Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਪਟਿਆਲਾ ਵਿਖੇ ਸੈਮੀਨਾਰ 14 ਅਗਸਤ ਨੂੰ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਕਾਲਜ ਪਟਿਆਲਾ ਵਿਖੇ ਸੈਮੀਨਾਰ 14 ਅਗਸਤ ਨੂੰ

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਭਾਰਤ ਦੀ ਜੰਗ-ਏ-ਆਜ਼ਾਦੀ ਵਿਚ ਪੰਜਾਬੀਆਂ ਤੇ ਖਾਸਕਰ ਸਿੱਖਾਂ ਦਾ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦੀ ਵੱਡੀ ਭੂਮਿਕਾ ਹੈ, ਜਿਸਨੂੰ ਵਰਤਮਾਨ ਪੀੜੀ ਅੰਦਰ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਗੇ ਆਜ਼ਾਦੀ ਦੇ ਪੰਜਾਬੀ ਖਾਸਕਰ ਸਿੱਖ ਸੂਰਮਿਆਂ ਦੀ ਯਾਦ ਵਿਚ ਖਾਲਸਾ ਕਾਲਜ ਪਟਿਆਲਾ ਵਿਖੇ 14 ਅਗਸਤ ਨੂੰ ਵਿਸ਼ੇਸ਼ ਸੈਮੀਨਾਰ ਕਰਵਾਿੲਆ ਜਾ ਰਿਹਾ ਹੈ। ਇਹ ਸੈਮੀਨਾਰ 1946 ਵਿਚ ਸ਼ਹੀਦ ਹੋਏ ਭਾਈ ਮਹਾਰਾਜ ਸਿੰਘ ਨੂੰ ਸਮਰਪਿਤ ਹੋਵੇਗਾ ਅਤੇ ਇਸ ਵਿਚ ਸਿੱਖ ਵਿਦਵਾਨਾਂ ਵੱਲੋਂ ਆਜ਼ਾਦੀ ਵਿਚ ਸਿੱਖਾਂ ਵੱਲੋਂ ਪਾਏ ਯੋਗਦਾਨ ਨੂੰ ਰੂਪਮਾਨ ਕਰਦੇ ਖੋਜ ਭਰਪੂਰ ਪਰਚੇ ਪੜ੍ਹੇ ਜਾਣਗੇ। ਸੈਮੀਨਾਰ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 1:00 ਵਜੇ ਤੀਕ ਰੱਖਿਆ ਗਿਆ ਹੈ।khalsa collage patiala

ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦੀ ਘਾਲਣਾ ਨੂੰ ਉਭਾਰਨ ਲਈ ਪ੍ਰੋ: ਬਡੂੰਗਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਿਛਲੇ ਸਮੇਂ ‘ਚ ਕਾਲੇਪਾਣੀ ਦੀ ਸੈਲੂਲਰ ਜ਼ੇਲ੍ਹ ਦੇ ਮਿਊਜ਼ੀਅਮ ਅਤੇ ਗੈਲਰੀ ਵਿਚੋਂ ਪੰਜਾਬੀਆਂ ਦੀ ਗਾਥਾ ਨੂੰ ਘੱਟ ਕਰਕੇ ਦਰਸਾਉਣ ਦਾ ਮਾਮਲਾ ਸਾਹਮਣੇ ਆਉਣ ‘ਤੇ ਅਜਿਹਾ ਹੀ ਇੱਕ ਸੈਮੀਨਾਰ ਚੰਡੀਗੜ੍ਹ ਵਿਖੇ ਵੀ ਕਰਵਾਇਆ ਗਿਆ ਸੀ। ਯਾਦ ਰਹੇ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸੰਗ੍ਰਹਿ ਤਿਆਰ ਕਰਵਾਉਣ ਦਾ ਫੈਸਲਾ ਵੀ ਕੀਤਾ ਜਾ ਚੁੱਕਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: