Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ 28 ਮਾਰਚ ਨੂੰ ਪਿੰਡ ਲਿੱਤਰਾਂ ਵਿਖੇ ਮਨਾਇਆ ਜਾਵੇਗਾ

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ 28 ਮਾਰਚ ਨੂੰ ਪਿੰਡ ਲਿੱਤਰਾਂ ਵਿਖੇ ਮਨਾਇਆ ਜਾਵੇਗਾ

ਚੰਡੀਗੜ੍ਹ: ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਬਲਧੀਰ ਸਿੰਘ ਜੀ ਫੌਜ਼ੀ, ਅਤੇ ਭਾਈ ਝਿਲਮਣ ਸਿੰਘ ਜੀ ਰਾਜੋਵਾਲ ਗੋਰਸੀਆਂ ਜੋ ਮਿਤੀ 4 ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਸਹਾਰਦੇ ਹੋਏ ਸਿੱਖ ਕੌਮ ਦੇ ਲਾਸਾਨੀ ਸੰਘਰਸ਼ ‘ਚ ਆਪਣੇ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੇ ਪੂਰਨਿਆਂ ‘ਤੇ ਚੱਲਦਿਆਂ ਆਪਣੇ ਜੀਵਨ ਕੁਰਬਾਨ ਕਰ ਗਏ ਸਨ, ਦੀ 31ਵੀਂ ਬਰਸੀ ਇਸ ਸਾਲ 28 ਮਾਰਚ 2017 ਦਿਨ ਮੰਗਲਵਾਰ ਨੂੰ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਪ੍ਰੀਵਾਰ ਵੱਲੋਂ ਸਮੂਹ ਗੁ. ਪ੍ਰਬੰਧਕ ਕਮੇਟੀਆਂ ਪਿੰਡ ਲਿਤੱਰਾਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਪਿੰਡ ਲਿੱਤਰਾਂ ਬੋਹੜਾਂ ਵਾਲੇ ਗੁਰਦੁਆਰਾ ਸਾਹਿਬ ਵਿਖੇ ਮਨਾਈ ਜਾ ਰਹੀ ਹੈ।

ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਲਈ 4 ਫਰਵਰੀ 1986 ਨੂੰ ਨਕੋਦਰ ਵਿਖੇ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ
ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਲਈ 4 ਫਰਵਰੀ 1986 ਨੂੰ ਨਕੋਦਰ ਵਿਖੇ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ

ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦਾਂ ਦੇ ਪ੍ਰੀਵਾਰਾਂ ਨੂੰ ਸਨਮਾਨਤ ਕਰਨਗੇ ਅਤੇ ਇਨ੍ਹਾਂ ਚਾਰਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਚ ਲਾਉਣ ਦੀ ਤਰੀਕ ਦਾ ਐਲਾਨ ਕਰਨਗੇ। ਕੀਰਤਨ ਦੀ ਸੇਵਾ ਭਾਈ ਦਿਆਲ ਸਿੰਘ ਹਜ਼ੂਰੀ ਰਾਗੀ ਜੰਗ-ਬੇਰ ਸਾਹਿਬ ਸੁਲਤਾਨਪੁਰ ਲੋਧੀ ਕਰਨਗੇ।

ਸਬੰਧਤ ਖ਼ਬਰ:

ਨਕੋਦਰ ਸਾਕੇ ਦੇ ਸ਼ਹੀਦਾਂ ਦੀਆਂ ਤਸਵੀਰਾਂ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ‘ਚ ਲੱਗੀਆਂ …

ਸਮੂਹ ਇਲਾਕਾ ਨਿਵਾਸੀਆਂ, ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਮਾਤਾ-ਪਿਤਾ ਅਤੇ ਗੁ. ਪ੍ਰੰਬਧਕ ਕਮੇਟੀਆਂ ਪਿੰਡ ਲਿੱਤਰਾਂ ਵੱਲੋਂ ਸਾਰੇ ਪੰਥਕ ਹਤੈਸ਼ੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ 28 ਮਾਰਚ ਨੂੰ ਪਿੰਡ ਲਿੱਤਰਾਂ ਬੋਹੜਾਂ ਵਾਲੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10:30 ਵਜੇ ਇਸ ਸ਼ਹੀਦੀ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਗਰੰਥ ਸਾਹਿਬ ਦੇ ਅਦਬ ਸਤਿਕਾਰ ਲਈ ਆਪਾ ਵਾਰਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ
ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: