ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ।

 

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇਹ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ, ਅੰਮ੍ਰਿਤਸਰ ਵਿਖੇ 27 ਅਗਸਤ ਵੀਰਵਾਰ ਨੂੰ ਹੋਵੇਗੀ।

Comments

comments