Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਫਿਲਮ ਨਾਨਕਸ਼ਾਹ ਫਕੀਰ ਦੇ ਖਿਲਾਫ ਕੀਤਾ ਰੋਸ ਮੁਜਾਹਰਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਫਿਲਮ ਨਾਨਕਸ਼ਾਹ ਫਕੀਰ ਦੇ ਖਿਲਾਫ ਕੀਤਾ ਰੋਸ ਮੁਜਾਹਰਾ

ਨਵੀਂ ਦਿੱਲੀ: ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਦਿੱਲੀ ਵਿੱਚ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਲੈਫਟੀਨੈਂਟ ਗਵਰਨਰ ਦੇ ਦਫਤਰ ਦੇ ਬਾਹਰਮਿਤੀ 17 ਅਪ੍ਰੈਲ ਨੂੰ ਰੋਸ ਮੁਜਾਹਰਾ ਕਰਕੇ ਮੰਗ ਕੀਤੀ ਸਿੱਖਾਂ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਦੀ ਇਸ ਫਿਲਮ ‘ਤੇ ਤੁਰੰਤ ਰੋਕ ਲਗਾਈ ਜਾਵੇ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਨਾਨਕ ਸ਼ਾਹ ਫਕੀਰ ਫਿਲਮ ਵਿਰੁਧ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਨਾਨਕ ਸ਼ਾਹ ਫਕੀਰ ਫਿਲਮ ਵਿਰੁਧ ਪ੍ਰਦਰਸ਼ਨ

ਇਸ ਤੋਂ ਪਹਿਲਾਂ ਕਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਵਫਦ ਨੇ ਨਾਨਕ ਸ਼ਾਹ ਫਕੀਰ ਨੂੰ ਦਿੱਲੀ ਵਿੱਚ ਰੀਲੀਜ਼ ਹੋਣ ਤੋ ਰੋਕਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਪਰ ਮੁੱਖ ਮੰਤਰੀ ਨੇ ਕਿਹਾ ਕਿ ਰੋਕ ਲਗਾਉਣਾ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਨਹੀ ਹੈ ਅਤੇ ਉਹ ਤਾਂ ਸਿਰਫ ਲੈਫਟੀਨੈਂਟ ਗਵਰਨਰ ਨੂੰ ਰੋਕ ਲਗਾਉਣ ਦੀ ਸ਼ਿਫਾਰਸ਼ ਹੀ ਕਰ ਸਕਦੇ ਹਨ। ਮੁੱਖ ਮੰਤਰੀ ਨੇ ਵਫਦ ਦੇ ਬੈਠਿਆ ਹੀ ਆਪਣੀ ਸਿਫਾਰਸ਼ ਲੈਫਟੀਨੈਂਟ ਗਵਰਨਰ ਨੂੰ ਭੇਜ ਦਿੱਤੀ ਪਰ ਫਿਰ ਅੱਜ ਜਦੋ ਫਿਲਮ ਤੇ ਰੋਕ ਨਾ ਲੱਗੀ ਤਾਂ ਭਾਰੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਵਰਕਰਾਂ ਤੇ ਆਗੂਆਂ ਨੇ ਲੈਫਟੀਨੈਂਟ ਗਵਰਨਰ ਦੇ ਦਫਤਰ ਦੇ ਬਾਹਰ ਰੋਸ ਮੁਜਾਹਰਾ ਕੀਤਾ!

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਨਾਨਕ ਸ਼ਾਹ ਫਕੀਰ ਫਿਲਮ ਵਿਰੁਧ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਨਾਨਕ ਸ਼ਾਹ ਫਕੀਰ ਫਿਲਮ ਵਿਰੁਧ ਪ੍ਰਦਰਸ਼ਨ

ਇਸ ਸਮੇਂ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਪੰਜ ਮੈਂਬਰੀ ਵਫਦ ਨੇ ਲੈਫਟੀਨੈਂਟ ਗਵਰਨਰ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਸਿੱਖ ਗੁਰੂਆ ਦਾ ਨਿਰਾਦਰ ਕਰਦੀ ਇਸ ਫਿਲਮ ਤੋ ਤੁਰੰਤ ਰੋਕ ਲਗਾਈ ਜਾਵੇ ਜਦ ਕਿ ਲੈਫਟੀਨੈਂਟ ਗਵਰਨਰ ਨੇ ਸ਼ਾਮ ਤੱਕ ਰੋਕ ਲਗਾਉਣ ਦਾ ਭਰੋਸਾ ਦਿੱਤਾ ਤਾਂ ਜਾ ਕੇ ਧਰਨਾ ਚੁੱਕਿਆ ਗਿਆ।

ਇਸ ਸਮੇਂ ਉਹਨਾਂ ਦੇ ਨਾਲ ਸ੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਮੀਤ ਪਰਧਾਨ ਭਜਨ ਸਿੰਘ ਵਾਲੀਆ, ਦਿੱਲੀ ਕਮੇਟੀ ਦੇ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਸ੍ਰ ਤਰਸੇਮ ਸਿੰਘ ਖਾਲਸਾ, ਸਾਬਕਾ ਮੈਂਬਰ ਬਲਦੇਵ ਸਿੰਘ ਰਾਣੀ ਬਾਗ,ਕਰਤਾਰ ਸਿੰਘ ਕੋਛੜ, ਦਮਨਦੀਪ ਸਿੰਘ, ਪ੍ਰਧਾਨ, ਸ੍ਰੋਮਣੀ ਯੂਥ ਅਕਾਲੀ ਦਿੱਲੀ ਵੀ ਨਾਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਵੀਡੀਓੁ ਫਿਲਮ ਨਾਨਕ ਸ਼ਾਹ ਫਕੀਰ 'ਤੇ ਕੀਤੀ ਵਿਸਥਾਰ ਚਰਚਾ ਦਾ ਹਿੱਸਾ ਹੈ।ਇਸ ਵਿੱਚ ਸ੍ਰ. ਹਰਕਮਲ ਸਿੰਘ ਨੇ ਵਿਸਥਾਰ ਸਾਹਿਤ ਦੱਸਿਆ ਕਿ ਗੁਰੂ ਸਾਹਿਬਾਨ 'ਤੇ ਬਣ ਰਹੀਆਂ ਫਿਲਮਾਂ ਸਿੱਖ ਮਾਪਿਆਂ
ਬੀਤੇ ਸਮੇਂ ਦੌਰਾਨ ‘ਨਾਨਕ ਸ਼ਾਹ ਫਕੀਰ’ ਨਾਮੀ ਫਿਲਮ ਰਾਹੀਂ ਗੁਰੂ ਨਾਨਕ ਸਾਹਿਬ ਨੂੰ ਚਿਤਰਤ ਕਰਨ ਵਿਰੁਧ ਸਿੱਖ ਪੰਥ ਵਲੋਂ ਉੱਚੀ ਸੁਰ ਚ ਆਵਾਜ਼ ਬੁਲੰਦ ਕੀਤੀ ਗਈ। ਇਸ ਸਮੇਂ ਪੰਜਾਬੀ ਯੂਨੀਵਰਸਿਟੀ
ਕਿਸੇ ਅਸਲੀ ਸ਼ੈਅ ਦੀ ਅਣਹੋਂਦ ਵਿੱਚ ਹੀ ਮਨੁੱਖ ਨੂੰ ਨਕਲੀ ਦੀ ਲੋੜ ਪੈਂਦੀ ਹੈ। ਸਿੱਖਾਂ ਨੂੰ ਗੁਰੂ ਸਾਹਿਬ ਅਤੇ ਸ਼ਹੀਦਾਂ ਦੀ ਨਕਲ ਜਾਂ ਕਾਲਪਨਿਕ ਪਰਛਾਵੇ ਦੀ ਲੋੜ ਕਿਉਂ ਹੈ? ਕੀ
ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: