Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਪੰਜਾਬ ਬੋਰਡ ਦੀ ਵਿਵਾਦਤ ਕਿਤਾਬ ਬਾਰੇ ਕਮੇਟੀ ਲਈ ਵਿਦਵਾਨਾਂ ਦੇ ਨਾਂ ਭੇਜੇ

ਸ਼੍ਰੋਮਣੀ ਕਮੇਟੀ ਨੇ ਪੰਜਾਬ ਬੋਰਡ ਦੀ ਵਿਵਾਦਤ ਕਿਤਾਬ ਬਾਰੇ ਕਮੇਟੀ ਲਈ ਵਿਦਵਾਨਾਂ ਦੇ ਨਾਂ ਭੇਜੇ

ਅੰਮ੍ਰਿਤਸਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਤੇ ਪਾਠਕ੍ਰਮ ਦੀ ਵਿਵਾਦਤ ਪੁਸਤਕ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਸਿੱਖ ਵਿਦਵਾਨਾਂ ਦੇ ਨਾਂ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਭੇਜੇ ਪੱਤਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਪ੍ਰਸਿੱਧ ਸਿੱਖ ਇਤਿਹਾਸਕਾਰ ਡਾ. ਬਲਵੰਤ ਸਿੰਘ ਢਿੱਲੋਂ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਦੇ ਪ੍ਰਿੰਸੀਪਲ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸਰਕਾਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਦਿੱਤੀ ਹੈ।

(ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਵਾਦਤ ਕਿਤਾਬ ਸਬੰਧੀ ਗਠਿਤ ਕੀਤੀ ਕਮੇਟੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜਿਆ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਬਲਵੰਤ ਸਿੰਘ ਢਿੱਲੋਂ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਨਾਂ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਮੇਟੀ ਵੱਲੋਂ ਸਰਕਾਰ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: