Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਸੈਲੂਲਰ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਸੈਲੂਲਰ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ ਭੇਜੇ ਗਏ ਵਫ਼ਦ ਨੇ ਸੋਮਵਾਰ ਨੂੰ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਸਮਾਰਕ ਦਾ ਦੌਰਾ ਕਰਕੇ ਉਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਰੋਜ਼ਾਨਾ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਸਿੱਖਾਂ ਵੱਲੋਂ ਅਜ਼ਾਦੀ ਸੰਗਰਾਮ ਵਿਚ ਪਾਏ ਗਏ ਲਾ-ਮਿਸਾਲ ਯੋਗਦਾਨ ਨੂੰ ਦਿੱਤੀ ਗਈ ਥਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

SGPC team cellular jail andaman
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਸੈਲੂਲਰ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਵਫ਼ਦ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੇਸ਼ੱਕ ਇਹ ਵਫ਼ਦ ਮੁਕੰਮਲ ਰਿਪੋਰਟ ਵਾਪਸੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪੇਗਾ ਪਰ ਉਨ੍ਹਾਂ ਮੁੱਢਲੀ ਜਾਂਚ ਸਬੰਧੀ ਦੱਸਿਆ ਕਿ ਜੇਲ੍ਹ ਦੀਆਂ ਯਾਦਗਾਰੀ ਗੈਲਰੀਆਂ ਅਤੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਸਿੱਖਾਂ ਦੇ ਲਾ-ਮਿਸਾਲ ਯੋਗਦਾਨ ਨੂੰ ਨਾ-ਮਾਤਰ ਹੀ ਦਰਸਾਇਆ ਗਿਆ ਹੈ। ਇਸ ਪ੍ਰੋਗਰਾਮ ਵਿਚ ਅਜ਼ਾਦੀ ਸੰਗਰਾਮੀਆਂ ਉੱਤੇ ਕੀਤੇ ਜਾਂਦੇ ਅੱਤਿਆਚਾਰਾਂ ਤੇ ਜ਼ੁਲਮਾਂ ਦੀ ਗਾਥਾ ਵਿਖਾਈ ਜਾਂਦੀ ਹੈ ਜਿਨ੍ਹਾਂ ਲਈ ਇਹ ਜੇਲ੍ਹ ਬਣਾਈ ਗਈ ਸੀ। ਭਾਈ ਚਾਵਲਾ ਅਨੁਸਾਰ ਇਹ ਵਫ਼ਦ ਕਾਲੇ ਪਾਣੀ ਦੀ ਨਰਕ ਕੁੰਭੀ ਜੇਲ੍ਹ ਵਿਚ ਕੈਦਾਂ ਕੱਟਣ ਵਾਲੇ ਸਿੱਖ ਯੋਧਿਆਂ ਸਬੰਧੀ ਪੋਰਟ ਬਲੇਅਰ ਵਿਚ ਉਪਲੱਬਧ ਹਰ ਕਿਸਮ ਦਾ ਰਿਕਾਰਡ ਇਕੱਠਾ ਕਰ ਰਿਹਾ ਹੈ। ਵਫ਼ਦ ਦੀ ਕੋਸ਼ਿਸ਼ ਹੈ ਕਿ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਮਿਲਿਆ ਜਾਵੇ ਜਿਨ੍ਹਾਂ ਦਾ ਸਬੰਧ ਕਿਸੇ ਨਾ ਕਿਸੇ ਰੂਪ ਵਿਚ ਸੈਲੂਲਰ ਜੇਲ੍ਹ ਨਾਲ ਰਿਹਾ ਹੈ।

ਅੰਡੇਮਾਨ ਸੈਲੂਲਰ ਜੇਲ੍ਹ (ਕਾਲੇ ਪਾਣੀ ਦੀ ਸਜ਼ਾ ਵਾਲੀ ਜੇਲ੍ਹ)
ਅੰਡੇਮਾਨ ਸੈਲੂਲਰ ਜੇਲ੍ਹ (ਕਾਲੇ ਪਾਣੀ ਦੀ ਸਜ਼ਾ ਵਾਲੀ ਜੇਲ੍ਹ)

ਇਥੇ ਵਰਣਨਯੋਗ ਹੈ ਕਿ ਗਦਰ ਪਾਰਟੀ, ਕਾਮਾਗਾਟਾ ਮਾਰੂ ਅਤੇ ਬੱਬਰ ਅਕਾਲੀ ਲਹਿਰ ਦੇ ਆਗੂਆਂ ਨੂੰ ਇਥੇ ਕੈਦ ਕੀਤਾ ਗਿਆ ਸੀ। ਗੁਰਦੁਆਰਾ ਸੁਧਾਰ ਲਹਿਰ ਦੀ ਮੂਹਰਲੀ ਕਤਾਰ ਦੇ ਆਗੂ ਜਥੇਦਾਰ ਕਰਤਾਰ ਸਿੰਘ ਝੱਬਰ ਨੇ ਵੀ ਇਥੇ ਕੈਦ ਕੱਟੀ ਸੀ। ਪਰ ਸਿੱਖਾਂ ਦੀਆਂ ਕੁਰਬਾਨੀਆਂ ਦਾ ਇਥੇ ਬਹੁਤਾ ਜ਼ਿਕਰ ਨਹੀਂ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਇਕ ਵਫਦ ਅੰਡੇਮਾਨ ਵਿਖੇ ਭੇਜਿਆ ਗਿਆ ਹੈ, ਜਿਸ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵਡ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਿੰਦਰ ਸਿੰਘ ਉੱਭਾ, ਪੰਜਾਬੀ ਯੂਨੀਵਰਸਿਟੀ ਦੇ ਡਾ. ਪਰਮਵੀਰ ਸਿੰਘ, ਸੀਨੀਅਰ ਪੱਤਰਕਾਰ ਜਗਤਾਰ ਸਿੰਘ ਅਤੇ ਗੁਰਦਰਸ਼ਨ ਸਿੰਘ ਬਾਹੀਆ ਸ਼ਾਮਲ ਹਨ।

ਸਬੰਧਤ ਖ਼ਬਰ:

ਅੰਡੇਮਾਨ ਜੇਲ੍ਹ ਦੇ ਇਤਿਹਾਸ ’ਚੋਂ ਸਿੱਖ ਕੁਰਬਾਨੀਆਂ ਮਨਫ਼ੀ ਕਰਨ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼ …

ਸ਼੍ਰੋਮਣੀ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਗਿਆ ਕਿ ਪੋਰਟ ਬਲੇਅਰ ਨੇ ਅਣ-ਮਨੁੱਖੀ ਅੱਤਿਆਚਾਰਾਂ ਅਤੇ ਜ਼ੁਲਮਾਂ ਦੇ ਦੋ ਦੌਰ ਵੇਖੇ ਹਨ। ਪਹਿਲਾ ਅੰਗਰੇਜ਼ਾਂ ਦਾ ਜਿਨ੍ਹਾਂ ਨੇ ਇਸ ਮਕਸਦ ਲਈ ਹੀ ਇਹ ਜੇਲ੍ਹ ਬਣਾਈ ਸੀ ਅਤੇ ਦੂਜਾ ਜਪਾਨੀਆਂ ਦਾ ਜਦੋਂ ਉਨ੍ਹਾਂ ਇਸ ਟਾਪੂ ਉੱਤੇ ਕਬਜ਼ਾ ਕਰ ਲਿਆ ਸੀ। ਡਾ. ਦੀਵਾਨ ਸਿੰਘ ਕਾਲੇ ਪਾਣੀ ਦੀ ਸ਼ਹਾਦਤ ਜਪਾਨੀਆਂ ਦੇ ਦੌਰ ਦੌਰਾਨ ਹੋਈ ਸੀ।

ਸਬੰਧਤ ਖ਼ਬਰ:

‘ਅੰਡੇਮਾਨ ਸੈਲੂਲਰ ਜੇਲ੍ਹ ਦੇ ਸੰਦਰਭ ‘ਚ ਸਿੱਖਾਂ ਦਾ ਆਜ਼ਾਦੀ ਸੰਗਰਾਮ ਵਿਚ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: