ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਫਾਰਗ ਕੀਤੇ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਬਾਰੇ ਸ਼੍ਰੋ.ਗੁ.ਪ੍ਰ. ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਇਸ ਕਮੇਟੀ ਵਿਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ, ਸ. ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ, ਸ. ਭਗਵੰਤ ਸਿੰਘ ਸਿਆਲਕਾ ਅੰਤ੍ਰਿੰਗ ਮੈਂਬਰ, ਸ. ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੀ ਇਕੱਤਰਤਾ 28 ਸਤੰਬਰ ਨੂੰ ਹੋਵੇਗੀ।