Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਅਕਾਲ ਤਖਤ ਦੇ ਜੱਥੇਦਾਰ ਨੇ ਫਿਲਮ “ਸਿੰਘ ਇਜ਼ ਬਲਿੰਗ” ‘ਚੋਂ ਇਤਰਾਜ਼ਯੋਗ ਦ੍ਰਿਸ਼ ਹਟਾਉਣ ਲਈ ਕੀਤੀ ਤਾੜਨਾ

ਸ਼੍ਰੀ ਅਕਾਲ ਤਖਤ ਦੇ ਜੱਥੇਦਾਰ ਨੇ ਫਿਲਮ “ਸਿੰਘ ਇਜ਼ ਬਲਿੰਗ” ‘ਚੋਂ ਇਤਰਾਜ਼ਯੋਗ ਦ੍ਰਿਸ਼ ਹਟਾਉਣ ਲਈ ਕੀਤੀ ਤਾੜਨਾ

ਅੰਮ੍ਰਿਤਸਰ (24 ਅਗਸਤ, 2015): ਨਵੀਂ ਆ ਰਹੀ ਹਿੰਦੀ ਫਿਲਮ ‘ਸਿੰਘ ਇਜ਼ ਬਲਿੰਗ’ ਦੇ ਕੁਝ ਦ੍ਰਿਸ਼ਾਂ ’ਤੇ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤਾਂ ਪੁੱਜਣ ‘ਤੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਇਹ ਦ੍ਰਿਸ਼ ਹਟਾਉਣ ਦ ਤੜਨਾ ਕਰਦਿਆਂ ਕਿਹਾ ਅਜਿਾ ਨਾਲ ਕਰਨ ‘ਤੇ ਕਾਨੂੰਨੀ ਕਾਰਾਵਈ ਕੀਤੀ ਜਾਵੇਗੀ।

ਜੱਥੇਦਾਰ ਨੇ ਫਿਲਮ "ਸਿੰਘ ਇਜ਼ ਬਲਿੰਗ" 'ਚੋਂ ਇਤਰਾਜ਼ਯੋਗ ਦ੍ਰਿਸ਼ ਹਟਾਉਣ ਲਈ ਕੀਤੀ ਤਾੜਨਾ
ਜੱਥੇਦਾਰ ਨੇ ਫਿਲਮ “ਸਿੰਘ ਇਜ਼ ਬਲਿੰਗ” ‘ਚੋਂ ਇਤਰਾਜ਼ਯੋਗ ਦ੍ਰਿਸ਼ ਹਟਾਉਣ ਲਈ ਕੀਤੀ ਤਾੜਨਾ

ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਨੇ ਦੱਸਿਆ ਕਿ ਫਿਲਮ ਵਿੱਚ ਦਿਖਾਏ ਗਏ ਇਤਰਾਜ਼ਯੋਗ ਦ੍ਰਿਸ਼ਾਂ ਦਾ ਮਾਮਲਾ ਇਸ ਵੇਲੇ ਇਕ ਸੋਸ਼ਲ ਸਾਈਟ ’ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਤੋਂ ਬਾਅਦ ਵੱਡੇ ਪੱਧਰ ’ਤੇ ਸਿੱਖ ਭਾਈਚਾਰੇ ਵੱਲੋਂ ਇਸ ਬਾਰੇ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਫਿਲਮ ਵਿੱਚ ਕੜੇ ਦੀ ਦੁਰਵਰਤੋਂ ਕੀਤੀ ਗਈ ਹੈ। ਕੜੇ ਵਾਲੇ ਦ੍ਰਿਸ਼ ਦੌਰਾਨ ਨੰਗੇਜ਼ ਦਿਖਾਇਆ ਗਿਆ ਹੈ ਜਦੋਂ ਕਿ ਕੜੇ ਉਪਰ ਗੁਰਬਾਣੀ ਦੀ ਤੁਕ ਵੀ ਉਕਰੀ ਹੋਈ ਹੈ। ਇਸੇ ਤਰ੍ਹਾਂ ਫਿਲਮ ਦੇ ਇਕ ਦ੍ਰਿਸ਼ ਵਿੱਚ ਪੰਜਾਬ ਦੀ ਸ਼ਲਾਘਾ ਕਰਦਿਆਂ ਪੰਜ ਅਹਿਮ ਚੀਜ਼ਾਂ ਵਿੱਚ ਮੀਟ ਸ਼ਰਾਬ ਦੇ ਨਾਲ ਸ੍ਰੀ ਦਰਬਾਰ ਸਾਹਿਬ ਦਾ ਵੀ ਨਾਂ ਸ਼ਾਮਲ ਕੀਤਾ ਗਿਆ ਹੈ, ਜੋ ਇਤਰਾਜ਼ਯੋਗ ਹੈ। ਉਨ੍ਹਾਂ ਆਖਿਆ ਕਿ ਫਿਲਮ ਦੇ ਨਿਰਮਾਤਾ ਨਿਰਦੇਸ਼ਕ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਇਤਰਾਜ਼ਯੋਗ ਦ੍ਰਿਸ਼ ਫਿਲਮ ਵਿੱਚੋਂ ਹਟਾਉਣ। ਜੇਕਰ ਅਜਿਹਾ ਨਾ ਹੋਇਆ ਤਾਂ ਸਿੱਖ ਭਾਈਚਾਰੇ ਵੱਲੋਂ ਫਿਲਮ ਦੇ ਨਿਰਮਾਤਾ ਨਿਰਦੇਸ਼ਕ ਖ਼ਿਲਾਫ਼ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ।

ਦਿੱਲੀ ਕਮੇਟੀ ਵੱਲੋਂ ਪੋਸਟਰ ’ਤੇ ਗੁਰਬਾਣੀ ਦੀ ਤੁੱਕ ਦਾ ਵਿਰੋਧ: 
ਫਿਲਮ ‘ਸਿੰਘ ਇਜ਼ ਬਲਿੰਗ’ ਦੇ ਪੋਸਟਰ ਉਤੇ ਗੁਰਬਾਣੀ ਦੀਆਂ ਤੁੱਕਾਂ ਲਿਖਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਪਹਿਲਾਜ ਨਿਹਲਾਨੀ ਨੂੰ ਇਸ ਬਾਰੇ ਭੇਜੇ ਪੱਤਰ ਦਾ ਉਤਾਰਾ ਸੈਂਸਰ ਬੋਰਡ ਦੇ ਸਲਾਹਕਾਰ ਪੈਨਲ ’ਚ ਸਿੱਖ ਮੈਂਬਰ ਗੁਰਪ੍ਰੀਤ ਕੌਰ ਚੱਢਾ ਨੂੰ ਵੀ ਭੇਜਿਆ ਹੈ। ਸ੍ਰੀ ਰਾਣਾ ਨੇ ਸੁਖਮਨੀ ਸਾਹਿਬ ਦੀ ਅਸ਼ਟਪਦੀ ਦੀਅਾਂ ਕੁਝ ਤੁੱਕਾਂ ਨੂੰ ਕੜੇ ਉਪਰ ਉਕੇਰਨ ਅਤੇ ਇਸ ਕਡ਼ੇ ਦੇ ਘੇਰੇ ’ਚ ਘੱਟ ਕੱਪੜਿਆਂ ਵਿੱਚ ਕੁੜੀ ਦਾ ਪੋਸਟਰ ਫਿਲਮ ਦੇ ਪ੍ਰਚਾਰ ਲਈ ਵਰਤਣ ’ਤੇ ਇਤਰਾਜ਼ ਜਤਾਇਆ ਹੈ।

ਇਹ ਕੋਈ ਪਹਿਲੀਵਾਰ ਨਹੀਂ ਹੋਇਆ ਕਿ ਇਸ ਫਿਲਮ ਵਿੱਚ ਸਿੱਖ ਭਾਵਨਾਵਾਂ ਵਿੱਚ ਸਿੱਖਾਂ ਰਹੁਰੀਤਾਂ ਦੀ ਮਜ਼ਾਕ ਉਡਾਇਆ ਗਿਆ ਹੋਵੇ। ਅਸਲ ਵਿੱਚ ਭਾਰਤੀ ਫਿਲਮ ਉਦਯੋਗ ਆਪਣੀ ਫਿਲਮਾਂ ਵਿੱਚ ਸਿੱਖਾਂ ਅਤੇ ਸਿੱਖ ਧਰਮ ਨਾਲ ਸਬੰਧਿਤ ਕਦਰਾਂ ਕੀਮਤਾਂ ਦਾ ਮਾਖੋਲ ਉਡਾਣ ਦੇ ਮੌਕੇ ਦੀ ਤਲਾਸ਼ ਵਿੱਚ ਰਹਿੰਦਾ ਹੈ।ਇਸ ਤੋਂ ਪਹਿਲਾਂ ਫਿਲਮਾਂ ਸਿੰਘ ਇਜ਼ ਕਿੰਗ, ਸਨ ਆਫ ਸਰਦਾਰ ਅਤੇ ਸਿੰਘ ਸਾਹਿਬ ਦਿ ਗ੍ਰੇਟ ਵੀ ਇਤਰਾਜ਼ ਦਾ ਹਿੱਸਾ ਬਣ ਚੁੱਕੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੰਦੀ ਛੋੜ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਸਿੱਖਾਂ ਦੇ ਨਾਂਅ ਪੜਿਆ ਗਿਆ ਸੰਦੇਸ਼ ਵੀ ਵਿਰੋਧ ਦੀ ਭੇਟ ਚੜ੍ਹ ਗਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: