Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਸਾਲਾਨਾ ਵਰੇਗੰਡ ਮੌਕੇ ਸਿੱਖ ਜੱਥੇਬੰਦੀਆਂ ਨੇ ਵੱਖ-ਵੱਖ ਪ੍ਰੋਗਰਾਮ ਉਲੀਕੇ

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਸਾਲਾਨਾ ਵਰੇਗੰਡ ਮੌਕੇ ਸਿੱਖ ਜੱਥੇਬੰਦੀਆਂ ਨੇ ਵੱਖ-ਵੱਖ ਪ੍ਰੋਗਰਾਮ ਉਲੀਕੇ

ਅੰਮ੍ਰਿਤਸਰ (31 ਮਈ, 2015): ਸਿੱਖਾਂ ਦੇ ਪਵਿੱਤਰ ਧਰਮ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਭਾਰਤ ਦੀ ਫੌਜ ਵੱਲੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਨਾਲ ਹਮਲਾ ਕਰਕੇ ਸਿੱਖ ਪ੍ਰਭੂਸੱਤਾ ਦੇ ਕੇਂਦਰ, ਮੀਰੀ ਪੀਰੀ ਦੇ ਤਖਤ, ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਸੀ।

ਇਸ ਫੌਜੀ ਹਮਲੇ ਦੌਰਾਨ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਅਤੇ ਉਨ੍ਹਾਂ ਦੇ ਨਿਕਟਵਰਤੀ ਭਾਈ ਅਮਰੀਕ ਸਿੰਘ , ਜਨਰਲ ਸ਼ੁਬੇਗ ਸਿੰਘ ਅਤੇ ਬਾਬਾ ਠਾਹਰਾ ਸਿੰਘ ਸਮੇਤ ਅਨੇਕਾਂ ਸਿੱਖ ਸੂਰਬੀਰਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਲਈ ਜੂਝਦਿਆਂ ਭਾਰਤੀ ਫੌਜ ਦੇ ਦੰਦ ਖੱਟੇ ਕਰਦਿਆਂ ਸ਼ਹਾਦਤਾਂ ਪਾਈਆਂ ਸਨ।

1984_akal_takht-213x300
ਫੌਜੀ ਹਮਲੇ ਤੋਂ ਬਾਅਦ ਢਹਿ ਢੇਰੀ ਹਇਆ ਸੀ ਅਕਾਲ ਤਖਤ

ਇਸ ਘੱਲੂਘਾਰੇ ਦੀ ਯਾਦ ਪਹਿਲੀ ਜੂਨ ਤੋਂ 6 ਜੂਨ ਤੱਕ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਪ੍ਰੋਗਰਾਮ ਉਲੀਕੇ ਗਏ ਹਨ।ਪੰਥਕ ਜਥੇਬੰਦੀਆਂ ਵੱਲੋਂ ਘੱਲੂਘਾਰਾ ਦਿਵਸ ਸਬੰਧੀ ਵੱਖ ਵੱਖ ਪ੍ਰੋਗਰਾਮ ਪਹਿਲੀ ਜੂਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਮੁਖੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਮਾਰਚ 1 ਜੂਨ ਨੂੰ ਅਾਰੰਭ ਹੋਵੇਗਾ।

ਸ਼ਹੀਦੀ ਮਾਰਚ ਬਰਨਾਲਾ ਤੋਂ ਅਾਰੰਭ ਹੋ ਕੇ ਵੱਖ ਵੱਖ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅਕਾਲ ਤਖ਼ਤ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸ਼ਹੀਦੀ ਮਾਰਚ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।

ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ 1 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਘੱਲੂਘਾਰੇ ਸਬੰਧੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਹੋਵੇਗਾ, ਜਿਸ ਤਹਿਤ ਵੱਖ ਵੱਖ ਖੇਤਰਾਂ ਵਿੱਚ ਲੋਕਾਂ ਨੂੰ ਸਾਹਿਤ ਵੰਡਿਆ ਜਾਵੇਗਾ ਅਤੇ ਸਮਾਗਮ ਸਬੰਧੀ ਜਾਣੂੰ ਵੀ ਕਰਾਇਆ ਜਾਵੇਗਾ। ਪੰਜ ਜੂਨ ਸ਼ਾਮ ਨੂੰ ਜਥੇਬੰਦੀ ਦੇ ਦਫ਼ਤਰ ਤੋਂ ਮਾਰਚ ਕੱਢਿਆ ਜਾਵੇਗਾ। ਘੱਲੂਘਾਰਾ ਦਿਵਸ ਨੂੰ ਸਮਰਪਿਤ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਛੇ ਜੂਨ ਨੂੰ ਅੰਮ੍ਰਿਤਸਰ ਬੰਦ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਖੁਲ੍ਹੀਆਂ ਰਹਿਣਗੀਆਂ ਅਤੇ ਆਵਾਜਾਈ ਵਿੱਚ ਵਿਘਨ ਨਹੀਂ ਪਾਇਆ ਜਾਵੇਗਾ। ਉਹ ਲੋਕਾਂ ਨੂੰ ਬਿਨਾਂ ਕਿਸੇ ਦਬਾਅ ਇਸ ਬੰਦ ਨੂੰ ਸਮਰਥਨ ਦੇਣ ਲਈ ਸਹਿਮਤ ਕਰਨਗੇ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਛੇ ਜੂਨ ਨੂੰ ਅਰਦਾਸ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਪਿਛਲੇ ਸਾਲ ਵਾਂਗ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਕੁਝ ਦਿਨ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੀਟਿੰਗ ਵੀ ਹੋਈ ਹੈ, ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਪਹਿਲਾਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਉਨ੍ਹਾਂ ਨੂੰ ਸਮਾਗਮ ਦੌਰਾਨ ਸ਼ਾਂਤੀ ਬਣਾਏ ਰੱਖਣ ਲਈ ਅਪੀਲ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੁਰੱਖਿਆ ਪ੍ਰਬੰਧਾਂ ਲਈ ਟਾਸਕ ਫੋਰਸ ਤਾਇਨਾਤ ਕੀਤੀ ਜਾਵੇਗੀ ਤੇ ਹੋਰਨਾਂ ਗੁਰਦੁਆਰਿਆਂ ਤੋਂ ਵੀ ਕਰਮਚਾਰੀ ਸੱਦੇ ਜਾਣਗੇ ਤਾਂ ਜੋ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਣ। ਦੂਜੇ ਪਾਸੇ ਪੁਲੀਸ ਵਲੋਂ ਵੀ ਆਪਣੇ ਤੌਰ ’ਤੇ ਸੁਰੱਖਿਆ ਪ੍ਰਬੰਧ ਕਰਨ ਦੀ ਯੋਜਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: