Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸਹਿਜ਼ਧਾਰੀ ਵੋਟ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਜਾਰੀ ਕੀਤਾ ਨੋਟਿਸ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਸਹਿਜ਼ਧਾਰੀ ਵੋਟ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ (10 ਅਪ੍ਰੈਲ, 2015 ): ਅੱਜ ਭਾਰਤੀ ਸੁਪਰੀਮ ਕੋਰਟ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਹੋਈ ਅਪੀਲ ‘ਤੇ ਸ਼੍ਰੋਮਣੀ ਕਮੇਟੀ ਅਤੇ ਸਾਰੀਆਂ ਹੀ ਧਿਰਾਂ ਨੂੰ ਸਹਿਜ਼ਧਾਰੀ ਸਿੱਖਾਂ ਨੂੰ ਵੋਟਾਂ ਦੇ ਅਧਿਕਾਰ ਲਈ ਲਿਖਤੀ ਜਵਾਬ ਦਾਅਵੇ ਦਾਇਰ ਕਰਨ ਲਈ 35 ਦਿਨਾਂ ਦਾ ਸਮਾਂ ਦਿੱਤਾ ਹੈ ।

sgpc1ਵਰਨਣਯੋਗ ਹੈ ਕਿ ਸਾਲ 2003 ਵਿਚ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਹਿਜਧਾਰੀ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਵਿਚ ਵੋਟ ਦਾ ਅਧਿਕਾਰ ਸਿੱਖ ਗੁਰਦੁਆਰਾ ਐਕਟ ਵਿਚ ਸੋਧ ਕਰਦੇ ਹੋਏ ਇਕ ਨੋਟੀਫਿਕੇਸ਼ਨ ਰਾਹੀਂ ਰੱਦ ਕਰ ਦਿੱਤਾ ਸੀ, ਜਿਸ ਨੂੰ ਸਹਿਜਧਾਰੀ ਸਿੱਖ ਫੈਡਰੇਸ਼ਨ ਨੇ ਚੁਣੌਤੀ ਦਿੱਤੀ ਅਤੇ 2012 ਵਿਚ ਹਾਈਕੋਰਟ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਤਦੇ ਸਹਿਜਧਾਰੀ ਸਿੱਖਾਂ ਦਾ ਵੋਟ ਅਧਿਕਾਰ ਬਹਾਲ ਕਰ ਦਿੱਤਾ ।

ਇਸੇ ਦੌਰਾਨ 2011 ਵਿਚ ਹੋਈ ਸ਼੍ਰੋਮਣੀ ਕਮੇਟੀ ਦੀ ਚੋਣ ਵੀ ਰੱਦ ਮੰਨੀ ਗਈ, ਜਿਸ ਕਾਰਨ ਜਿੱਤੇ ਹੋਏ 150 ਸ਼ੋ੍ਰਮਣੀ ਕਮੇਟੀ ਮੈਂਬਰ ਕਾਰਜਸ਼ੀਲ ਨਹੀਂ ਹੋ ਸਕੇ । ਸ਼੍ਰੋਮਣੀ ਕਮੇਟੀ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਪਰ ਅਦਾਲਤ ਨੇ ਹਾਈਕੋਰਟ ਦੇ ਫ਼ੈਸਲੇ ‘ਤੇ ਕੋਈ ਸਟੇਅ ਨਹੀਂ ਦਿੱਤਾ ਤੇ ਸਿਰਫ ਪੁਰਾਣੇ ਹਾਊਸ ਦੀ ਸ: ਅਵਤਾਰ ਸਿੰਘ ਦੀ ਪ੍ਰਧਾਨਗੀ ਵਾਲੀ ਕਾਰਜਕਾਰਨੀ ਕਮੇਟੀ ਨੂੰ ਆਰਜ਼ੀ ਤੌਰ ‘ਤੇ ਕੰਮ ਕਾਜ ਕਰਨ ਦੀ ਇਜਾਜ਼ਤ ਦਿੱਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: