Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਫਤਿਹਗੜ੍ਹ ਸਾਹਿਬ ਵਿਖੇ ਕਾਨਫਰੰਸ 26 ਦਸੰਬਰ ਨੂੰ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਫਤਿਹਗੜ੍ਹ ਸਾਹਿਬ ਵਿਖੇ ਕਾਨਫਰੰਸ 26 ਦਸੰਬਰ ਨੂੰ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹਮਖਿਆਲ ਜਥੇਬੰਦੀਆਂ ਵਲੋਂ ਆਪਣੀ ਕੌਮੀ ਸੋਚ ਨੂੰ ਅੱਗੇ ਵਧਾਉਣ ਅਤੇ ਆਪਣੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੁੰਦੇ ਹੋਏ ਹਰ ਸਾਲ ਦੀ ਤਰ੍ਹਾਂ ਰੇਲਵੇ ਲਾਇਨ ਦੀ ਨਜ਼ਦੀਕ ਰੋਜ਼ਾ ਸਰੀਫ਼ ਦੇ ਸਾਹਮਣੇ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ਵਿਚ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰ ਪੰਥਕ ਸ਼ਖਸੀਅਤਾਂ ਵਿਚਾਰਾਂ ਕਰਨ ਅਤੇ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦੇਣ ਲਈ ਪਹੁੰਚ ਰਹੀਆਂ ਹਨ। ਇਸ ਸਟੇਜ ਤੋਂ ਭਾਈ ਬਲਜੀਤ ਸਿੰਘ ਦਾਦੂਵਾਲ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਹਿਤ 25 ਦਸੰਬਰ ਅਤੇ 26 ਦਸੰਬਰ ਦੀ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਉਣਗੇ, ਉਪਰੰਤ 26 ਦਸੰਬਰ ਦੀ ਸਟੇਜ ਤੋਂ ਅਗਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ।

ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਫਤਿਹਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਵਿਖੇ ਮੀਟਿੰਗ 'ਚ (15 ਦਸੰਬਰ, 2016)
ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਫਤਿਹਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਵਿਖੇ ਮੀਟਿੰਗ ‘ਚ (15 ਦਸੰਬਰ, 2016)

ਇਹ ਜਾਣਕਾਰੀ ਲਿਖਤੀ ਬਿਆਨ ਜਾਰੀ ਕਰਕੇ ਦਿੰਦਿਆਂ ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖ ਸੰਗਤਾਂ ਨੂੰ 26 ਦਸੰਬਰ ਨੂੰ ਹੋਣ ਵਾਲੀ ਕਾਨਫਰੰਸ ਵਿਚ ਪਹੁੰਚਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਖ਼ਾਲਸਾ ਪੰਥ ਨੇ ਲੰਮੇਂ ਸਮੇਂ ਤੋ ਮੁਤੱਸਬੀ ਹਕੂਮਤਾਂ ਕਾਂਗਰਸ, ਬੀਜੇਪੀ, ਬਾਦਲ ਦਲ ਦੇ ਨਿਜ਼ਾਮ ਨੂੰ ਵੇਖ ਲਿਆ ਹੈ। ਕਿਸੇ ਵੀ ਜਮਾਤ ਅਤੇ ਹਕੂਮਤ ਨੇ ਸਿੱਖ ਕੌਮ ਨੂੰ ਨਾ ਤਾਂ ਬਣਦਾ ਹੱਕ ਦਿਤਾ ਹੈ ਅਤੇ ਨਾ ਹੀ ਇਨਸਾਫ।

ਸ. ਮਾਨ ਨੇ ਕਿਹਾ ਕਿ ਅੱਜ ਵੀ ਇਹ ਹੁਕਮਰਾਨ ਅਤੇ ਜਮਾਤਾਂ ਸਾਜ਼ਸੀ ਢੰਗਾਂ ਰਾਹੀਂ ਸਿ¤ਖ ਕੌਮ ਦੀ ਅਵਾਜ਼ ਨੂੰ ਦਬਾਉਣ ਦੇ ਯਤਨ ਕਰ ਰਹੀਆਂ ਹਨ। ਸ. ਮਾਨ ਨੇ 2017 ‘ਚ ‘ਸਰਕਾਰ-ਏ-ਖ਼ਾਲਸਾ’ ਬਣਾਉਣ ਲਈ ਲੋਕਾਂ ਨੂੰ ਅਪੀਲ ਕੀਤੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SAD (Amritsar) to hold Conference at Fatehgarh Sahib on Dec. 26 …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: