ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦੋ ਮੋਨੇ ਵਿਅਕਤੀਆਂ ਦੇ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਆਿ ਬੈਠਆਿਂ ਵਾਲੀ ਤਸਵੀਰ ਜਾਰੀ ਕਰਨ ਦਾ ਸਖ਼ਤ ਨੋਟਸਿ ਲੈਂਦਆਿਂ ਕਿਹਾ ਕਿ ਇਸ ਨਾਲ ਦੇਸ਼-ਵਦਿੇਸ਼ ‘ਚ ਵਸਦੇ ਪੂਰੇ ਸਿੱਖ ਭਾਈਚਾਰੇ ਨੂੰ ਠੇਸ ਪੁੱਜੀ ਹੈ।

ਮੱਕੜ ਨੇ ਸਾਈਬਰ ਸੈਲ ਦੇ ਆਈ. ਜੀ. ਪੀ. ਤੋਂ ਮੰਗ ਕੀਤੀ ਕਿ ਸਿੱਖਾਂ ਦੇ ਜਜ਼ਬਾਤਾਂ ਨੂੰ ਭੜਕਾਉਣ ਲਈ ਬਹੁਤ ਵੱਡੀ ਸਾਜਿਸ਼ ਰਚੀ ਗਈ ਹੈ ਅਤੇ ਉਕਤ ਵਿਅਕਤੀਆਂ ਦਾ ਤੁਰੰਤ ਪਤਾ ਲਗਾ ਕੇ ਤੁਰੰਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈ ਕੇ ਇਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਤੁਰੰਤ ਹਟਾਇਆ ਜਾਏ ਤੇ ਅੱਗੇ ਤੋਂ ਐਸਾ ਨਾ ਕਰਨ ਦੀ ਸਖ਼ਤ ਹਦਾਇਤ ਦਿੱਤੀ ਜਾਏ।