Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਨਕੋਦਰ ਬੇਅਦਬੀ ਦੇ ਇੰਨਸਾਫ ਦੇਣ ਦਾ ਚੋਣ ਵਾਅਦਾ ਪੂਰਾ ਕਰਨ ਕੈਪਟਨ – ਚੋਧਰੀ ਸੰਤੋਖ ਸਿੰਘ

ਸਾਕਾ ਨਕੋਦਰ ਬੇਅਦਬੀ ਦੇ ਇੰਨਸਾਫ ਦੇਣ ਦਾ ਚੋਣ ਵਾਅਦਾ ਪੂਰਾ ਕਰਨ ਕੈਪਟਨ – ਚੋਧਰੀ ਸੰਤੋਖ ਸਿੰਘ

ਚੰਡੀਗੜ੍ਹ – ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ 1986 ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆ ਹੋਇਆ ਵਾਪਰੇ ਨਕੋਦਰ ਬੇਅਦਬੀ ਕਾਂਡ ਦੀ ਮੁੜ ਜਾਂਚ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਅਪਣੇ ਪੱਤਰ ਵਿੱਚ ਲਿਖਿਆ ਹੈ ਕਿ 2 ਫਰਵਰੀ 1986 ਨੂੰ ਨਕੋਦਰ ਵਿੱਚ ਪੰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਸੜ ਗਈਆਂ ਸਨ। ਸਾਂਤਮਈ ਢੰਗ ਨਾਲ 4 ਫਰਵਰੀ 1986 ਨੂੰ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਪੁਲੀਸ ਦੀਆਂ ਗੋਲੀਆਂ ਨਾਲ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਮਾਪੇ ਪਿੱਛਲੇ 35 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ।


ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸਾਲ 2019 ਵਿਚ ਲੋਕ ਸਭਾ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਦਿਨ ਨਕੋਦਰ ਬੇਅਦਬੀ ਕਾਂਡ ਵਿੱਚ ਪੁਲੀਸ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਚਾਰ ਸਿੱਖ ਨੌਜਵਾਨਾ ਦਾ ਮੁੱਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਉਠਾਇਆ ਸੀ। ਇਸ ਮੰਦਭਾਗੀ ਘਟਨਾ ਦੀ ਮੁੜ ਜਾਂਚ ਖੋਲ੍ਹਣ ਅਤੇ ਇਨਸਾਫ ਦੇਣ ਦੀ ਬੇਨਤੀ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਵਾਅਦਾ ਕੀਤਾ ਸੀ ਕਿ ਕੇਸ ਦੁਬਾਰਾ ਖੋਲ੍ਹ ਕੇ ਜਾਂਚ ਕੀਤੀ ਜਾਵੇਗੀ। 1986 ਵਿੱਚ ਜਦੋਂ ਇਹ ਮੰਦਭਾਗੀ ਘਟਨਾ ਵਾਪਰੀ ਸੀ ਤਾਂ ਉਸ ਵੇਲੇ ਜਲੰਧਰ ਦੇ ਐਸਐਸਪੀ ਇਜ਼ਹਾਰ ਆਲਮ ਸਨ ਤੇ ਵਧੀਕ ਡਿਪਟੀ ਕਮਿਸ਼ਨਰ ਦਰਬਾਰਾ ਸਿੰਘ ਗੁਰੂ ਸਨ। ਇਹ ਦੋਵੇਂ ਆਗੂ ਹੁਣ ਸ਼੍ਰੌਮਣੀ ਅਕਾਲੀ ਦਲ ਦੇ ਵਿੱਚ ਵੱਡੇ ਅਹੁਦਿਆਂ `ਤੇ ਬਿਰਾਜਮਾਨ ਹਨ।

ਚੌਧਰੀ ਸੰਤੋਖ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਜਦੋਂ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਬਰਗਾੜੀ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੁਆਏਗੀ। ਹੁਣ ਇਸ ਕੇਸ ਦੀ ਜਾਂਚ ਵਿੱਚ ਬਹੁਤ ਸਾਰੀ ਪ੍ਰਗਤੀ ਵੀ ਹੋ ਚੁੱਕੀ ਹੈ।

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ

ਚੌਧਰੀ ਸੰਤੋਖ ਸਿੰਘ ਨੇ ਦੱਸਿਆ ਕਿ ਨਕੋਦਰ ਬੇਅਦਬੀ ਕਾਂਡ ਵਿੱਚ ਜਿਹੜੇ ਚਾਰ ਸਿੱਖ ਨੌਜਵਾਨ ਸ਼ਹੀਦ ਹੋਏ ਸਨ ਉਨ੍ਹਾਂ ਵਿੱਚ ਭਾਈ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਲਮਣ ਸਿੰਘ ਗੋਰਸੀਆਂ ਅਤੇ ਹਰਮਿੰਦਰ ਸਿੰਘ ਚਾਲੂਪਰ ਸ਼ਾਮਿਲ ਸਨ। ਇਸ ਘਟਨਾ ਦੀ ਜਾਂਚ ਲਈ ਹਾਲਾਂਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ ਸੀ। ਪਹਿਲਾਂ ਤਾਂ ਉਸ ਦੀ ਲੰਮਾਂ ਸਮਾਂ ਰਿਪੋਰਟ ਹੀ ਪੇਸ਼ ਨਹੀਂ ਹੋਈ। ਬਾਦਲ ਸਰਕਾਰ ਨੇ 2001 ਵਿੱਚ ਚਰਨਜੀਤ ਸਿੰਘ ਅਟਵਾਲ ਦੇ ਸਪੀਕਰ ਹੁੰਦਿਆ ਹੋਇਆ ਬੜੀ ਚਾਲਕੀ ਨਾਲ ਇਸ ਰਿਪੋਰਟ ਦਾ ਇੱਕ ਹਿੱਸਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਸੀ, ਪਰ ਉਸ `ਤੇ ਬਾਦਲ ਸਰਕਾਰ ਨੇ ਕਾਰਵਾਈ ਨਹੀਂ ਸੀ ਕੀਤੀ।

ਉਧਰ ਇਸ ਘਟਨਾ ਵਿੱਚ ਸ਼ਹੀਂਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਉਮੀਦ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੁਆਉਣਗੇ। ਉਨ੍ਹਾਂ ਦੱਸਿਆ ਕਿ ਏਸੇ ਸਾਲ 14 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੋਲ ਵੀ ਮੁੱਦੇ ਨੂੰ ਉਠਾਇਆ ਸੀ ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਕਿ ਕੀ ਕਾਰਵਾਈ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: