Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਮੁਲਾਜ਼ਮਾ ਦੀ ਕਾਰਗੁਜ਼ਾਰੀ ਘੋਖਣ ਲਈ ਬਣਾਈ ਗਈ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਮੁਲਾਜ਼ਮਾ ਦੀ ਕਾਰਗੁਜ਼ਾਰੀ ਘੋਖਣ ਲਈ ਬਣਾਈ ਗਈ ਕਮੇਟੀ

ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਬੰਦੀ ਛੋੜ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਮੁਲਾਜਮਾ ਦੀ ਭੂਮਿਕਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਰਜਿੰਦਰ ਸਿੰਘ ਮਹਿਤਾ, ਮੋਹਨ ਸਿੰਘ ਬੰਗੀ, ਨਿਰਮਲ ਸਿੰਘ ਜੌਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ।

ਪ੍ਰਧਾਨ ਸ਼੍ਰੋਮਣੀ ਕਮੇਟੀ (ਫਾਈਲ ਫੋਟੋ)
ਪ੍ਰਧਾਨ ਸ਼੍ਰੋਮਣੀ ਕਮੇਟੀ (ਫਾਈਲ ਫੋਟੋ)

ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਨੇ ਅਵਤਾਰ ਸਿੰਘ ਮੱਕੜ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਬੱਤ ਖਾਲਸਾ ਕਰਵਾਉਣ ਵਾਲਿਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸਮਾਦਮਈ ਬਾਣੀ ਦੇ ਕੀਰਤਨ ਦਾ ਅਨੰਦ ਮਾਣ ਰਹੀਆਂ ਸੰਗਤਾਂ ‘ਚ ਡਰ ਪੈਦਾ ਕਰਨ ਲਈ ਭਾਈ ਧਿਆਨ ਸਿੰਘ ਮੰਡ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜੋ ਖਲਲ ਪਾਇਆ ਤੇ ਗੁਰੂ ਘਰ ਦੀ ਮਰਿਯਾਦਾ ਨੂੰ ਢਾਹ ਲਗਾਈ ਗਈ ਉਹ ਨਿੰਦਣਯੋਗ ਹੈ।

ਜਦਕਿ ਬੰਦੀ ਛੋੜ ਦਿਹਾੜੇ ਮੌਕੇ ਜਿੱਥੇ ਜਥੇਦਾਰ ਦੀ ਹੈਸੀਅਤ ਵਜੋਂ ਸੰਦੇਸ਼ ਜਾਰੀ ਕਰਨ ਸਮੇਂ ਗਿਆਨੀ ਗੁਰਬਚਨ ਸਿੰਘ ਦਾ ਭਾਰੀ ਵਿਰੋਧ ਹੋਇਆ ਸੀ, ਉੱਥੇ ਸਰਬੱਤ ਖਾਲਸਾ ਸਮਾਗਮ ਵਿੱਚ ਨਿਯੁਕਤ ਕੀਤੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਭਾਰੀ ਗਿਣਤੀ ਵਿੱਚ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾ ਦੀ ਮੌਜੁਦਗੀ ਵਿੱਚ ਵੀ ਬਿਨਾਂ ਕਿਸੇ ਵਿਰੋਧ ਤੋਂ ਆਪਣਾ ਸੰਦੇਸ਼ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੇ ਨਾ ਜਾਰੀ ਕਰ ਗਏ ਸਨ।

ਇਸ ਤੋਂ ਪਹਿਲਾਂ ਅਵਤਾਰ ਸਿੰਘ ਮੱਕੜ ਵੱਲੋਂ ਇਸ ਸਾਰੀ ਘਟਨਾ ਦਾ ਦੋਸ਼ ਪੰਜਾਬ ਪੁਲਿਸ ਤੇ ਲਗਾਇਆ ਗਿਆ ਸੀ, ਪਰ ਸੁਖਬੀਰ ਸਿੰਘ ਬਾਦਲ ਦੇ ਬਿਆਨ ਕਿ “ਦਰਬਾਰ ਸਾਹਿਬ ਕੰਪਲੈਕਸ” ਅੰਦਰ ਪੰਜਾਬ ਪੁਲਿਸ ਦਾ ਕੋਈ ਰੋਲ ਨਹੀਂ ਹੈ ਤੋਂ ਬਾਅਦ ਹੁਣ ਅਵਤਾਰ ਸਿੰਘ ਮੱਕੜ ਨੇ ਆਪਣੀ ਉਂਗਲ ਸ੍ਰੋਮਣੀ ਕਮੇਟੀ ਮੁਲਾਜ਼ਮਾ ਵੱਲ ਘੁਮਾ ਲਈ ਹੈ।

ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਬੰਦੀ ਛੋੜ ਦਿਹਾੜੇ ਮੌਕੇ ਜਿਹੜੇ ਲੋਕ ਦਰਬਾਰ ਸਾਹਿਬ ਕੰਪਲੈਕਸ ਵਿੱਚ ਕ੍ਰਿਪਾਨਾ ਲਹਿਰਾ ਰਹੇ ਸਨ ਉਹ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਲਿਆਂਦੇ ਗਏ ਸਨ ਜਿਹਨਾਂ ਵਿੱਚੋਂ ਕੁਝ ਨੂੰ ਰਾਤ ਵੇਲੇ ਸੰਗਤਾਂ ਵੱਲੋਂ ਸਰਾਂ ਵਿੱਚ ਬੈਠ ਕੇ ਨਸ਼ਾ ਕਰਦਿਆਂ ਫੜ ਵੀ ਲਿਆ ਗਿਆ ਸੀ।ਪਰ ਪੁਲਿਸ ਵੱਲੋਂ ਬਿਨਾਂ ਕੋਈ ਕਾਰਵਾਈ ਕੀਤਿਆਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬਣਾਈ ਗਈ ਇਸ ਕਮੇਟੀ ਤੋਂ ਜਾਹਿਰ ਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਗਲਤ ਫੈਂਸਲਿਆਂ ਕਾਰਨ ਜਿੱਥੇ ਆਮ ਸਿੱਖ ਸੰਗਤ ਵਿੱਚ ਰੋਹ ਹੈ ਉੱਥੇ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਮੁਲਾਜ਼ਮਾ ਦੀ ਸੁਰ ਵੀ ਬਾਗੀ ਹੁੰਦੀ ਜਾ ਰਹੀ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਅਵਤਾਰ ਸਿੰਘ ਮੱਕੜ ਲਈ ਮੁਸ਼ਕਿਲਾਂ ਵਿੱਚ ਵਾਧਾ ਕਰੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: