ਅੰਮਿ੍ਤਸਰ (1 ਦਸੰਬਰ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀ ਵਰਗ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਇਸ ਸਾਲ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਨੁਮਾਂਇਦੇ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਅਤੇ ਰਹਿਤ ਮਰਯਾਦਾ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਅੱਜ ਸਮਾਪਤ ਹੋਈ ਧਾਰਮਿਕ ਪ੍ਰੀਖਿਆ ‘ਚ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਇਸ ਗੱਲ ਦਾ ਗਵਾਹ ਹੈ ਕਿ ਨੌਜਵਾਨ ਆਪਣੇ ਧਰਮ ਦੀ ਜਾਣਕਾਰੀ ਦੀ ਪ੍ਰਬਲ ਰੁਚੀ ਰੱਖਦੇ ਹਨ ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਧਾਰਮਿਕ ਪ੍ਰੀਖਿਆ ‘ਚੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਹੌਾਸਲਾ ਅਫਜਾਈ ਲਈ ਲੱਖਾਂ ਰੁਪਏ ਦੀ ਵਜ਼ੀਫਾ ਰਾਸ਼ੀ ਵੀ ਦਿੱਤੀ ਜਾਂਦੀ ਹੈ ।