Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮੰਡ, ਅਜਨਾਲਾ ਅਤੇ ਦਾਦੂਵਾਲ ਦੇ ਗੁਰਮਤੇ ਰੱਦ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮੰਡ, ਅਜਨਾਲਾ ਅਤੇ ਦਾਦੂਵਾਲ ਦੇ ਗੁਰਮਤੇ ਰੱਦ

ਅੰਮ੍ਰਿਤਸਰ: ਚੱਬਾ ਵਿਖੇ ਹੋਏ ਇਕੱਠ ਵਿਚ ਥਾਪੇ ਗਏ ਜਥੇਦਾਰਾਂ ਵੱਲੋਂ ਕੱਲ੍ਹ ਆਪਣੇ ਤੌਰ ’ਤੇ ਮੀਟਿੰਗ ਕਰ ਕੇ ਜਾਰੀ ਕੀਤੇ ਮਤੇ ਨੂੰ ਮਾਨਤਾ ਦੇਣ ਤੋਂ ਇਨਕਾਰ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਆਖਿਆ ਕਿ ਇਨ੍ਹਾਂ ਜਥੇਦਾਰਾਂ ਨੂੰ ਗੁਰਮਤਾ ਜਾਰੀ ਕਰਨ ਦਾ ਕੋਈ ਹੱਕ ਨਹੀਂ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਮੀਡੀਆ ਨਾਲ ਗੱਲ ਕਰਦੇ ਹੋਏ (ਫਾਈਲ ਫੋਟੋ)

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਅਕਾਲ ਤਖ਼ਤ ‘ਤੇ ਨਤਮਸਤਕ ਹੋਣ ਮਗਰੋਂ ਗੁਰਮਤਾ ਜਾਰੀ ਕੀਤਾ ਸੀ, ਜਿਸ ਰਾਹੀਂ ਪੰਜਾਬ ਦੇ ਉਪ ਮੁੱਖ ਮੰਤਰੀ ਕੋਲੋਂ 20 ਜੁਲਾਈ ਤਕ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ‘ਆਪੇ’ ਬਣੇ ਜਥੇਦਾਰਾਂ ਵਲੋਂ ਪੇਸ਼ ਕੀਤੇ ਗਏ ਗੁਰਮਤੇ ਨੂੰ ਸ਼੍ਰੋਮਣੀ ਕਮੇਟੀ ਮੂਲੋਂ ਰੱਦ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਆਪੇ’ ਬਣੇ ਜਥੇਦਾਰਾਂ ਵਲੋਂ ਬੀਤੇ ਦਿਨੀਂ ਜੋ ਗੁਰਮਤਾ ਕੀਤਾ ਗਿਆ ਹੈ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਹੀਂ ਬਲਕਿ ਬਾਹਰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹੀ ਸਿੱਖ ਪੰਥ ਦੇ ਮਸਲੇ ਹੱਲ ਕਰਨ ਦਾ ਪੂਰਨ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਪੰਥ ਪ੍ਰਵਾਣਿਤ ਰਹਿਤ ਮਰਯਾਦਾ ਵਿਚ ਅੰਕਿਤ ਹੈ ਕਿ ਗੁਰਮਤਾ ਕੇਵਲ ਗੁਰੂ ਪੰਥ ਦਾ ਚੁਣਆਿ ਹੋਇਆ ਸ਼੍ਰੋਮਣੀ ਜਥਾ ਜਾਂ ਗੁਰੂ ਪੰਥ ਦਾ ਪ੍ਰਤੀਨਿਧ ਇਕੱਠ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਆਪੇ’ ਬਣੇ ਜਥੇਦਾਰਾਂ ਨੇ ਬਿਨਾਂ ਕਿਸੇ ਨਿਯਮ ਗੁਰਮਤਾ ਪੇਸ਼ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ ਨੂੰ ਠੇਸ ਪਹੁੰਚਾਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: