Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਸਾਕਾ ਨਕੋਦਰ 1986’: ਸ਼ਹੀਦਾਂ ਦੀ ਯਾਦ ਵਿੱਚ ਪਿੰਡ ਲਿੱਤਰਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ

‘ਸਾਕਾ ਨਕੋਦਰ 1986’: ਸ਼ਹੀਦਾਂ ਦੀ ਯਾਦ ਵਿੱਚ ਪਿੰਡ ਲਿੱਤਰਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਨਕੋਦਰ: ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਭਾਈ ਹਰਮਿੰਦਰ ਸਿੰਘ ਦੀ 32ਵੀਂ ਯਾਦ ਵਿੱਚ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਸ਼ਹੀਦਾਂ ਦੀ ਯਾਦ ਵਿੱਚ ਪਿੰਡ ਲਿੱਤਰਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਇਸ ਮੌਕੇ ਗੁਰਦੁਆਰਾ ਸਾਹਿਬ ਬੋਹੜ ਵਾਲਾ (ਪਿੰਡ ਲਿੱਤਰਾਂ) ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਭਾਈ ਦਿਆਲ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਸ਼ਹੀਦਾਂ ਦੇ ਪ੍ਰਥਾਏ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਅਤੇ ਸਾਕਾ ਨਕੋਦਰ ਦੇ ਸ਼ਹੀਦਾਂ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਏ ਗਏ ਚਿੱਤਰ ਬਣਾਉਣ ਵਾਲੇ ਸ. ਸੁਖਵਿੰਦਰ ਸਿੰਘ ਚਿੱਤਰਕਾਰ ਨੂੰ ਵੀ ਸਨਮਾਨਿਤ ਕੀਤਾ ਗਿਆ

ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਆਪਣੇ ਦਿਲ ਦੇ ਵਲਵਲੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਉਨ੍ਹਾਂ ਦਾ ਆਪਣਾ ਜੀਵਨ ਬਹੁਤ ਬਦਲਿਆ ਹੈ ਤੇ ਉਹ ਅਕਾਲ ਪੁਰਖੁ ਦੇ ਸ਼ੁਕਰਗੁਜ਼ਾਰ ਹਨ ਜਿਸ ਨੇ ਲੰਘੇ 32 ਸਾਲਾਂ ਦੌਰਾਨ ਉਨ੍ਹਾਂ ਨੂੰ ਸ਼ਹੀਦਾਂ ਦੀ ਯਾਦ ਨੂੰ ਸਾਂਭੀ ਰੱਖਣ ਦਾ ਬਲ ਬਖਸ਼ਿਆ ਹੈ।

ਸਾਕਾ ਨਕੋਦਰ ਦੇ ਸ਼ਹੀਦਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਸਮੂਹ ਸਥਿੱਤ ਕੇਂਦਰ ਅਜਾਇਬ ਘਰ ਵਿਖੇ ਲਗਾਏ ਜਾਣ ’ਤੇ ਉਨ੍ਹਾਂ ਅਕਾਲ ਪੁਰਖੁ ਦਾ ਸ਼ੁਕਰਾਨਾ ਕੀਤਾ ਤੇ ਇਸ ਕਾਰਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਤਕਾਲੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰਨਾਂ ਸਖਸ਼ੀਅਤਾਂ ਤੇ ਸੰਸਥਾਵਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਯਤਨ ਕੀਤੇ ਸਨ।

ਸਿਆਸੀ ਆਗੂਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੇਲੇ ਮੁੱਖ ਸਿਆਸੀ ਆਗੂ ਉਨ੍ਹਾਂ ਨਾਲ ਸਾਕਾ ਨਕੋਦਰ ਦੀ ਜਾਂਚ ਬਾਰੇ ਧਰਨਿਆਂ ’ਤੇ ਆ ਕੇ ਬੈਠੇ ਸਨ ਪਰ ਹੁਣ ਇਨ੍ਹਾਂ ਸਿਆਸਤਦਾਨਾਂ ਨੇ ਸ਼ਹੀਦਾਂ ਨੂੰ ਵਿਸਾਰ ਦਿੱਤਾ ਹੈ।

ਸ਼ਹੀਦੀ ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ ਦੇ ਮਾਤਾ ਜੀ ਬੀਬੀ ਬਲਦੀਪ ਕੌਰ, ਭਾਈ ਬਲਧੀਰ ਸਿੰਘ ਦੇ ਭੈਣ ਜੀ ਬੀਬੀ ਕਰਮਜੀਤ ਕੌਰ ਅਤੇ ਭਾਈ ਹਰਮਿੰਦਰ ਸਿੰਘ ਦੇ ਭੈਣ ਜੀ ਹਰਜਿੰਦਰ ਕੌਰ ਨੂੰ ਸਿਰੋਪਾਏ ਨਾਲ ਸਨਮਾਨਿਤ ਕੀਤਾ ਗਿਆ।

ਸਾਕਾ ਨਕੋਦਰ ਦੇ ਸੰਬੰਧ ਵਿੱਚ ਜਸਟਿਸ ਗੁਰਨਾਮ ਸਿੰਘ ਦੇ ਅਦਾਲਤੀ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਜਨਤਕ ਨਾ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਾਕੇ ਦੇ ਦੋਸ਼ੀਆਂ ਨੂੰ ਸਰਕਾਰਾਂ ਨੇ ਇਨਸਾਫ ਦੇ ਕਟਹਿਰੇ ਵਿੱਚ ਖੜ੍ਹੇ ਨਹੀਂ ਕਰਨਾ ਪਰ ਉਨ੍ਹਾਂ ਨੂੰ ਇਸ ਗੱਲ ਤੇ ਸੰਤੁਸ਼ਟੀ ਹੈ ਕਿ ਗੁਰੂ ਸਾਹਿਬ ਦੇ ਅਦਬ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਪੰਥ ਵੱਲੋਂ ਸਤਿਕਾਰਿਆ ਗਿਆ ਹੈ।

ਇਸ ਮੌਕੇ ਸਾਕਾ ਨਕੋਦਰ ਦੇ ਸ਼ਹੀਦਾਂ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਏ ਗਏ ਚਿੱਤਰ ਬਣਾਉਣ ਵਾਲੇ ਸ. ਸੁਖਵਿੰਦਰ ਸਿੰਘ ਚਿੱਤਰਕਾਰ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਭਾਈ ਰਵਿੰਦਰ ਸਿੰਘ ਦੇ ਮਾਤਾ ਜੀ ਬੀਬੀ ਬਲਦੀਪ ਕੌਰ, ਭਾਈ ਬਲਧੀਰ ਸਿੰਘ ਦੇ ਭੈਣ ਜੀ ਬੀਬੀ ਕਰਮਜੀਤ ਕੌਰ ਅਤੇ ਭਾਈ ਹਰਮਿੰਦਰ ਸਿੰਘ ਦੇ ਭੈਣ ਜੀ ਹਰਜਿੰਦਰ ਕੌਰ ਨੂੰ ਸਿਰੋਪਾਏ ਨਾਲ ਸਨਮਾਨਿਤ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28, ਚੰਡੀਗੜ੍ਹ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਵਿਸ਼ਾ “ਸਾਕਾ ਨਕੋਦਰ: ਮਨੁੱਖੀ
ਸਾਕਾ ਨਕੋਦਰ (4 ਫ਼ਰਵਰੀ 1986) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 15 ਫ਼ਰਵਰੀ 2026, ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ੍ਰੀ ਗੁਰੂ ਗ੍ਰੰਥ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: