Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵੱਲੋਂ‘ਸਿੱਖ ਰਹੱਸਵਾਦ’ ਤੇ 8 ਮਈ ਨੂੰ ਸੈਮੀਨਾਰ ਹੋਵੇਗਾ

ਸ਼੍ਰੋਮਣੀ ਕਮੇਟੀ ਵੱਲੋਂ‘ਸਿੱਖ ਰਹੱਸਵਾਦ’ ਤੇ 8 ਮਈ ਨੂੰ ਸੈਮੀਨਾਰ ਹੋਵੇਗਾ

sgpc1ਅੰਮ੍ਰਿਤਸਰ ( 5 ਮਈ , 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸਰੋਤ, ਇਤਿਹਾਸ ਗ੍ਰੰਥ ਸੰਪਾਦਨਾ ਪ੍ਰੋਜੈਕਟ ਵੱਲੋਂ ਉਨੱਤੀਵਾਂ ਲੈਕਚਰ 8 ਮਈ 2015 ਨੂੰ ਸਵੇਰੇ 10.30 ਵਜੇ ਇਕੱਤਰਤਾ ਹਾਲ ਕਲਗੀਧਰ ਨਿਵਾਸ, ਸੈਕਟਰ 27 ਬੀ, ਚੰਡੀਗੜ੍ਹ ਵਿਖੇ ‘ਸਿੱਖ ਰਹੱਸਵਾਦ’ ਵਿਸ਼ੇ ‘ਤੇ ਹੋਵੇਗਾ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ, ਚੰਡੀਗੜ੍ਹ ਵੱਲੋਂ ਲੈਕਚਰ ਲੜੀ ਸ਼ੁਰੂ ਕੀਤੀ ਹੋਈ ਹੈ, ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰ ਆਪਣੇ ਗਿਆਨ ਅਤੇ ਤਜਰਬੇ ਰਾਹੀਂ ਖੋਜਕਾਰਾਂ ਤੇ ਲੇਖਕਾਂ ਦਾ ਮਾਰਗ ਦਰਸ਼ਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਹਰ ਸਾਲ ਵਿਦਵਾਨਾਂ ਵੱਲੋਂ ਪੁਰਾਤਨ ਇਤਿਹਾਸਕ ਸਰੋਤਾਂ ਦੇ ਸੰਪਾਦਨ, ਅਨੁਵਾਦ, ਵਿਆਖਿਆ ਅਤੇ ਵਿਸ਼ਲੇਸ਼ਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਵਿਚੋਂ ਕਿਸੇ ਇਕ ਵਿਸ਼ੇ ‘ਤੇ ਲੈਕਚਰ ਪੇਸ਼ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ‘ਸਿੱਖ ਰਹੱਸਵਾਦ’ ਵਿਸ਼ੇ ਤੇ ਉਨੱਤੀਵਾਂ ਲੈਕਚਰ 8 ਮਈ 2015 ਨੂੰ ਸਵੇਰੇ 10.30 ਵਜੇ ਇਕੱਤਰਤਾ ਹਾਲ, ਕਲਗੀਧਰ ਨਿਵਾਸ, ਸੈਕਟਰ 27-ਬੀ, ਚੰਡੀਗੜ੍ਹ ਵਿਖੇ ਰੱਖਿਆ ਗਿਆ ਹੈ।

ਇਹ ਲੈਕਚਰ ਪ੍ਰਸਿੱਧ ਵਿਦਵਾਨ ਡਾ: ਬਲਕਾਰ ਸਿੰਘ ਸਾਬਕਾ ਪ੍ਰੋਫੈਸਰ ਤੇ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਲੈਕਚਰ ਦੀ ਪ੍ਰਧਾਨਗੀ ਰਿਟਾਇਰਡ ਕਮਾਂਡਰ ਸ੍ਰੀ ਜੀ ਐਸ ਮਾਕਨ, ਗੁਰਬਾਣੀ ਟੀਕਾਕਾਰ ਅਤੇ ਅਨੁਵਾਦਕ ਕਰਨਗੇ।ਉਨ੍ਹਾਂ ਕਿਹਾ ਕਿ ਰਿਟਾਇਰਡ ਲੈਫਟੀਨੈਂਟ ਜਨਰਲ ਸਕੱਤਰ ਵਰਲਡ ਸਿੱਖ ਕਨਫੈਡਰੇਸ਼ਨ, ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: