ ਸਾੜਨ ਤੋਂ ਵਰਜਿਆ। ਜਿਵੇਂ ਹੀ ਪੁਲੀਸ ਸ਼ਿਵ ਸੈਨਾ ਕਾਰਕੁਨਾਂ ਨੂੰ ਭਜਾ ਰਹੀ ਸੀ ਤਾਂ ਟਕਸਾਲ ਦੇ ਕਾਰਕੁਨ ਵੀ ਪੁੱਜ ਗਏ, ਜੋ ਸ਼ਿਵ ਸੈਨਿਕਾਂ ਪਿੱਛੇ ਭੱਜੇ।

ਪੁਲੀਸ ਇਨ੍ਹਾਂ ਕਾਰਕੁਨਾਂ ਨੂੰ ਵੱਖ ਵੱਖ ਵਾਹਨਾਂ ਵਿੱਚ ਬਿਠਾ ਕੇ ਥਾਣੇ ਲੈ ਗਈ ਅਤੇ ਸ਼ਾਮ ਤਕ ਇਨ੍ਹਾਂ ਨੂੰ ਥਾਣੇ ਵਿੱਚ ਬੰਦ ਰੱਖਿਆ। ਸੂਤਰਾਂ ਮੁਤਾਬਕ ਪੁਲੀਸ ਨੇ ਦਮਦਮੀ ਟਕਸਾਲ ਦੇ ਸੱਤ ਅਤੇ ਸ਼ਿਵ ਸੈਨਾ ਦੇ ਦੋ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲੀਸ ਵੱਲੋਂ ਇਨ੍ਹਾਂ ਖ਼ਿਲਾਫ਼ ਧਾਰਾ 107 , 51 ਤਹਿਤ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਬਾਰੇ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਸਿੱਖ ਜਥੇਬੰਦੀ ਦੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈਣ ਦਾ ਵਿਰੋਧ ਕੀਤਾ। ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਨੂੰ ਆਖਿਆ ਕਿ ਸ਼ਹੀਦਾਂ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਨਾ ਕਿ ਆਪਣੇ ਸ਼ਹੀਦਾਂ ਦੇ ਹੋ ਰਹੇ ਅਪਮਾਨ ਨੂੰ ਰੋਕਣ ਵਾਲਿਆਂ ਖ਼ਿਲਾਫ਼। ਉਨ੍ਹਾਂ ਨੇ ਟਕਸਾਲ ਦੇ ਕਾਰਕੁਨਾਂ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ
ਇਸ ਦੌਰਾਨ ਬਰਗਾੜੀ ਮੋਰਚੇ ਦਾ ਪੜਾਅ ਬਦਲਣ ਦੇ ਐਲਾਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਨੇ ਜੋ ਮਜਬੂਤ ਅਕਾਲੀ ਦਲ ਦੇਣ ਦੀ ਗੱਲ ਕਹੀ ਸੀ ਆਪਸੀ ਪਾਟੋਧਾੜ ਦੇ ਚੱਲਦਿਆਂ ਉਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: