Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਕਾਂਗਰਸੀ ਵਿਧਾਇਕ ਬੀਰਦਵਿੰਦਰ ਸਿੰਘ ਨੂੰ ਅਕਾਲੀ ਦਲ (ਟਕਸਾਲੀ) ਨੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਸਾਬਕਾ ਕਾਂਗਰਸੀ ਵਿਧਾਇਕ ਬੀਰਦਵਿੰਦਰ ਸਿੰਘ ਨੂੰ ਅਕਾਲੀ ਦਲ (ਟਕਸਾਲੀ) ਨੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ: 2002 ਵਿੱਚ ਕਾਂਗਰਸ ਵਲੋਂ ਵਿਧਾਇਕ ਬਣੇ ਅਤੇ ਪੰਜਾਬ ਅਸੈਂਬਲੀ ਦੇ ਸਪੀਕਰ ਰਹੇ ਬੀਰ ਦਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਹਾਲ ਹੀ ਵਿੱਚ ਵੱਖ ਹੋ ਕੇ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਲੋਕਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਲੋਕਤੰਤਰੀ ਗਠਜੋੜ ਵਿਚਲੀਆਂ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਜਾਰੀ ਹੈ ਅਤੇ ਕੁਝ ਕੁ ਦਿਨਾਂ ਅੰਦਰ ਸਿਰੇ ਚੜ੍ਹ ਸਕਦੀ ਹੈ।

ਸਾਬਕਾ ਕਾਂਗਰਸੀ ਵਿਧਾਇਕ ਬੀਰਦਵਿੰਦਰ ਸਿੰਘ ਦੀ ਟਕਸਾਲੀ ਅਕਾਲੀ ਦਲ ਦੇ ਆਗੂਆਂ ਬੀਰ ਦਵਿੰਦਰ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨਾਲ ਤਸਵੀਰ।

ਬੇਸ਼ੱਕ ਗੱਠਜੋੜ ਵਿਚਲੀਆਂ ਪਾਰਟੀਆਂ ‘ਚ ਹਾਲੇ ਕੋਈ ਸਹਿਮਤੀ ਨਹੀਂ ਹੋਈ ਪਰ ਟਕਸਾਲੀ ਦਲ ਨੇ ਆਪਣੇ ਹਿੱਸੇ ਦੀ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਤੋਂ ਸਾਬਕਾ ਵਿਧਾਇਕ ਬੀਰਦਵਿੰਦਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਇਸ ਮੌਕੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਮੈਂ ਬਾਦਲਕਿਆਂ ਅਤੇ ਕਾਂਗਰਸੀਆਂ ਨੂੰ ਹਰਾ ਕੇ ਪੰਜਾਬ ਲੋਕਤੰਤਰੀ ਗੱਠਜੋੜ ਦੇ ਹਿੱਸੇ ਇਹ ਸੀਟ ਪਾਵਾਂਗਾ।

ਜਿਕਰਯੋਗ ਹੈ ਕਿ ਬੀਤੇ ਕੁਝ ਸਮੇਂ ਤੋਂ ਸਾਬਕਾ ਕਾਂਗਰਸੀ ਵਿਧਾਇਕ ਬੀਰ ਦਵਿੰਦਰ ਸਿੰਘ ਪੰਥਕ ਸਟੇਜਾਂ ‘ਤੇ ਗਰਮਜੋਸ਼ੀ ਨਾਲ ਬੋਲਦੇ ਆ ਰਹੇ ਹਨ, ਬਰਗਾੜੀ ਵਿਖੇ ਧਰਨੇ ਤੇ ਬੈਠੇ ਮੁਤਵਾਜੀ ਜਥੇਦਾਰਾਂ ਅਤੇ ਧਰਨਾ ਪ੍ਰਬੰਧਕਾਂ ਨਾਲ ਵੀ ਬੀਰਦਵਿੰਦਰ ਸਿੰਘ ਦੀ ਨੇੜਤਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ
ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ
ਡਾ. ਢਿਲੋਂ ਨੇ ਦੱਸਿਆ ਕਿ ਵੱਖ-ਵੱਖ ਧਰਮਾਂ ਵਿਚ "ਧਰਮ-ਯੁੱਧ" ਸ਼ਬਦ ਦੇ ਅਰਥ ਹੋਲੀ ਵਾਰ ਕੀਤੇ ਜਾਂਦੇ ਹਨ। ਸ. ਗੁਰਤੇਜ ਸਿੰਘ ਨੇ ਪ੍ਰੋਫੇਸਰ ਬਲਵਿੰਦਰਪਾਲ ਸਿੰਘ ਦੇ ਸਿਰੜ, ਮਿਹਨਤ ਅਤੇ ਲਗਨ ਦੀ
ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਪੰਜਾਬ ਲੋਕਤੰਤਰੀ ਗੱਠਜੋੜ 'ਚ ਸ਼ਾਮਲ ਧਿਰਾਂ ਦੇ ਆਗੂਆਂ ਨਾਲ ਗੱਲਬਾਤ ਮੁਕਾ ਲਈ ਗਈ ਹੈ ਹੈ ਅਤੇ ਅਗਲੀਆਂ ਲੋਕ-ਸਭਾ ਚੋਣਾਂ ਸਾਂਝੇ ਤੌਰ 'ਤੇ ਲੜੀਆਂ ਜਾਣਗੀਆਂ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: