Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇੇ ਗੁ: ਡਾਂਗਮਾਰ (ਸਿੱਕਮ) ਸਬੰਧੀ ਗੱਲਬਾਤ ਲਈ ਪੰਜਾਬ ਦੇ ਰਾਜਪਾਲ ਤੋਂ ਸਮਾਂ ਮੰਗਿਆ

ਸ਼੍ਰੋਮਣੀ ਕਮੇਟੀ ਨੇੇ ਗੁ: ਡਾਂਗਮਾਰ (ਸਿੱਕਮ) ਸਬੰਧੀ ਗੱਲਬਾਤ ਲਈ ਪੰਜਾਬ ਦੇ ਰਾਜਪਾਲ ਤੋਂ ਸਮਾਂ ਮੰਗਿਆ

ਚੰਡੀਗੜ: ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਬੰਧੀ ਕਾਨੂੰਨੀ ਕਾਰਵਾਈ ਦੇ ਨਾਲ ਨਾਲ ਇਸਦੀ ਇਤਿਹਾਸਕਤਾ ਉਜਾਗਰ ਕਰਨ ਲਈ ਪ੍ਰਕਿਿਰਆ ਆਰੰਭ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪੰਜਾਬ ਦੇ ਰਾਜਪਾਲ ਕੋਲ ਮਸਲਾ ਰੱਖਣ ਦੀ ਤਿਆਰੀ ਵੀ ਕਰ ਲਈ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਇੱਕ ਪੱਤਰ ਲਿਖ ਕੇ ਗੱਲਬਾਤ ਲਈ ਸਮਾਂ ਮੰਗਿਆ ਹੈ।

ਪ੍ਰੋ: ਬਡੂੰਗਰ ਵੱਲੋਂ ਰਾਜਪਾਲ ਨੂੰ ਲਿਖੇ ਗਏ ਪੱਤਰ ਵਿਚ ਮਸਲੇ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਤੁਰੰਤ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਿਖਆ ਹੈ ਕਿ ਸਥਾਨਕ ਪ੍ਰਸ਼ਾਸਨ ਦੀ ਸ਼ਹਿ ‘ਤੇ ਲਾਮਿਆਂ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਬੁੱਧ ਗੋਂਕਸ਼ਾ ਵਿਚ ਬਦਲ ਦਿੱਤਾ ਗਿਆ ਹੈ ਅਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਪਵਿੱਤਰ ਵਸਤਾਂ ਨੂੰ ਬਾਹਰ ਕੱਢ ਕੇ ਬੇਅਦਬੀ ਕੀਤੀ ਗਈ ਹੈ।gurudwara sahib

ਉਨ੍ਹਾਂ ਆਖਿਆ ਕਿ ਜਿਥੇ ਜਿਥੇ ਵੀ ਗੁਰੂ ਸਾਹਿਬਾਨ ਨੇ ਚਰਨ ਪਾਏ ਸਿੱਖਾਂ ਲਈ ਉਹ ਅਸਥਾਨ ਵਿਸ਼ੇਸ਼ ਧਾਰਮਿਕ ਅਹਿਮੀਅਤ ਰੱਖਦੇ ਹਨ। ਇਸ ਲਈ ਗੁਰਦੁਆਰਾ ਸਾਹਿਬ ਗੁਰੂ ਡਾਂਗਮਾਰ ਦੀ ਹੋਂਦ ਨੂੰ ਖਤਮ ਕੀਤੇ ਜਾਣ ਦੇ ਯਤਨਾਂ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਬੰਧਤ ਖ਼ਬਰ: ਗੁ: ਡਾਂਗਮਾਰ (ਸਿੱਕਮ) ਦੇ ਮਸਲੇ ‘ਤੇ ਮੁੰਬਈ ਦੇ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ‘ਚ ਲਾਈ ਅਰਜ਼ੀ

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਦੱਸਿਆ ਕਿ ਇਸ ਸੰਜੀਦਾਂ ਮਾਮਲੇ ਪ੍ਰਤੀ ਸ਼੍ਰੋਮਣੀ ਕਮੇਟੀ ਗੰਭੀਰ ਹੈ ਅਤੇ ਗੁਰਦੁਆਰਾ ਸਾਹਿਬ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਹੀ ਪੰਜਾਬ ਦੇ ਰਾਜਪਾਲ ਪਾਸੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਸਿੱਕਮ ਸਰਕਾਰ ਉਪਰ ਜ਼ੋਰ ਪਾਉਣ ਲਈ ਕਿਹਾ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਵੱਲੋਂ ਇੱਕ ਮਤਾ ਪਾਸ ਕਰਕੇ ਜਿਥੇ ਇਸ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਸੀ, ਉਥੇ ਹੀ ਪੰਜਾਬ ਦੇ ਰਾਜਪਾਲ ਸਮੇਤ ਭਾਰਤ ਸਰਕਾਰ ਪਾਸ ਮਸਲੇ ਦੇ ਹੱਲ ਲਈ ਪਹੁੰਚ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ।

ਸਬੰਧਤ ਖ਼ਬਰ: ਗੁ: ਡਾਂਗਮਾਰ (ਸਿੱਕਮ) ਦੇ ਸਬੰਧ ‘ਚ ਦਿੱਲੀ ਕਮੇਟੀ ਦੇ ਵਫਦ ਵਲੋਂ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਜ਼ਿਕਰਯੋਗ ਹੈ ਕਿ ਪ੍ਰੋ: ਬਡੂੰਗਰ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਇਸ ਮਾਮਲੇ ਸਬੰਧੀ ਸਿੱਕਮ ਦੇ ਗੁਰਦੁਆਰਾ ਸਾਹਿਬਾਨ ਦਾ ਦੌਰਾ ਕਰਕੇ ਆਇਆ ਹੈ, ਜਿਸ ਨੇ ਆਪਣੀ ਰਿਪੋਰਟ ਵਿਚ ਗੁਰਧਾਮਾਂ ਦੀ ਹੋਈ ਬੇਅਦਬੀ ਦੀ ਪੁਸ਼ਟੀ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: