Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਭੁਚਾਲ ਪੀੜ੍ਹਤਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਸ਼੍ਰੋਮਣੀ ਕਮੇਟੀ ਨੇ ਭੁਚਾਲ ਪੀੜ੍ਹਤਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ (ਅੰਮ੍ਰਿਤਸਰ ਸਾਹਿਬ) ਵਿਖੇ ਨੇਪਾਲ ਅਤੇ ਭਾਰਤੀ ਉਪਮਹਾਂਦੀਪ ਦੇ ਵੱਖ-ਵੱਖ ਖੇਤਰਾਂ ਵਿੱਚ ਆਏ ਭਿਆਨਕ ਭੁਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ ਦੇ ਜਲਦੀ ਸਿਹਤਯਾਬੀ ਲਈ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਉਪਰੰਤ ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

SGPC hold Akhand Paath Sahib for Nepal Earthquake victimsਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਦੀਪ, ਸ. ਸੁਖਬੀਰ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ. ਅਰਵਿੰਦਰ ਸਿੰਘ ਏ ਪੀ ਆਰ ਓ, ਸ. ਸੁਖਰਾਜ ਸਿੰਘ ਤੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: