Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵੱਲੋਂ ਉੱਤਰਾਖੰਡ ਵਿਖੇ ਵੱਖ-ਵੱਖ ਇਲਾਕਿਆਂ ‘ਚ ਫਸੀਆਂ ਸੰਗਤਾਂ ਲਈ ਰਾਹਤ ਸਮੱਗਰੀ ਭੇਜੀ ਗਈ

ਸ਼੍ਰੋਮਣੀ ਕਮੇਟੀ ਵੱਲੋਂ ਉੱਤਰਾਖੰਡ ਵਿਖੇ ਵੱਖ-ਵੱਖ ਇਲਾਕਿਆਂ ‘ਚ ਫਸੀਆਂ ਸੰਗਤਾਂ ਲਈ ਰਾਹਤ ਸਮੱਗਰੀ ਭੇਜੀ ਗਈ

ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ (27 ਜੂਨ, 2015): ਸ਼੍ਰੋਮਣੀ ਕਮੇਟੀ ਵੱਲੋਂ ਉੱਤਰਾਖੰਡ ਵਿਖੇ ਗੋਬਿੰਦ ਧਾਮ, ਸ੍ਰੀ ਹੇਮਕੁੰਟ ਸਾਹਿਬ, ਜੋਸ਼ੀ ਮੱਠ ਅਤੇ ਵੱਖ-ਵੱਖ ਇਲਾਕਿਆਂ ‘ਚ ਫਸੀਆਂ ਸੰਗਤਾਂ ਲਈ ਰਾਹਤ ਸਮੱਗਰੀ ਭੇਜੀ ਗਈ। ਸਮੱਗਰੀ ਦੇ ਟਰੱਕ ਨੂੰ ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਰਵਾਨਾ ਕੀਤਾ ਗਿਆ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ  ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇਸ਼ ‘ਚ ਆਉਣ ਵਾਲੀ ਹਰ ਕੁਦਰਤੀ ਆਫ਼ਤ ਸਮੇਂ ਬਿਨ੍ਹਾਂ ਕਿਸੇ ਭੇਦਭਾਵ ਦੇ ਸੇਵਾ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰਸਦ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਟੀਮ ਜਿਸ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ ਤੇ ਹਰਭਿੰਦਰ ਸਿੰਘ ਇੰਚਾਰਜ ਲੰਗਰ ਅਤੇ ਹੋਰ ਸਟਾਫ਼ ਨਾਲ ਜਾ ਰਹੇ ਹਨ।

ਇਸ ਰਾਹਤ ਸਮੱਗਰੀ ‘ਚ ਆਟਾ, ਦਾਲਾਂ, ਸੁੱਕਾ ਦੁੱਧ, ਖੰਡ, ਪੱਤੀ, ਚੌਲ, ਦੇਸੀ ਘਿਓ, ਰੀਫਾਇੰਡ ਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਗਿਆ। ਇਸ ਮੌਕੇ ਜਤਿੰਦਰ ਸਿੰਘ ਤੇ ਬਘੇਲ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਹਾਜ਼ਰ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: