Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ: ਸਿੱਖ ਕਰਨਗੇ ਇੰਗਲੈਂਡ ਦੀ ਸਰਕਾਰ ‘ਤੇ ਕੇਸ

ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ: ਸਿੱਖ ਕਰਨਗੇ ਇੰਗਲੈਂਡ ਦੀ ਸਰਕਾਰ ‘ਤੇ ਕੇਸ

ਲੰਡਨ, (12 ਮਈ 2014):- ਪਿਛਲੇ ਸਮੇਂ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ ਵਿੱਚ ਬਰਤਾਨਵੀ ਸਰਕਾਰ ਦੀ ਭੁਮਿਕਾ ਬਾਰੇ ਨਸ਼ਰ ਹੋਏ ਸਰਕਾਰੀ ਗੁਪਤ ਦਸਤਾਂਵੇਜ਼ਾਂ ਤੋਂ ਰੋਹ ਵਿੱਚ ਆਏ ਇਗਲੈਂਡ, ਅਮਰੀਕਾ , ਕਨੇਡਾ ਅਤੇ ਹੋਰ ਦੇਸ਼ਾਂ ਦੇ ਸਿੱਖ  ਬਰਤਾਨੀਆ ਸਰਕਾਰ ‘ਤੇ ਕੇਸ ਕਰਨ ਬਾਰੇ ਵਿਚਾਰ ਕਰ ਰਹੇ ਹਨ ਅਤੇ ਕਾਨੂੰਨੀ ਮਾਹਿਰਾਂ ਤੋਂ ਸਲਾਹਾਂ ਲਈਆਂ ਜਾ ਰਹੀਆਂ ਹਨ।

 6 ਜੂਨ ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੀ 30ਵੀਂ ਵਰ੍ਹੇਗੰਢ ਆ ਰਹੀ ਹੈ ਅਤੇ  ਸਿੱਖ ਭਾਈਚਾਰਾ ਇਹ ਭੁੱਲਣ ਲਈ ਤਿਆਰ ਨਹੀਂ ਕਿ ਸਾਕਾ ਨੀਲਾ ਤਾਰਾ ‘ਚ ਬਰਤਾਨਵੀ ਸਰਕਾਰ ਦਾ ਕੀ ਰੋਲ ਰਿਹਾ ਹੈ ਅਤੇ ਇਸਦੇ ਲਈ ਸਿੱਖਾਂ ਵਿੱਚ ਪੂਰਾ ਰੋਸ ਹੈ ।

 ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਾਂ ਵਲੋਂ ਬਰਤਾਨਵੀ ਸਰਕਾਰ ‘ਤੇ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ  ‘ਚ ਭੁਮਿਕਾ ਕਾਰਨ ਉਸ ‘ਤੇ ਕੇਸ ਕਰਨ ਦੀਆਂ ਕਾਨੂੰਨੀ ਸਲਾਹਾਂ ਲਈਆਂ ਜਾ ਰਹੀਆਂ ਹਨ, ਸਿੱਖਾਂ ਵਲੋਂ ਕੀਤੇ ਜਾਣ ਵਾਲੇ ਕੇਸ ‘ਚ ਇਸ ਗੱਲ ਨੂੰ ਆਧਾਰ ਬਣਾਇਆ ਜਾ ਰਿਹਾ ਹੈ ਕਿ ਬਰਤਾਨਵੀ ਸਰਕਾਰ ਨੇ ਭਾਰਤ ਸਰਕਾਰ ਨੂੰ ਅਜਿਹੀ ਸਲਾਹ ਕਿਉਂ ਦਿੱਤੀ ਜਿਸ ਨਾਲ ਉਨ੍ਹਾਂ ਦੇ ਖੁਦ ਦੇ ਨਾਗਰਿਕਾਂ ਦੀ ਵੀ ਜਾਨ ਜ਼ੋਖ਼ਮ ‘ਚ ਪਾਈ |

 ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਗੱਲਾਂ ਨੂੰ ਆਧਾਰ ਬਣਾ ਕੇ ਕੈਨੇਡਾ, ਅਮਰੀਕਾ, ਮਲੇਸ਼ੀਆ, ਆਸਟ੍ਰੇਲੀਆ ਤੇ ਹੋਰਨਾਂ ਦੇਸ਼ਾਂ ਦੇ ਸਿੱਖਾਂ ਵਲੋਂ ਵੀ ਬਰਤਾਨਵੀ ਸਰਕਾਰ ‘ਤੇ ਕੇਸ ਕੀਤੇ ਜਾ ਸਕਦੇ ਹਨ |

ਸਿੱਖ ਫੈਡਰੇਸ਼ਨ ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਤੇ ਮੁੱਖ ਬੁਲਾਰੇ ਭਾਈ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਬਰਤਾਨਵੀ ਪੀੜਤ ਸਿੱਖ ਪਰਿਵਾਰਾਂ ਦੀ ਸੂਚੀ ਜਾਰੀ ਕਰਨ ਦੇ ਐਲਾਨ ਤੋਂ ਬਾਅਦ ਮੌਜੂਦਾ ਸਰਕਾਰ ਦੇ ਇੱਕ ਮੰਤਰੀ ਤੇ ਹੋਰ ਸਿਆਸੀ ਨੇਤਾਵਾਂ ਨੇ ਇਸ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਹੈ, ਪਰ ਉਨ੍ਹਾਂ ਸਪੱਸ਼ਟ ਕੀਤਾ ਕਿ 8 ਜੂਨ ਨੂੰ ਲੰਡਨ ਦੇ ਮੁਜ਼ਾਹਰੇ ਤੋਂ ਪਹਿਲਾਂ ਤਿੰਨ ਜਾਂ ਚਾਰ ਪਰਿਵਾਰਾਂ ਦੀ ਵੀਡੀਓ ਜਾਰੀ ਕਰਨਗੇ ਜਿਨ੍ਹਾਂ ‘ਚ ਉਹ ਸਪੱਸ਼ਟ ਤੌਰ ‘ਤੇ ਆਪਣੀ ਹੱਡ ਬੀਤੀ ਸੁਣਾਉਣਗੇ |

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: