Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਪੱਤਰਕਾਰਾਂ ਦੇ ਦਾਖਲੇ ‘ਤੇ ਪਾਬੰਦੀ ਵਾਲਾ ਸੂਚਨਾ ਪੱਤਰ ਲਾਹਇਆ

ਸ਼੍ਰੋਮਣੀ ਕਮੇਟੀ ਨੇ ਪੱਤਰਕਾਰਾਂ ਦੇ ਦਾਖਲੇ ‘ਤੇ ਪਾਬੰਦੀ ਵਾਲਾ ਸੂਚਨਾ ਪੱਤਰ ਲਾਹਇਆ

ਸ਼੍ਰੋਮਣੀ ਕਮੇਟੀ ਨੇ ਪੱਤਰਕਾਰਾਂ ਦੇ ਦਾਖਲੇ ‘ਤੇ ਪਾਬੰਦੀ ਵਾਲਾ ਸੂਚਨਾ ਪੱਤਰ ਲਾਹਇਆ
ਸ਼੍ਰੋਮਣੀ ਕਮੇਟੀ ਨੇ ਪੱਤਰਕਾਰਾਂ ਦੇ ਦਾਖਲੇ ‘ਤੇ ਪਾਬੰਦੀ ਵਾਲਾ ਸੂਚਨਾ ਪੱਤਰ ਲਾਹਇਆ

ਅੰਮਿ੍ਤਸਰ (12 ਸਤੰਬਰ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਦਫਤਰ ਦੇ ਬਾਹਰ ਪੱਤਰਕਾਰਾਂ ਦੇ ਦਾਖਲੇ ‘ਤੇ ਪਾਬੰਦੀ ਵਾਲਾ ਲਾਇਆ ਸੂਚਨਾ ਪੱਤਰ ਲਾਹ ਦਿੱਤਾ ਹੈ।ਅਖਬਾਰਾਂ ਵਿੱਚ ਇਸ ਸਬੰਧੀ ਛਪੀਆਂ ਖਬਰਾਂ ਦੇ ਮੱਦੇਨਜ਼ਰ ਇਹ ਸੂਚਨਾ ਪੱਤਰ ਸੂਚਨਾ ਵਾਲੀ ਫੱਟੀ ਤੋਂ ਲਾਇਆ ਗਿਆ ਹੈ।

ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਨੋਟਿਸ ਸੂਚਨਾ ਬੋਰਡ ‘ਤੋਂ ਹਟਵਾਉਂਦਿਆ ਪੱਤਰਕਾਰਾਂ ‘ਤੇ ਕਿਸੇ ਵੀ ਤਰ੍ਹਾਂ ਦੇ ਦਾਖਲੇ ‘ਤੇ ਕੋਈ ਪਾਬੰਦੀ ਨਾ ਹੋਣ ਸਬੰਧੀ ਸਪੱਸ਼ਟ ਕੀਤਾ ਹੈ । ਬੀਤੇ ਦਿਨੀਂ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਨਾਂਅ ਹੇਠ ਕਮੇਟੀ ਦੇ ਸੂਚਨਾ ਬੋਰਡ ਤੇ ਬਿਨ੍ਹਾਂ ਅਗਾਊ ਆਗਿਆ ਦਾਖਲੇ ਦੇ ਰੋਕ ਲਗਾਈ ਗਈ ਸੀ, ਅਤੇ ਇਹ ਮਾਮਲਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਧਿਆਨ ‘ਚ ਆਉਣ ‘ਤੇ ਉਨ੍ਹਾਂ ਨੇ ਪਹਿਲਾ ਇਸ ਨੋਟਿਸ ਸਬੰਧੀ ਅਗਿਆਨਤਾ ਪ੍ਰਗਟ ਕੀਤੀ ।

ਸੂਚਨਾ ਪੱਤਰ ਦੀ ਤਸਵੀਰ ਸਮੇਤ ਪ੍ਰਕਾਸ਼ਿਤ ਖਬਰਾਂ ਦੇ ਬਆਦ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਨੋਟਿਸ ਤੁਰੰਤ ਉਤਰਵਾਉਣ ਦੇ ਆਦੇਸ਼ ਦਿੱਤੇ । ਅਜੇ ਇਹ ਬੁਝਾਰਤ ਬਣੀ ਹੋਈ ਹੈ ਕਿ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀ ਅਗਿਆ ਤੋਂ ਬਿਨ੍ਹਾਂ ਉਨ੍ਹਾਂ ਦਾ ਨਾਂਅ ਵਰਤਿਆ ਗਿਆ ਹੈ । ਪ੍ਰਧਾਨ ਸ਼ੋ੍ਰਮਣੀ ਕਮੇਟੀ ਬੀਤੇ 10 ਵਰਿ੍ਹਆ ਤੋਂ ਸ਼ੋ੍ਰਮਣੀ ਕਮੇਟੀ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ, ਉਨ੍ਹਾਂ ਦਾ ਪੱਤਰਕਾਰਾਂ ਨਾਲ ਵਰਤਾਰਾ ਆਮ ਵਰਗਾ ਹੈ ।

ਇਸ ਸਬੰਧੀ ਸਪੱਸ਼ਟ ਕਰਦਿਆ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪੱਤਰਕਾਰ ਭਾਈਚਾਰੇ ਤੇ ਸ਼੍ਰੋਮਣੀ ਕਮੇਟੀ ਦਫ਼ਤਰ ‘ਚ ਦਾਖਲੇ ‘ਤੇ ਕੋਈ ਪਾਬੰਦੀ ਨਹੀਂ ਲਗਾਈ, ਬਲਕਿ ਉਨ੍ਹਾਂ ਵੱਲੋਂ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਤੁਰੰਤ ਉਤਾਰਨ ਦੇ ਆਦੇਸ਼ ਦਿੱਤੇ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: