Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ੱਕੀ ਹਾਲਾਤ ‘ਚ ਪੰਜਾਬ ਪੁਲਿਸ ਦੇ ਸਿਪਾਹੀ ਦੀ ਮੌਤ; ਵਿਧਾਇਕ ਇਆਲੀ ਦੇ ਘਰ ਦੇ ਬਾਹਰ ਚੱਲੀ ਗੋਲੀ

ਸ਼ੱਕੀ ਹਾਲਾਤ ‘ਚ ਪੰਜਾਬ ਪੁਲਿਸ ਦੇ ਸਿਪਾਹੀ ਦੀ ਮੌਤ; ਵਿਧਾਇਕ ਇਆਲੀ ਦੇ ਘਰ ਦੇ ਬਾਹਰ ਚੱਲੀ ਗੋਲੀ

ਲੁਧਿਆਣਾ: ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਹੰਬੜਾ ਰੋਡ ਸਥਿਤ ਘਰ ਦੇ ਬਾਹਰ ਸੋਮਵਾਰ ਨੂੰ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ਸਿਪਾਹੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੀ ਮੌਤ ਹੋਈ। ਮ੍ਰਿਤਕ ਦੀ ਪਛਾਣ ਪਟਿਆਲਾ ਦੇ ਪਿੰਡ ਘੱਗਾ ਵਾਸੀ ਨਿਰਦੇਸ਼ ਸਿੰਘ ਵਜੋਂ ਹੋਈ।

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਭਰਾ ਹਰਬੀਰ ਸਿੰਘ ਘਰ ਦੇ ਬਾਹਰ ਬਣਿਆ ਸੁਰੱਖਿਆ ਬੂਥ ਦਿਖਾਉਂਦਾ ਹੋਇਆ
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਭਰਾ ਹਰਬੀਰ ਸਿੰਘ ਘਰ ਦੇ ਬਾਹਰ ਬਣਿਆ ਸੁਰੱਖਿਆ ਬੂਥ ਦਿਖਾਉਂਦਾ ਹੋਇਆ

ਏਸੀਪੀ ਗਿੱਲ ਗੁਰਜੀਤ ਸਿੰਘ ਨੇ ਦੱਸਿਆ ਕਿ ਨਿਰਦੇਸ਼ ਸਿੰਘ ਅਤੇ ਸਿਪਾਹੀ ਸੁਰਜੀਤ ਸਿੰਘ ਪੀਸੀਆਰ ਮੋਟਰਸਾਈਕਲ ਨੰਬਰ 59 ’ਤੇ ਤਾਇਨਾਤ ਸਨ ਅਤੇ ਉਹ ਵਿਧਾਇਕ ਇਆਲੀ ਦੇ ਘਰ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਹ ਇਆਲੀ ਦੀ ਕੋਠੀ ਬਾਹਰ ਬਣੇ ਗਾਰਡ ਰੂਮ ਵਿੱਚ ਬੈਠ ਗਏ ਅਤੇ ਦੋਵੇਂ ਆਪਣੇ ਪਿਸਤੌਲ ਸਾਫ਼ ਕਰਨ ਲੱਗੇ।

ਇਸ ਦੌਰਾਨ ਸਿਪਾਹੀ ਸੁਰਜੀਤ ਦੇ ਪਿਸਤੌਲ ਤੋਂ ਨਿਕਲੀ ਗੋਲੀ ਨਿਰਦੇਸ਼ ਸਿੰਘ ਦੇ ਦਿਲ ਦੇ ਹੇਠਲੇ ਹਿੱਸੇ ਵਿੱਚ ਜਾ ਲੱਗੀ। ਗੋਲੀ ਚੱਲਣ ਦੀ ਆਵਾਜ਼ ਸੁਣਨ ਤੋਂ ਬਾਅਦ ਵਿਧਾਇਕ ਦੇ ਘਰੋਂ ਲੋਕ ਬਾਹਰ ਆਏ। ਇਆਲੀ ਦੇ ਭਰਾ ਹਰਬੀਰ ਸਿੰਘ ਨੇ ਆਪਣੀ ਗੱਡੀ ਵਿੱਚ ਨਿਰਦੇਸ਼ ਸਿੰਘ ਨੂੰ ਡੀਐਮਸੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਏਸੀਪੀ ਨੇ ਕਿਹਾ ਕਿ ਨਿਰਦੇਸ਼ ਸਿੰਘ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਹੈ। ਹਾਲੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਪਰਿਵਾਰ ਦੇ ਆਉਣ ਤੋਂ ਬਾਅਦ ਮੰਗਲਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਏਗਾ ਅਤੇ ਉਸ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਏਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਹ ਕਦਮ ਸਿੱਖ ਕੌਮ ਦੀ ਬਿਹਤਰੀ ਅਤੇ ਸਮੱਸਿਆਵਾਂ ਦੇ ਹੱਲ ਲਈ ਇਹ ਕਦਮ ਚੁੱਕ ਰਹੇ ਹਨ ਪਰ ਉਹਨਾਂ ਦੀ ਕਾਰਗੁਜ਼ਾਰੀ ਤੋਂ ਕਦੇ ਵੀ ਇਹ ਦਿਖਿਆ ਨਹੀਂ ਕਿ ਉਹ ਪੰਥ, ਪੰਜਾਬ
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ
ਪਟਿਆਲਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਦਰਮਿਆਨ ਹੋਈ ਝੜਪ ਬਾਰੇ ‘ਸਰਕਾਰੀ ਪੱਖ ਤੋਂ ਵੱਖਰਾ ਪੱਖ’ ਰੱਖਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਕਈ ਹਿੱਸਿਆਂ ਵਲੋਂ ਕਰੜੀ ਨਿਖੇਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: