Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਦਰਬਾਰ ਸਾਹਿਬ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦਾ ਸਨਮਾਨ ਕਰਨਾ ਕੌਮ ਦਾ ਫਰਜ਼: ਜੱਥੇ: ਸ਼੍ਰੀ ਅਕਾਲ ਤਖਤ

ਸ਼੍ਰੀ ਦਰਬਾਰ ਸਾਹਿਬ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦਾ ਸਨਮਾਨ ਕਰਨਾ ਕੌਮ ਦਾ ਫਰਜ਼: ਜੱਥੇ: ਸ਼੍ਰੀ ਅਕਾਲ ਤਖਤ

Bhai-Beant-Singhਅੰਮਿ੍ਤਸਰ (19 ਮਾਰਚ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੈਲੰਡਰ ਵਿੱਚ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜਿਆਂ ਦੇ ਦਿੱਤੇ ਵੇਰਵੇ ‘ਤੇ ਭਾਰਤੀ ਪਾਰਲੀਮੈਂਟ ਵਿੱਚ ਕਾਂਗਰਸ ਵੱਲੋਂ ਇਤਰਾਜ਼ ਜਤਾਏ ਜਾਣ ਅਤੇ ਇਨ੍ਹਾਂ ਸਿੱਖ ਸ਼ਹੀਦਾਂ ਲਈ ਕਾਤਲ ਸ਼ਬਦ ਵਰਤਣ ਦੇ ਸਬੰਧ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਿੱਖ ਕਿਸੇ ਦਾ ਕਾਤਲ ਨਹੀਂ ਹੋ ਸਕਦਾ, ਕਿਉਂਕਿ ਕਾਤਲ ਉਹ ਹੁੰਦਾ ਹੈ ਜੋ ਆਪਣੇ ਨਿੱਜੀ ਮੁਫਾਦਾਂ ਖਾਤਰ ਕਿਸੇ ਬੇਗੁਨਾਹ ਦੀ ਹੱਤਿਆ ਕਰਦਾ ਹੈ।

ਪਰ ਆਪਣੇ ਗੁਰੂ ਜਾਂ ਪਾਵਨ ਪਵਿੱਤਰ ਸਥਾਨ ਦੀ ਰਾਖੀ ਲਈ ਕਿਸੇ ਜਾਬਰ ਨੂੰ ਸਬਕ ਸਿਖਾਉਣਾ ਮਾਣ ਮੱਤੀ ਕਾਰਵਾਈ ਹੈ ਅਤੇ ਸਿੱਖਾਂ ਦਾ ਇਤਿਹਾਸ ਅਜਿਹੇ ਬਿਰਤਾਂਤਾਂ ਨੂੰ ਨਿਭਾਉਣ ਵਾਲੇ ਮਰਜੀਵੜਿਆਂ ਨਾਲ ਭਰਿਆ ਹੋਇਆ ਹੈ, ਜਿਨ੍ਹਾਂ ਦਾ ਸਨਮਾਨ ਕਰਨਾ ਕੌਮ ਦਾ ਫਰਜ਼ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੇ ਸ਼ੋ੍ਰਮਣੀ ਕਮੇਟੀ ਦੀ ਜ਼ਿੰਮੇਵਾਰੀ ਵੀ ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਿੰਘਾਂ ਦੇ ਸ਼ਹੀਦੀ ਦਿਹਾੜਿਆਂ ਬਾਰੇ ਵਿਵਾਦ ਛੇੜਿਆ ਜਾ ਰਿਹਾ ਹੈ, ਉਨ੍ਹਾਂ ਵੱਲੋਂ ਨਿਭਾਏ ਫਰਜ਼ ਕੌਮ ਦੇ ਸਿਰ ਅਹਿਸਾਨ ਹਨ ਅਤੇ ਸਿੱਖ ਕੌਮ ਵੱਲੋਂ ਇਸ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ
ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ
ਅਕਾਲ ਤਖਤ ਸਾਹਿਬ ਵੱਲੋਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹਨਾਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ ਉਹਨਾ ਵਿੱਚੋਂ ਚਾਰ ਇਸ ਸੰਸਾਰ ਵਿੱਚ
ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: