Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਆਨੰਦਪੁਰ ਸਾਹਿਬ ਦੇ ਸਥਾਪਨਾ ਸਮਾਗਮ ਮੌਕੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੱਦਾ

ਸ਼੍ਰੀ ਆਨੰਦਪੁਰ ਸਾਹਿਬ ਦੇ ਸਥਾਪਨਾ ਸਮਾਗਮ ਮੌਕੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੱਦਾ

ਸ੍ਰੀ ਅਨੰਦਪੁਰ ਸਾਹਿਬ (19 ਜੂਨ, 2015): ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਅੰਤਿਮ ਦਿਨ ਗੁਰਦੁਆਰਾ ਭੋਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਜੁੜੀ ਸੰਗਤ ਦੀ ਹਾਜ਼ਰੀ ਵਿਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਧਰਤ ਸੁਹਾਵੀ ਤੋਂ ਨਸ਼ਿਆਂ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਸੀ ਸੋ ਅੱਜ ਵੀ ਲੋੜ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰੀਏ ।

ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ
ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਉੇਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਿਰਜਣਾ ਸਿੱਖ ਇਤਿਹਾਸ ਦਾ ਗੌਰਵਮਈ ਵਿਰਸਾ ਹੈ । ਜਿਸ ਦੇ ਜ਼ਰੇ-ਜ਼ਰੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ, ਚਾਰ ਸਾਹਿਬਜ਼ਾਦੇ, ਪੰਜ ਪਿਆਰੇ ਤੇ ਬੇਅੰਤ ਸਿੰਘਾਂ ਦੀ ਚਰਨ ਛੋਹ ਪ੍ਰਾਪਤ ਹੈ।

ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਸਿੰਘ ਸਾਹਿਬ ਗਿਆਨੀ ਜੋਤਇੰਦਰ ਸਿੰਘ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ।

ਸਮਾਗਮ ਦੀ ਸੰਪੂਰਨਤਾ ਸਮੇਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਅਰਦਾਸ ਕੀਤੀ ਤੇ ਹੁਕਮਨਾਮਾ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ ।

ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਿੰਘ ਸਾਹਿਬਾਨ ਅਤੇ ਹੋਰ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ।

ਇਸ ਮੌਕੇ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਤਿ੍ੰਗ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਨਿਰਮੈਲ ਸਿੰਘ ਜੌਹਲਾਂ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਕੁਲਦੀਪ ਸਿੰਘ ਤੇੜਾ, ਸ. ਨਿਰਮਲ ਸਿੰਘ ਘਰਾਚੋਂ, ਸ. ਅਮਰੀਕ ਸਿੰਘ ਕੋਟ ਸ਼ਮੀਰ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕਰਨੈਲ ਸਿੰਘ ਪੀਰ ਮੁਹੰਮਦ, ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਮਹੰਤ ਮਨਜੀਤ ਸਿੰਘ ਡਗਿਆਣਾ ਆਸ਼ਰਮ ਜੰਮੂ, ਸ. ਪਰਮਜੀਤ ਸਿੰਘ ਖਾਲਸਾ ਬਰਨਾਲਾ, ਸ. ਨਰਿੰਦਰ ਸਿੰਘ ਬਾੜਾ, ਸ. ਰਾਮ ਸਿੰਘ, ਬਾਬਾ ਨਿਰਮਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਗੁਰਮੀਤ ਸਿੰਘ ਝੱਬਰ ਆਦਿ ਮੌਜੂਦ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲਦੀਆਂ ਹੋਈਆਂ ਸਮਾਜਿਕ ਮਾਨਤਾਵਾਂ, ਕੁਝ ਨਵਾਂ ਕਰਨ ਦੀ ਚਾਹਤ, ਤਰ੍ਹਾਂ-ਤਰ੍ਹਾਂ ਦੀ ਪਰੇਸ਼ਾਨੀ ਅਤੇ ਫੁਕਰਾਪਨ ਆਦਿ ਤਮਾਮ ਇਵੇਂ ਦੇ ਕਾਰਨ ਹਨ ਜਿਸ ਨਾਲ ਸਮਾਜ ਵਿੱਚ ਨਸ਼ੇ ਦਾ ਵਾਧਾ ਹੋ ਰਿਹਾ ਹੈ।
ਬੰਦੀ ਛੋੜ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਸਿੱਖਾਂ ਦੇ ਨਾਂਅ ਪੜਿਆ ਗਿਆ ਸੰਦੇਸ਼ ਵੀ ਵਿਰੋਧ ਦੀ ਭੇਟ ਚੜ੍ਹ ਗਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: