Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰਮੋਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ

ਸ਼੍ਰਮੋਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ

makkar-300x225ਅੰਮ੍ਰਿਤਸਰ : (8 ਸਤੰਬਰ, 2014 ): ਪਾਕਿਸਤਾਨ ਵਿੱਚਵੱਸਦੇ ਸਿੱਖਾਂ ‘ਤੇ ਲਗਾਤਾਰ ਹੋ ਰਹੇ ਜਾਨ ਲੇਵਾ ਹਮਲਿਆਂ ਤੋਂ ਚਿੰਤਤ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਤੇ ਭਾਰਤ ਵਿੱਚ ਸਥਿਤ ਪਾਕਿਸਤਾਨੀ ਰਾਜਦੂਤ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਵੱਸਦੇ ਰੱਖਿਆ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਸਰਕਾਰ ਤੇ ਦਬਾਅ ਪਾਉਣ ਅਤੇ ਦੋਸ਼ੀਆਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਣ ਲਈ ਕਹਿਣ।

ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਬਿਆਨ ‘ਚ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਹੈ ਕਿ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਵੱਲ ਪਾਕਿਸਤਾਨ ਸਰਕਾਰ ਬਿਲਕੁਲ ਵੀ ਸੁਹਿਰਦ ਨਹੀਂ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨਾ ‘ਚ ਲਗਾਤਾਰ ਪਾਕਿਸਤਾਨ ਵਿੱਚ ਸਿੱਖਾਂ ਤੇ ਜਾਨਲੇਵਾ ਹਮਲੇ ਹੋ ਰਹੇ ਹਨ ਜਿਨ੍ਹਾਂ ਵਿਚ ਸ.ਜਗਮੋਤ ਸਿੰਘ ਪਿਸ਼ਾਵਰ ਸ਼ਹਿਰ, ਸ.ਹਰਜੀਤ ਸਿੰਘ ਦਬਗਾਰੀ ਤੇ ਸ. ਅਮਰਜੀਤ ਸਿੰਘ ਖੈਬਰ ਪਖਤੂਨਵਾ ਸੂਬੇ ‘ਚ ਹਮਲੇ ਦੌਰਾਨ ਜਾਨ ਤੋਂ ਮਾਰ ਦਿੱਤੇ ਗਏ ਸਨ। ਉਨ੍ਹਾ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਪ੍ਰਤੀ ਨਫਰਤ ਦੀ ਭਾਵਨਾ ਨੂੰ ਖਤਮ ਕਰਨ ਦੀ ਜਰੂਰਤ ਹੈ।

ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਸਿੱਖਾਂ ਤੇ ਹਮਲੇ ਕਰਨ ਵਾਲੇ ਦੋਸ਼ੀ ਆਜ਼ਾਦ ਘੁੰਮ ਰਹੇ ਹਨ।ਪਾਕਿਸਤਾਨ ਦੀ ਸਰਕਾਰ ਇਨ੍ਹਾਂ ਪ੍ਰਤੀ ਅਵੇਸਲਾਪਨ ਵਿਖਾ ਰਹੀ ਹੈ ਅਤੇ ਸਿੱਖਾਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿ ਕਿਤੇ ਉਨ੍ਹਾਂ ਦੇ ਭਾਈਚਾਰੇ ਤੇ ਮੁੜ ਅਜਿਹੀ ਘਟਨਾ ਨਾ ਵਾਪਰ ਜਾਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: