Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਣ ਸਮੇਂ ਗ੍ਰੰਥੀ ਸਿੰਘ ਫੋਨ ਕੋਲ ਨਾ ਰੱਖਣ: ਜੱਥੇਦਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਣ ਸਮੇਂ ਗ੍ਰੰਥੀ ਸਿੰਘ ਫੋਨ ਕੋਲ ਨਾ ਰੱਖਣ: ਜੱਥੇਦਾਰ

ਅੰਮ੍ਰਿਤਸਰ (27 ਮਈ, 2015): ਅੱਜ ਇੱਥੇ ਪੰਜ ਸਿੰਘ ਸਾਹਿਬਾਨਾਂ ਦੀ ਹੋੲੀ ਇਕੱਤਰਤਾ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਸ਼ਾਮਲ ਹੋਏ।

ਸ਼੍ਰੀ ਅਕਾਲ ਤਖਤ ਸਾਹਿਬ 'ਤੇ ਮੀਟਿੰਗ ਦੌਰਾਨ ਗਿਆਨੀ ਗੁਰਬਚਨ ਸਿੰਘ 'ਤੇ ਹੋਰ
ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਮੀਟਿੰਗ ਦੌਰਾਨ ਗਿਆਨੀ ਗੁਰਬਚਨ ਸਿੰਘ ‘ਤੇ ਹੋਰ

ਮੀਟਿੰਗ ਦੇ ਵੇਰਵੇ ਪੱਤਰਕਾਰਾਂ ਨੂੰ ਜਾਰੀ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਣ ਵਾਲੇ ਪਾਠੀ ਸਿੰਘਾਂ ਤੇ ਗ੍ਰੰਥੀ ਸਿੰਘਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਿਊਟੀ ਦੌਰਾਨ ਆਪਣੇ ਕੋਲ ਮੋਬਾੲੀਲ ਫੋਨ ਨਾ ਰੱਖਣ। ਇਸ ਸਬੰਧੀ ਸੰਗਤ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਤਾਬਿਆ ਬੈਠਣ ਵਾਲੇ ਗ੍ਰੰਥੀ ਤੇ ਪਾਠੀ ਸਿੰਘ ਪਾਠ ਕਰਦਿਆਂ ਮੋਬਾੲੀਲ ਫੋਨ ਵੱਲ ਵਧੇਰੇ ਧਿਆਨ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਦਾ ਧਿਆਨ ਗੁਰਬਾਣੀ ਪੜ੍ਹਨ ਵੱਲ ਕੇਂਦਰਿਤ ਨਹੀਂ ਹੁੰਦਾ ਅਤੇ ਇਹ ਇਕ ਕਿਸਮ ਦੀ ਬੇਅਦਬੀ ਹੈ।

ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਗੁਰਦੁਆਰਾ ਕਮੇਟੀਆਂ ਸਖ਼ਤੀ ਨਾਲ ਪਹਿਰਾ ਦੇਣ ਤੇ ਜੇਕਰ ਕਿਸੇ ਗੁਰਦੁਆਰੇ ਵਿੱਚ ਅਜਿਹੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਗੁਰਦੁਆਰਾ ਕਮੇਟੀ ਵੀ ਜ਼ਿੰਮੇਵਾਰ ਹੋਵੇਗੀ।

ਇਸੇ ਤਰ੍ਹਾਂ ਕੀਰਤਨੀਏ ਸਿੰਘਾਂ ਨੂੰ ਵੀ ਤਾੜਨਾ ਕੀਤੀ ਗਈ ਹੈ ਕਿ ਉਹ ਕੀਰਤਨ ਕਰਦੇ ਹੋਏ ਮੋਬਾੲੀਲ ਫੋਨ ਤੋਂ ਗੁਰਬਾਣੀ ਨਾ ਦੇਖਣ ਸਗੋਂ ਗੁਰਬਾਣੀ ਕੰਠ ਕਰਕੇ ਕੀਰਤਨ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਾਵਨ ਸਰੂਪ ’ਤੇ ਰੰਗਦਾਰ ਯਮਕੀ ਵਿਸ਼ਰਾਮ ਲਾ ਕੇ ਗੁਰਬਾਣੀ ਲਿਖਣ ਦਾ ਵਿਰੋਧ ਕਰਦਿਆਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਭਾਈ ਦਰਸ਼ਨ ਸਿੰਘ ਮੱਲਾ ਵੱਲੋਂ ਅਜਿਹੀ ਗੁਰਬਾਣੀ ਦੀ ਕੀਤੀ ਜਾ ਰਹੀ ਛਪਾਈ ’ਤੇ ਰੋਕ ਲਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੂਜੀਆਂ ਜਥੇਬੰਦੀਆਂ ਨੂੰ ਸੱਦ ਕੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਜਦੋਂ ਤੱਕ ਇਸ ਸਬੰਧੀ ਕੋਈ ਫੈਸਲਾ ਨਹੀਂ ਹੁੰਦਾ, ਭਾਈ ਮੱਲੇਵਾਲ ਵੱਲੋਂ ਗੁਰਬਾਣੀ ਦੀ ਛਪਾਈ ਨਾ ਕੀਤੀ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: