Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਦਿੱਲੀ ਕਮੇਟੀ ‘ਤੇ ਧੌਂਸ ਨਾ ਜ਼ਮਾਵੇ: ਜੀਕੇ

ਸ਼੍ਰੋਮਣੀ ਕਮੇਟੀ ਦਿੱਲੀ ਕਮੇਟੀ ‘ਤੇ ਧੌਂਸ ਨਾ ਜ਼ਮਾਵੇ: ਜੀਕੇ

ਮਨਜੀਤ ਸਿੰਘ ਜੀ.ਕੇ.
ਮਨਜੀਤ ਸਿੰਘ ਜੀ.ਕੇ.

ਨਵੀਂ ਦਿੱਲੀ (5 ਸਤੰਬਰ, 2015): ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਵੱਲੋਂ ਹਿੰਦੀ ਫਿਲਮ ‘ਸਿੰਘ ਇਜ਼ ਬਲਿੰਗ’ ਸਮੇਤ ਹੋਰਨਾ ਮੁੱਦਿਆਂ ਬਾਰੇ ਦਿੱਲੀ ਕਮੇਟੀ ਦੀ ਕਾਰਜਸ਼ੈਲੀ ‘ਤੇ ਸਵਾਲ ਖੜੇ ਕੀਤੇ ਸਨ ਜਿਸ ਦੇ ਜਵਾਬ ‘ਚ ਅੱਜ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਖਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਲੀ ਕਮੇਟੀ ‘ਤੇ ਧੌਂਸ ਨਾ ਜਮਾਉਣ ਦੀ ਨਸੀਹਤ ਦਿੱਤੀ ਹੈ ਅਤੇ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਸਿੱਖ ਮਸਲਿਆਂ ਬਾਰੇ ਦਿੱਲੀ ਕਮੇਟੀ ਦੀ ਖੁਦ-ਮੁਖਤਿਆਰੀ ‘ਤੇ ਦਖਲ-ਅੰਦਾਜੀ ਨਾ ਕਰਨ ਦੀ ਅਪੀਲ ਵੀ ਕੀਤੀ । ਜੀ. ਕੇ. ਨੇ ਸਪੱਸ਼ਟ ਕੀਤਾ ਕਿ ਜੱਥੇ. ਅਵਤਾਰ ਸਿੰਘ ਦੇ ਦਾਅਵਿਆਂ ਦੇ ਉਲਟ ਅਸੀਂ ਫਿਲਮ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਅਤੇ ਮਾਮਲਾ ਹਾਲੇ ਅਕਾਲ ਤਖਤ ਕੋਲ ਵਿਚਾਰਾਧੀਨ ਹੈ ।

ਹਿੰਦੀ ਫਿਲਮ ‘ਸਿੰਘ ਇਜ਼ ਬਲਿੰਗ’ ਅਤੇ ਹੋਰ ਪੰਥਕ ਮੁੱਦਿਆ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਮੀਡੀਆ ਨੂੰ ਦਿੱਤੇ ਗਏ ਬਿਆਨ ‘ਤੇ ਸਖਤ ਨਰਾਜ਼ਗੀ ਜ਼ਾਹਰ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਦਿੱਲੀ ਕਮੇਟੀ ’ਤੇ ਧੌਂਸ ਨਾ ਜਮਾਉਣ ਦੀ ਨਸੀਹਤ ਦਿੱਤੀ ਹੈ।

ਜੀ.ਕੇ. ਨੇ ਸ੍ਰੋਮਣੀ ਕਮੇਟੀ ਨੂੰ ਪੰਥ ਦੀ ਸਰਬਉੱਚ ਧਾਰਮਿਕ ਜਥੇਬੰਦੀ ਅਤੇ ਦਿੱਲੀ ਕਮੇਟੀ ਦਾ ਵੱਡਾ ਭਰਾ ਦਸਦੇ ਹੋਏ ਵੱਡੇ ਭਰਾ ਨੂੰ ਛੋਟੇ ਭਰਾ ‘ਤੇ ਧੌਂਸ ਨਾ ਜਮਾਉਣ ਦੀ ਨਸੀਹਤ ਦਿੱਤੀ ਹੈ। ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਨੂੰ ਬਿਨਾਂ ਕਿਸੇ ਜਾਇਜ਼ ਕਾਰਨ ਦੇ ਬੇਲੋੜੀ ਨਾਂਹਪੱਖੀ ਬਿਆਨਬਾਜ਼ੀ ਦਿੱਲੀ ਕਮੇਟੀ ਖਿਲਾਫ਼ ਨਾ ਕਰਨ ਦੀ ਸਲਾਹ ਦਿੱਤੀ ਹੈ।

ਜੀ.ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਹਰ ਪੰਥਕ ਮਸਲੇ ‘ਤੇ ਬੋਲਣ ਵਾਸਤੇ ਖੁਦ ਮੁਖਤਿਆਰੀ ਰੱਖਦੀ ਹੈ। ਇਸ ਲਈ ਭਵਿੱਖ ਵਿੱਚ ਵੀ ਦਿੱਲੀ ਕਮੇਟੀ ਦੀ ਇਹੀ ਕਾਰਜਸ਼ੈਲੀ ਜਾਰੀ ਰਹੇਗੀ। ਆਪਣੀ ਗਲ ਨੂੰ ਹੋਰ ਸਾਫ ਕਰਦੇ ਹੋਏ ਜੀ.ਕੇ. ਨੇ ਸ਼੍ਰੋਮਣੀ ਕਮੇਟੀ ਨਾਲ ਸੰਸਾਰ ਭਰ ਦੇ ਸਿੱਖ ਅਤੇ ਪੰਥਕ ਮਸਲਿਆਂ ਵਾਸਤੇ ਇਕ ਸੁਰ ’ਚ ਮਿਲਕੇ ਕਾਰਜ ਕਰਨ ਦੀ ਹਾਮੀ ਭਰੀ।

ਬੀਤੇ ਦਿਨੀਂ ਜਰਮਨੀ ਦੇ ਯੋਗਾ ਸੈਂਟਰ ’ਚ ਗੁਰਬਾਣੀ ਦੀ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਉਣ ‘ਤੇ ਦਿੱਲੀ ਕਮੇਟੀ ਵੱਲੋਂ ਇਤਰਾਜ਼ ਜਤਾਉਣ ਉਪਰੰਤ ਯੋਗਾ ਸੈਂਟਰ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਅਤੇ ਗਲਤੀ ਸੁਧਾਰ ਦਾ ਕਾਰਜ ਸ਼ੁਰੂ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਮਾਮਲਾ ਹਲ ਹੋਣ ਦੇ ਬਾਅਦ ਇਸ ਮਸਲੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੀ ਲੋੜ ’ਤੇ ਵੀ ਸ੍ਰੀ ਜੀ.ਕੇ. ਨੇ ਸਵਾਲੀਆ ਨਿਸ਼ਾਨ ਲਗਾਇਆ।

ਜੀ.ਕੇ. ਨੇ ਦਿੱਲੀ ਕਮੇਟੀ ਦੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣ ਦੀ ਗੱਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਸਿੱਖ ਮਸਲਿਆਂ ਤੇ ਦਿੱਲੀ ਕਮੇਟੀ ਦੀ ਖੁਦਮੁਖਤਿਆਰੀ ਤੇ ਦਖਲਅੰਦਾਜ਼ੀ ਨਾ ਕਰਨ ਦੀ ਬੇਨਤੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: