ਨਵੀਂ ਦਿੱਲੀ (16 ਜਨਵਰੀ, 2015): ਆਮ ਆਦਮੀ ਪਾਰਟੀ ਦੀ ਸਾਬਕਾ ਨੇਤਾਅਤੇ ਤੇਜ਼ ਤਰਾਰ ਮਹਿਲਾ ਲੀਡਰ ਸ਼ਾਜੀਆ ਇਲਮੀ ਦੀ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਰਿਪੋਰਟਾਂ ਅਨੁਸਾਰ ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੇ ਕਿਹਾ ਕਿ ਸ਼ਾਜੀਆ ਇਲਮੀ ਅੱਜ ਦੁਪਹਿਰ ਤਿੰਨ ਵਜੇ ਭਾਜਪਾ ‘ਚ ਸ਼ਾਮਲ ਹੋਵੇਗੀ। ਉਪਾਧਿਆਏ ਨੇ ਕਿਹਾ ਕਿ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ।
ਗੌਰਤਲਬ ਹੈ ਕਿ ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਵੀ ਕੱਲ੍ਹ ਭਾਜਪਾ ‘ਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾ ਖ਼ਬਰ ਆਈ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸ਼ਾਜੀਆ ਅਰਵਿੰਦ ਕੇਜਰੀਵਾਲ ਦਾ ਪਰਦਾਫਾਸ਼ ਕਰਨਗੇ।